ਰਿਸ਼ਵਤ ਮੰਗਣ ਅਤੇ ਮੁਆਵਜ਼ਾ ਰੋਕਣ ਦੇ ਦੋਸ਼ਾਂ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਜਵਾਬ ਤਲਬ
ਚੰਡੀਗੜ੍ਹ 14 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੌਮੀ ਰਾਜਮਾਰਗ ਲਈ ਐਕੁਆਇਰ ਕੀਤੀ ਜ਼ਮੀਨ ਦੇ ਮੁਆਵਜ਼ੇ ਵਿਚ ਦੇਰੀ ਤੇ ਮਾਲ ਅਧਿਕਾਰੀ ਵਲੋਂ ਕਥਿਤ ਰਿਸ਼ਵਤ ਮੰਗਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ । ਜਸਟਿਸ ਸੰਜੇ ਵਸ਼ਿਸ਼ਠ ਦੇ ਬੈਂਚ ਨੇ ਸਮਿਤ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸਰਕਾਰ ਨੂੰ ਮੁਆਵਜ਼ੇ ਦੀ ਯੋਗਤਾ, ਰਾਸ਼ੀ ਰੋਕਣ ਦੇ ਕਾਰਨਾਂ ਤੇ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕੀਤੀ ਕਾਰਵਾਈ ਬਾਰੇ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ ।
ਅਜੀਤ ਡੈਸਕ
15-10-2026