ਚੋਣ ਜ਼ਾਬਤੇ ਮਗਰੋਂ ‘ਆਪ’ ਨੂੰ ਪਿੰਡਾਂ ’ਚ ਨਹੀਂ ਵੜਨ ਦੇਣਗੇ ਲੋਕ: ਢਿੱਲੋਂ
ਨਵੀਂ ਦਿੱਲੀ, 14 ਅਕਤੂਬਰ (ਅਜੀਤ ਬਿਊਰੋ)- ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਵਧ ਰਿਹਾ ਹੈ ਤੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ ਹੈ ਤੇ ਉਨ੍ਹਾਂ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਅਜੀਤ ਡੈਸਕ
15-10-2026