15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਤਸਕਰੀ ਮਡਿਊਲ ਨਾਲ ਜੁੜੇ ਦੋ ਵਿਅਕਤੀਆਂ ਵਿਚੋਂ ਇਕ ਔਰਤ 7.823 ਕਿੱਲੋਗ੍ਰਾਮ ਹੈਰੋਇਨ ਸਮੇਤ ਕਾਬੂ

ਪਠਾਨਕੋਟ, 14 ਅਕਤੂਬਰ (ਸੁਮਿਤ/ਵਿਨੋਦ)-ਪਠਾਨਕੋਟ ਪੁਲਿਸ ਨੇ ਸਰਹੱਦ ਪਾਰ ਹੈਰੋਇਨ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਔਰਤ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋ ਪੜਾਵਾਂ ਵਿਚ ਕੀਤੀ ਕਾਰਵਾਈ ਦੌਰਾਨ ਕੁੱਲ 7.

ਅਜੀਤ ਡੈਸਕ 15-10-2026
ਪਠਾਨਕੋਟ, 14 ਅਕਤੂਬਰ (ਸੁਮਿਤ/ਵਿਨੋਦ)-ਪਠਾਨਕੋਟ ਪੁਲਿਸ ਨੇ ਸਰਹੱਦ ਪਾਰ ਹੈਰੋਇਨ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਔਰਤ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋ ਪੜਾਵਾਂ ਵਿਚ ਕੀਤੀ ਕਾਰਵਾਈ ਦੌਰਾਨ ਕੁੱਲ 7.823 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਐਸ.ਐਸ.ਪੀ. ਪਠਾਨਕੋਟ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਗੁਰਪੰਥ ਵਾਸੀ ਪਿੰਡ ਵਡਾਲਾ, ਅੰਮ੍ਰਿਤਸਰ ਦਿਹਾਤੀ ਅਤੇ ਉਸ ਦੀ ਸਾਥੀ ਹਰਮਨਜੀਤ ਕੌਰ ਵਾਸੀ ਧਿਆਨਪੁਰ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਸਪੈਸ਼ਲ ਬ੍ਰਾਂਚ ਦੀ ਟੀਮ ਨੇ ਗੁਰਪੰਥ ਨੂੰ ਰੋਕ ਕੇ ਉਸ ਕੋਲੋਂ 590 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਸ ਤੋਂ ਪੁੱਛਗਿੱਛ ਅਤੇ ਮੋਬਾਈਲ ਫ਼ੋਨ ਦੀ ਫੋਰੈਂਸਿਕ ਜਾਂਚ ਤੋਂ ਮਿਲੇ ਸੁਰਾਗਾਂ ਦੇ ਆਧਾਰ ’ਤੇ ਪੁਲਿਸ ਨੇ ਫਤਿਹਗੜ੍ਹ ਚੂੜੀਆਂ ਸਥਿਤ ਇੱਕ ਕਿਰਾਏ ਦੇ ਮਕਾਨ ’ਤੇ ਛਾਪਾ ਮਾਰਿਆ। ਇੱਥੋਂ ਹਰਮਨਜੀਤ ਕੌਰ ਨੂੰ ਗ੍ਰਿਫ਼ਤਾਰ ਕਰਕੇ 7.233 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁੱਢਲੀ ਜਾਂਚ ਦੌਰਾਨ ਤਸਕਰੀ ਦੇ ਸਰਹੱਦ ਪਾਰ ਸਬੰਧ ਸਾਹਮਣੇ ਆਏ ਹਨ। ਪਾਕਿਸਤਾਨੀ ਨਿਸ਼ਾਨਾਂ ਵਾਲੇ ਪੈਕੇਟ ਵੀ ਬਰਾਮਦ ਹੋਏ ਹਨ । ਪੁਲਿਸ ਵਲੋਂ ਵਿੱਤੀ ਲੈਣ-ਦੇਣ, ਡਿਜੀਟਲ ਸਬੂਤਾਂ ਤੇ ਹੋਰ ਸੰਭਾਵਿਤ ਮੁਲਜ਼ਮਾਂ ਦੀ ਜਾਂਚ ਜਾਰੀ ਹੈ। ਇਸ ਮਾਮਲੇ ਵਿਚ 12 ਅਕਤੂਬਰ 2026 ਨੂੰ ਥਾਣਾ ਸਦਰ ਪਠਾਨਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਨੰਬਰ 155 ਦਰਜ ਕੀਤੀ ਗਈ ਹੈ।
ਪਿਛਲੀ ਖ਼ਬਰ ਕਾਊਂਟਰ ਇੰਟੈਲੀਜੈਂਸ ਵਲੋਂ ਮੈਡ ਸੰਧੂ ਕਤਲ ਕੇਸ ਦਾ ਮੁੱਖ ਦੋਸ਼ੀ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਗ੍ਰਿਫ਼ਤਾਰ, 3 ਪਿਸਤੌਲ ਬਰ... ਅਗਲੀ ਖ਼ਬਰ ਨਾਬਾਲਗ ਲੜਕੇ ਦੀ ਨਸ਼ੇ ਦਾ ਟੀਕਾ ਲਾਉਣ ਨਾਲ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।