16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਨਸ਼ਿਆਂ ਦੇ ਨੈੱਟਵਰਕ ’ਤੇ ਕਾਰਵਾਈ ਦੀ ਬਜਾਏ ਅਧਿਕਾਰੀਆਂ ਨੂੰ ਅਹਿਮ ਅਹੁਦੇ ਦੇ ਰਹੀ ਸਰਕਾਰ-ਜਾਖੜ

ਚੰਡੀਗੜ੍ਹ, 15 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਮਾਨਸਾ ਦੀ ਘਟਨਾ ਤੇ ਡਰੱਗ ਇੰਸਪੈਕਟਰ ਸ਼ੀਸ਼ਨ ਮਿੱਤਲ ਦੀ ਬਹਾਲੀ ਨੂੰ ਲੈ ਕੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਹਨ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੇ ਡੀ.

ਅਜੀਤ ਡੈਸਕ 16-10-2026
ਚੰਡੀਗੜ੍ਹ, 15 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਮਾਨਸਾ ਦੀ ਘਟਨਾ ਤੇ ਡਰੱਗ ਇੰਸਪੈਕਟਰ ਸ਼ੀਸ਼ਨ ਮਿੱਤਲ ਦੀ ਬਹਾਲੀ ਨੂੰ ਲੈ ਕੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਹਨ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੇ ਡੀ.ਜੀ.ਪੀ. ਤੋਂ ਨਸ਼ਾ ਤਸਕਰੀ ਦੇ ਨੈੱਟਵਰਕਾਂ ਤੇ ਉਨ੍ਹਾਂ ਦੀ ਕਥਿਤ ਕਮਾਈ ਦੀ ਜਾਂਚ ਬਾਰੇ ਜਵਾਬ ਮੰਗਿਆ । ਜਾਖੜ ਨੇ ਦੱਸਿਆ ਕਿ ਸ਼ੀਸ਼ਨ ਮਿੱਤਲ ਨੂੰ ਸਤੰਬਰ 2024 ਵਿਚ ਨਸ਼ਾ ਤਸਕਰਾਂ ਨਾਲ ਕਥਿਤ ਮਿਲੀਭੁਗਤ ਤੇ ਹਵਾਲਾ ਰਾਸ਼ੀ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਅਨੁਸਾਰ, ਜਾਂਚ ਦੌਰਾਨ 24 ਬੈਂਕ ਖਾਤਿਆਂ ਵਿਚ ਪਏ 7.09 ਕਰੋੜ ਰੁਪਏ ਫ੍ਰੀਜ਼ ਕੀਤੇ ਗਏ ਸਨ ਤੇ ਲਾਕਰਾਂ ਵਿਚੋਂ ਨਕਦੀ, ਸੋਨਾ ਤੇ ਵਿਦੇਸ਼ੀ ਕਰੰਸੀ ਮਿਲੀ ਸੀ । ਜਾਖੜ ਨੇ ਸਵਾਲ ਕੀਤਾ ਕਿ ਜ਼ਮਾਨਤ ਤੋਂ ਬਾਅਦ ਮਿੱਤਲ ਨੂੰ ਮੁੜ ਅਹਿਮ ਜ਼ਿੰਮੇਵਾਰੀ ਕਿਉਂ ਸੌਂਪੀ ਗਈ ਤੇ ਮਾਮਲੇ ਦੀ ਜਾਂਚ ਵਿਚ ਈ.ਡੀ. ਨੂੰ ਕਿਉਂ ਸ਼ਾਮਿਲ ਨਹੀਂ ਕੀਤਾ ਗਿਆ । ਉਨ੍ਹਾਂ ਨਸ਼ਿਆਂ ਵਿਰੁੱਧ ਸਰਕਾਰੀ ਮੁਹਿੰਮਾਂ ਦੇ ਨਤੀਜਿਆਂ, ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਤੇ ਅਪਰਾਧਿਕ ਨੈੱਟਵਰਕਾਂ ਨੂੰ ਤੋੜਨ ਬਾਰੇ ਵੀ ਜਵਾਬ ਮੰਗੇ । ਜਾਖੜ ਨੇ ਕਿਹਾ ਕਿ ਮਾਨਸਾ ਵਿਚ ਲੋਕਾਂ ਦਾ ਇਕੱਠ ਸਰਕਾਰ ਪ੍ਰਤੀ ਨਾਰਾਜ਼ਗੀ ਦਰਸਾਉਂਦਾ ਹੈ । ਉਨ੍ਹਾਂ ਮੰਗ ਕੀਤੀ ਕਿ ਸਰਕਾਰ ਜਾਂਚ ਤੇ ਬਹਾਲੀ ਸਬੰਧੀ ਫ਼ੈਸਲਿਆਂ ਬਾਰੇ ਸਪੱਸ਼ਟ ਜਾਣਕਾਰੀ ਦੇਵੇ।
ਪਿਛਲੀ ਖ਼ਬਰ ਮਜੀਠੀਆ ਤੇ ਮੇਰੀ ਜਾਨ ਨੂੰ ਖ਼ਤਰਾ ਹੈ-ਸੁਖਪਾਲ ਸਿੰਘ ਖਹਿਰਾ ਅਗਲੀ ਖ਼ਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਨਮਿਤ ਅੰਤਿਮ ਅਰਦਾਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਪੁੱਜੀ ਸੰਗਤ ਨੇ ਦਿੱਤੀ ਸ਼ਰਧਾਂਜਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।