16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਹਾਈ ਕੋਰਟ ਵਲੋਂ 300 ਗ੍ਰਾਮ ਚਿੱਟੇ ’ਚ ਗ੍ਰਿਫਤਾਰੀ ਗੈਰ-ਕਾਨੂੰਨੀ ਕਰਾਰ

ਮਲੇਰਕੋਟਲਾ, 15 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਥਾਣਾ ਅਮਰਗੜ੍ਹ ਦੀ ਪੁਲਿਸ ਵਲੋਂ 25 ਅਕਤੂਬਰ 2025 ਨੂੰ 300 ਗ੍ਰਾਮ ਚਿੱਟਾ ਬਰਾਮਦਗੀ ਦੇ ਦੋਸ਼ ਹੇਠ ਮਨਪ੍ਰੀਤ ਕੌਰ ਨੂੰ ਹਿਰਾਸਤ ’ਚ ਲਿਆ ਸੀ । ਇਸ ਮਾਮਲੇ ਵਿਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵਲੋਂ ਹਿਰਾਸਤ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਵੱਡਾ ਫੈਸਲਾ ਸੁਣਾਇਆ ਹੈ ।

ਅਜੀਤ ਡੈਸਕ 16-10-2026
ਮਲੇਰਕੋਟਲਾ, 15 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਥਾਣਾ ਅਮਰਗੜ੍ਹ ਦੀ ਪੁਲਿਸ ਵਲੋਂ 25 ਅਕਤੂਬਰ 2025 ਨੂੰ 300 ਗ੍ਰਾਮ ਚਿੱਟਾ ਬਰਾਮਦਗੀ ਦੇ ਦੋਸ਼ ਹੇਠ ਮਨਪ੍ਰੀਤ ਕੌਰ ਨੂੰ ਹਿਰਾਸਤ ’ਚ ਲਿਆ ਸੀ । ਇਸ ਮਾਮਲੇ ਵਿਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵਲੋਂ ਹਿਰਾਸਤ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਵੱਡਾ ਫੈਸਲਾ ਸੁਣਾਇਆ ਹੈ । ਇਸ ਖ਼ਿਲਾਫ਼ ਦੋਸ਼ਣ ਦੇ ਪਰਿਵਾਰ ਵਲੋਂ ਮਾਨਯੋਗ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ। ਹੁਣ ਉਕਤ ਮੁਕੱਦਮੇ ’ਚ ਦੋਸ਼ਣ ਦੇ ਪਰਿਵਾਰ ਵਲੋਂ ਦੱਸਣ ਮੁਤਾਬਕ ਵਕੀਲ ਹਰਪ੍ਰੀਤ ਸਿੰਘ ਸੋਹੀ, ਵਕੀਲ ਅਕਾਸ਼ਜੋਤ ਸਿੰਘ ਜੌਹਲ ਅਤੇ ਵਕੀਲ ਰਿਮਸ਼ਾ ਨੰਦਨ ਨੇ ਜ਼ੋਰਦਾਰ ਪੈਰਵਾਈ ਕਰਨ ਉਪਰੰਤ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਪੁਲਿਸ ਹਿਰਾਸਤ ਨੂੰ ਗੈਰ-ਕਾਨੂੰਨੀ ਐਲਾਨ ਕਰਦਿਆਂ ਦੋਸ਼ਣ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਪਿਛਲੀ ਖ਼ਬਰ ਮੈਡੀਕਲ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਨ ਵਾਲਿਆਂ ਨੂੰ ਪਹਿਲਾਂ ਵੀ ਕੀਤਾ ਜਾ ਚੁੱਕਾ ਹੈ ਖ਼ਾਮੋਸ਼ ? ਕਪਿਲ ਵਧਵਾ ਅਗਲੀ ਖ਼ਬਰ ਮਿੱਟੀ ਫਾਊਂਡੇਸ਼ਨ ਵਲੋਂ ਪਿੰਡ ਸੰਘੇੜਾ ਵਿਖੇ ਛੇਵਾਂ ਮੁਫ਼ਤ ਐਨਕ ਵੰਡ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।