17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਭਾਜਪਾ ਦੀ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ’ਚ ਰਮਨਦੀਪ ਸਿੰਘ ਭਰੋਵਾਲ, ਦਲਬੀਰ ਸਿੰਘ ਅਲਗੋਂ ਕੋਠੀ ਤੇ ਐਡ. ਜਸਕਰਨ ਸਿੰਘ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)-ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ਵਲੋਂ ਕੀਤੇ ਗਏ ਐਲਾਨ ਵਿਚ ਹਲਕਾ ਖਡੂਰ ਸਾਹਿਬ ਤੋਂ ਰਮਨਦੀਪ ਸਿੰਘ ਭਰੋਵਾਲ, ਖੇਮਕਰਨ ਤੋਂ ਦਲਬੀਰ ਸਿੰਘ ਅਲਗੋਂ ਕੋਠੀ ਅਤੇ ਪੱਟੀ ਤੋਂ ਐਡਵੋਕੇਟ ਜਸਕਰਨ ਸਿੰਘ ਨੂੰ ਭਾਜਪਾ ਦਾ ਸੂਬਾ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ। ਨਿਯੁਕਤੀ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਨੇ ਤਿੰਨਾਂ ਆਗੂਆਂ ਨੂੰ ਸਨਮਾਨਿਤ ਕਰਦਿਆਂ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ।

ਅਜੀਤ ਡੈਸਕ 17-10-2026
ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)-ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ਵਲੋਂ ਕੀਤੇ ਗਏ ਐਲਾਨ ਵਿਚ ਹਲਕਾ ਖਡੂਰ ਸਾਹਿਬ ਤੋਂ ਰਮਨਦੀਪ ਸਿੰਘ ਭਰੋਵਾਲ, ਖੇਮਕਰਨ ਤੋਂ ਦਲਬੀਰ ਸਿੰਘ ਅਲਗੋਂ ਕੋਠੀ ਅਤੇ ਪੱਟੀ ਤੋਂ ਐਡਵੋਕੇਟ ਜਸਕਰਨ ਸਿੰਘ ਨੂੰ ਭਾਜਪਾ ਦਾ ਸੂਬਾ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ। ਨਿਯੁਕਤੀ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਨੇ ਤਿੰਨਾਂ ਆਗੂਆਂ ਨੂੰ ਸਨਮਾਨਿਤ ਕਰਦਿਆਂ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਇਸ ਮੌਕੇ ਰਮਨਦੀਪ ਸਿੰਘ ਭਰੋਵਾਲ ਅਤੇ ਦਲਬੀਰ ਸਿੰਘ ਅਲਗੋਂ ਕੋਠੀ ਨੇ ਪਾਰਟੀ ਦੀ ਕੇਂਦਰੀ ਲੀਡਰਸ਼ਿਪ, ਪੰਜਾਬ ਦੇ ਸੰਗਠਨ ਮੰਤਰੀ ਸ੍ਰੀਨਿਵਾਸਲੂ, ਪੰਜਾਬ ਭਾਜਪਾ ਇੰਚਾਰਜ ਸਤੀਸ਼ ਪੂਨੀਆ ਅਤੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਇੰਚਾਰਜ ਨਰੇਸ਼ ਸ਼ਰਮਾ ਅਤੇ ਤਰਨ ਤਾਰਨ ਹਲਕੇ ਦੇ ਇੰਚਾਰਜ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਭੁੱਲਰ, ਐਸ.ਸੀ. ਵਿੰਗ ਦੇ ਪ੍ਰਧਾਨ ਅਵਤਾਰ ਸਿੰਘ ਬੰਟੀ, ਗੁਰਲਾਲ ਸਿੰਘ, ਆਲਮਜੀਤ ਸਿੰਘ ਅਤੇ ਸੁਬਾਜ ਸਿੰਘ ਸਮੇਤ ਹੋਰ ਪਾਰਟੀ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ੇ ਕਾਰਨ ਨੌਜਵਾਨ ਦੀ ਮੌਤ ਦੇ ਮਾਮਲੇ ’ ਚ ਕੈਮਿਸਟ ਗ੍ਰਿਫ਼ਤਾਰ ਅਗਲੀ ਖ਼ਬਰ ਸਰਕਾਰਾਂ ਇਕ-ਦੂਜੇ ’ਤੇ ਇਲਜ਼ਾਮ ਲਾਉਣ ਦੀ ਬਜਾਏ ਨਸ਼ਿਆਂ ਨਾਲ ਮਰ ਰਹੇ ਲੋਕਾਂ ਪ੍ਰਤੀ ਸੰਵੇਦਨਸ਼ੀਲ ਹੋਣ- ਗਿਆਨੀ ਹਰਪ੍ਰੀਤ ਸਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।