17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

11 ਤੇ 12 ਦਸੰਬਰ ਨੂੰ ਕੈਨੇਡਾ ਦੇ ਦੌਰੇ ’ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 16 ਅਕਤੂਬਰ (ਪੀ. ਟੀ.

ਅਜੀਤ ਡੈਸਕ 17-10-2026
ਨਵੀਂ ਦਿੱਲੀ, 16 ਅਕਤੂਬਰ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਤੇ 12 ਦਸੰਬਰ ਨੂੰ ਕੈਨੇਡਾ ਦਾ ਦੌਰਾ ਕਰਨਗੇ। ਓਟਾਵਾ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਵੀਰਵਾਰ ਸਵੇਰੇ ਕੈਲਗਰੀ ਦੇ ਇਕ ਸਥਾਨਕ ਰੈਸਟੋਰੈਂਟ ’ਚ ਲੋਕਾਂ ਨਾਲ ਗੱਲਬਾਤ ਕਰਦਿਆਂ ਮੋਦੀ ਦੇ ਦੌਰੇ ਦੀਆਂ ਤਰੀਕਾਂ ਦੀ ਪੁਸ਼ਟੀ ਕੀਤੀ। ਕਾਰਨੀ ਨੇ ਕਿਹਾ ਕਿ ਉਨ੍ਹਾਂ ਦੀ ਹਾਲ ਹੀ ’ਚ ਮੋਦੀ ਨਾਲ ਗੱਲਬਾਤ ਹੋਈ ਹੈ ਤੇ ਇਹ ਦੌਰਾ ਟੋਰਾਂਟੋ ਤੇ ਓਟਾਵਾ ’ਚ ਹੋਵੇਗਾ। ਉਨ੍ਹਾਂ ਕਿਹਾ ਕਿ ਦੌਰੇ ਦੇ ਪ੍ਰੋਗਰਾਮ ਨੂੰ ਹੋਰ ਥਾਵਾਂ ਤੱਕ ਵਧਾਉਣ ਦੀ ਵੀ ਸੰਭਾਵਨਾ ਦੇਖੀ ਜਾਵੇਗੀ। ਭਾਰਤੀ ਹਾਈ ਕਮਿਸ਼ਨ ਨੇ ਵੀਰਵਾਰ ਨੂੰ ਸੋਸ਼ਲ ਮੀਡੀਆ ’ਤੇ ਇਕ ਪੋਸਟ ਰਾਹੀਂ ਦੱਸਿਆ ਕਿ ਦੋਵਾਂ ਆਗੂਆਂ ਨੇ ਹਾਲ ਹੀ ’ਚ ਹੋਈ ਗੱਲਬਾਤ ਦੌਰਾਨ ਭਾਰਤ-ਕੈਨੇਡਾ ਸਬੰਧਾਂ ’ਚ ਆਈ ਸਕਾਰਾਤਮਕ ਗਤੀ ਨੂੰ ਅੱਗੇ ਵਧਾਉਣ ਤੇ ਵਪਾਰ, ਊਰਜਾ, ਤਕਨਾਲੋਜੀ, ਸੁਰੱਖਿਆ ਤੇ ਲੋਕਾਂ ਵਿਚਾਲੇ ਆਪਸੀ ਸੰਪਰਕ ਵਰਗੇ ਖੇਤਰਾਂ ’ਚ ਠੋਸ ਨਤੀਜੇ ਹਾਸਲ ਕਰਨ ਲਈ ਮਿਲ ਕੇ ਕੰਮ ਕਰਨ ’ਤੇ ਸਹਿਮਤੀ ਪ੍ਰਗਟਾਈ ਹੈ। ਮੰਗਲਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਉਨ੍ਹਾਂ ਦੀ ਕੈਨੇਡੀਅਨ ਹਮਰੁਤਬਾ ਮਾਰਕ ਕਾਰਨੀ ਨਾਲ ਗੱਲਬਾਤ ਸੁਖਾਵੀਂ ਤੇ ਲਾਭਦਾਇਕ ਰਹੀ। ਉਨ੍ਹਾਂ ਕਿਹਾ ਕਿ ਭਾਰਤ ਤੇ ਕੈਨੇਡਾ ਮਿਲ ਕੇ ਦੁਨੀਆ ਨੂੰ ਵਧੇਰੇ ਸਥਿਰ ਤੇ ਖੁਸ਼ਹਾਲ ਬਣਾਉਣ ’ਚ ਯੋਗਦਾਨ ਪਾ ਰਹੇ ਹਨ । ਕਾਰਨੀ ਦੇ ਦਫ਼ਤਰ ਵਲੋਂ ਜਾਰੀ ਬਿਆਨ ਅਨੁਸਾਰ ਦੋਵਾਂ ਆਗੂਆਂ ਨੇ ਵਿਆਪਕ ਆਰਥਿਕ ਭਾਈਵਾਲੀ ਸਮਝੌਤੇ (ਸੀ.ਈ.ਪੀ.ਏ.) ਬਾਰੇ ਗੱਲਬਾਤ ਜਲਦੀ ਤੋਂ ਜਲਦੀ ਮੁਕੰਮਲ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ। ਇਸ ਸਮਝੌਤੇ ਦਾ ਉਦੇਸ਼ 2030 ਤੱਕ ਦੋਵਾਂ ਦੇਸ਼ਾਂ ਵਿਚਾਲੇ ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਦੇ ਯਤਨਾਂ ਨੂੰ ਹੁਲਾਰਾ ਦੇਣਾ ਹੈ।
ਪਿਛਲੀ ਖ਼ਬਰ ਰਾਹੁਲ ਗਾਂਧੀ ਖ਼ਿਲਾਫ਼ ਅਰਜ਼ੀ ’ ਤੇ ਸੁਣਵਾਈ ਲਈ ਸਹਿਮਤ ਹੋਇਆ ਸੁਪਰੀਮ ਕੋਰਟ ਅਗਲੀ ਖ਼ਬਰ ਦੀਪਤੀ-ਨਿੱਕੀ ਨੇ ਪਲਟਿਆ ਪਹਿਲਾ ਟੀ-20 ਮੈਚ ਭਾਰਤ ਨੇ ਜ਼ਿੰਬਾਬਵੇ ਨੂੰ 4 ਵਿਕਟਾਂ ਨਾਲ ਹਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।