18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਈ.ਡੀ. ਵਲੋਂ ਹਿਰਾਸਤ ’ਚ ਲਿਆ ਅਮਰਦੀਪ ਸਿੰਘ ਗਰੇਵਾਲ ਪੁੱਛਗਿੱਛ ਤੋਂ ਬਾਅਦ ਰਿਹਾਅ

ਨਵੀਂ ਦਿੱਲੀ, 17 ਅਕਤੂਬਰ (ਜਗਤਾਰ ਸਿੰਘ)-ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.)

ਅਜੀਤ ਡੈਸਕ 18-10-2026
ਨਵੀਂ ਦਿੱਲੀ, 17 ਅਕਤੂਬਰ (ਜਗਤਾਰ ਸਿੰਘ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਬੰਧਤ ਪੰਜਾਬੀ ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ’ਚ ਲੈ ਕੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਅਮਰਦੀਪ ਸਿੰਘ ਗਰੇਵਾਲ ਦਾ ਬਿਆਨ ਦਰਜ ਕਰ ਲਿਆ ਗਿਆ ਹੈ ਅਤੇ ਉਸਨੂੰ ਅਗਲੇ ਹਫ਼ਤੇ ਦੁਬਾਰਾ ਜਾਂਚ ’ਚ ਸ਼ਾਮਿਲ ਹੋਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਕਾਰਵਾਈ ਮੁਹਾਲੀ ’ਚ ਦਰਜ ਜਬਰ ਜਨਾਹ ਦੇ ਇਕ ਮਾਮਲੇ ਨੂੰ ਰੱਦ ਕਰਵਾਉਣ ਲਈ ਕਥਿਤ ਤੌਰ ’ਤੇ 5 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦੇ ਮਾਮਲੇ ’ਚ ਕੀਤੀ ਗਈ ਹੈ। ਗਰੇਵਾਲ ਵਿਰੁੱਧ ਲੁੱਕਆਊਟ ਨੋਟਿਸ ਜਾਰੀ ਹੋਣ ਤੋਂ ਬਾਅਦ ਉਸ ਨੂੰ ਹਵਾਈ ਅੱਡੇ ਤੋਂ ਹਿਰਾਸਤ ’ਚ ਲੈ ਕੇ ਪੁੱਛਗਿੱਛ ਲਈ ਨਵੀਂ ਦਿੱਲੀ ਸਥਿਤ ਈ.ਡੀ. ਦੇ ਮੁੱਖ ਦਫ਼ਤਰ ਲਿਜਾਇਆ ਗਿਆ। ਹਾਲਾਂਕਿ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਉਹ ਕਿਤੇ ਜਾ ਰਿਹਾ ਸੀ ਜਾਂ ਕਿਤੋਂ ਆ ਰਿਹਾ ਸੀ। ਗੌਰਤਲਬ ਹੈ ਕਿ ਜਾਂਚ ਏਜੰਸੀ ਨੇ ਉਸ ਨੂੰ 7 ਤੇ 9 ਅਕਤੂਬਰ ਨੂੰ ਵੀ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ, ਪਰ ਉਹ ਦੋਵਾਂ ਮੌਕਿਆਂ ’ਤੇ ਪੇਸ਼ ਨਹੀਂ ਹੋਇਆ। ਰਿਪੋਰਟਾਂ ਅਨੁਸਾਰ ਗਰੇਵਾਲ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਰਿਸ਼ਤੇਦਾਰੀ ਹੈ। ਕਿਹਾ ਜਾਂਦਾ ਹੈ ਕਿ ਉਹ ਮੁੱਖ ਮੰਤਰੀ ਦੀ ਪਤਨੀ ਦੀ ਇਕ ਚਚੇਰੀ ਭੈਣ ਨਾਲ ਵਿਆਹਿਆ ਹੋਇਆ ਹੈ। ਹਾਲਾਂਕਿ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਤੇ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਗਰੇਵਾਲ ਤੇ ਮੁੱਖ ਮੰਤਰੀ ਵਿਚਕਾਰ ਕਿਸੇ ਵੀ ਪਰਿਵਾਰਕ ਰਿਸ਼ਤੇ ਤੋਂ ਇਨਕਾਰ ਕੀਤਾ ਹੈ। ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ ਨਾਲ ਜੁੜੇ ਗਰੇਵਾਲ ਦਾ ਨਾਂਅ ‘ਮੌਜਾਂ ਹੀ ਮੌਜਾਂ’ ਤੇ ‘ਸਨੋਮੈਨ’ ਸਮੇਤ ਪੰਜਾਬੀ ਫ਼ਿਲਮਾਂ ਨਾਲ ਜੁੜਿਆ ਹੋਇਆ ਹੈ।
ਪਿਛਲੀ ਖ਼ਬਰ 10 ਨਵੰਬਰ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ ਸ਼੍ਰੋਮਣੀ ਅਕਾਲੀ ਦਲ (ਬ) ਅਗਲੀ ਖ਼ਬਰ ਕੁੜੀਆਂ ਪ੍ਰਤੀ ਸਮਾਜ ਦੀ ਪੁਰਾਣੀ ਅਤੇ ਨਵੀਂ ਸੋਚ ਦੇ ਟਕਰਾਅ ਦੀ ਕਹਾਣੀ ਹੈ ਫ਼ਿਲਮ ‘ਥਾਪੀ’ ਸੁਪਨੇ ਪੂਰੇ ਕਰਨ ਲਈ ਲਗਾਤਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।