18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪੰਜਾਬ ਭਾਜਪਾ ਨੇ 2027 ਦੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਖਿੱਚੀ ਤਿਆਰੀ ਨਸ਼ੇ, ਭ੍ਰਿਸ਼ਟਾਚਾਰ ਅਤੇ ਕਾਨੂੰਨ ਵਿਵਸਥਾ ਦੀ ਸਮੱਸਿਆ ਨੂੰ ਮੁੱਖ ਮੁੱਦੇ ਬਣਾਏਗੀ ਪੰਜਾਬ ਭਾਜਪਾ- ਅਨਿਲ ਸਰੀਨ

ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ)- ਭਾਜਪਾ ਪੰਜਾਬ ਦੀ ਸੂਬਾ ਕਾਰਜਕਾਰਨੀ ਦੀ ਸੰਗਰੂਰ ਵਿਖੇ ਹੋਈ ਮੀਟਿੰਗ ਦੌਰਾਨ ਹੋਈ ਵਿਚਾਰ-ਚਰਚਾ, ਪਾਸ ਕੀਤੇ ਗਏ ਮਤਿਆਂ ਅਤੇ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਉਲੀਕੀ ਗਈ ਰਣਨੀਤੀ ਨੂੰ ਜ਼ਮੀਨੀ ਪੱਧਰ ’ਤੇ ਅਮਲੀ ਰੂਪ ਦੇਣ ਲਈ ਪਾਰਟੀ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਦੱਸਿਆ ਸੂਬਾਈ ਕਾਰਜਕਾਰਨੀ ਦੇ ਫ਼ੈਸਲਿਆਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਦਾ ਕਾਰਜ ਅੱਜ ਤੋਂ ਹੀ ਸ਼ੁਰੂ ਹੋ ਗਿਆ ਹੈ।

ਅਜੀਤ ਡੈਸਕ 18-10-2026
ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ)- ਭਾਜਪਾ ਪੰਜਾਬ ਦੀ ਸੂਬਾ ਕਾਰਜਕਾਰਨੀ ਦੀ ਸੰਗਰੂਰ ਵਿਖੇ ਹੋਈ ਮੀਟਿੰਗ ਦੌਰਾਨ ਹੋਈ ਵਿਚਾਰ-ਚਰਚਾ, ਪਾਸ ਕੀਤੇ ਗਏ ਮਤਿਆਂ ਅਤੇ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਉਲੀਕੀ ਗਈ ਰਣਨੀਤੀ ਨੂੰ ਜ਼ਮੀਨੀ ਪੱਧਰ ’ਤੇ ਅਮਲੀ ਰੂਪ ਦੇਣ ਲਈ ਪਾਰਟੀ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਦੱਸਿਆ ਸੂਬਾਈ ਕਾਰਜਕਾਰਨੀ ਦੇ ਫ਼ੈਸਲਿਆਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਦਾ ਕਾਰਜ ਅੱਜ ਤੋਂ ਹੀ ਸ਼ੁਰੂ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਭਾਜਪਾ ਨੇ ਸੂਬੇ ਨਾਲ ਜੁੜੇ ਮੁੱਖ ਮੁੱਦਿਆਂ ’ਚ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਅਪਰਾਧ ਨੂੰ ਪ੍ਰਮੁੱਖਤਾ ਨਾਲ ਉਠਾਉਣ ਦਾ ਫ਼ੈਸਲਾ ਕੀਤਾ ਹੈ। ਅਨਿਲ ਸਰੀਨ ਨੇ ਦੱਸਿਆ ਕਿ ਅੱਜ ਤੋਂ (17 ਅਕਤੂਬਰ) ਤੋਂ 19 ਅਕਤੂਬਰ ਤੱਕ ਭਾਜਪਾ ਦੇ 36 ਜਥੇਬੰਦਕ ਜ਼ਿਲ੍ਹਿਆਂ ਵਿਚ ਜ਼ਿਲ੍ਹਾ ਪੱਧਰੀ ਬੈਠਕਾਂ ਕੀਤੀਆਂ ਜਾ ਰਹੀਆਂ ਹਨ । ਇਸ ਤੋਂ ਬਾਅਦ 22, 23 ਅਤੇ 24 ਅਕਤੂਬਰ ਨੂੰ ਮੰਡਲ ਪੱਧਰ ਦੀਆਂ ਬੈਠਕਾਂ ਕਰਵਾਈਆਂ ਜਾਣਗੀਆਂ।
ਪਿਛਲੀ ਖ਼ਬਰ ਹਾਈ ਕੋਰਟ ਵਲੋਂ ਜਨਤਕ ਕੰਮਾਂ ’ਚ ਪਾਰਦਰਸ਼ਤਾ ਯਕੀਨੀ ਬਣਾਉਣ ਦੇ ਹੁਕਮ ਅਗਲੀ ਖ਼ਬਰ ਬਰਸੀਮ ਬੀ.ਐਲ. 42, ਬੀ.ਐਲ. 10 ਹਰੇ ਚਾਰੇ ਦੀਆਂ ਕਿਸਮਾਂ ਵਧੇਰੇ ਲਾਹੇਵੰਦ-ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।