21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੇ ਕੌਮ ਨੂੰ ਏਕਤਾ ਤੇ ਦ੍ਰਿੜ੍ਹਤਾ ਨਾਲ ਅੱਗੇ ਵਧਣ ਦਾ ਸੁਨੇਹਾ ਦਿੱਤਾ- ਭਾਈ ਜਗਤਾਰ ਸਿੰਘ ਤਾਰਾ

ਬਠਿੰਡਾ, 20 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਬੁੜੈਲ ਜੇਲ੍ਹ ਵਿਚ ਨਜ਼ਰਬੰਦ ਜਗਤਾਰ ਸਿੰਘ ਤਾਰਾ ਨੇ ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਦੇ ਸਬੰਧ ਵਿਚ ਪੰਜਾਬ ਤੇ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਨੂੰ ਸੁਨੇਹਾ ਜਾਰੀ ਕਰਦਿਆਂ ਕਿਹਾ ਹੈ ਕਿ ਝੋਟੇ ਦੀ ਸ਼ਹਾਦਤ ਸਮੁੱਚੀ ਕੌਮ ਨੂੰ ਦ੍ਰਿੜ੍ਹਤਾ, ਏਕਤਾ ਤੇ ਚੜ੍ਹਦੀਕਲਾ ਨਾਲ ਅੱਗੇ ਵਧਣ ਦੀ ਪ੍ਰੇਰਨਾ ਦਿੰਦੀ ਹੈ। ਆਪਣੇ ਵਕੀਲ ਇਮਾਨ ਸਿੰਘ ਖਾਰਾ ਰਾਹੀਂ ਭੇਜੇ ਸੁਨੇਹੇ ਵਿਚ ਭਾਈ ਜਗਤਾਰ ਸਿੰਘ ਤਾਰਾ ਨੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਦੋਸ਼ ਲਗਾਇਆ ਕਿ ਨਸ਼ਿਆਂ ਕਾਰਨ ਪੰਜਾਬ ਦੀ ਜਵਾਨੀ ਨੂੰ ਤਬਾਹ ਕੀਤਾ ਜਾ ਰਿਹਾ ਹੈ।

ਜਗਤਾਰ ਸਿੰਘ ਤਾਰਾ, ਇਮਾਨ ਸਿੰਘ ਖਾਰਾ 21-10-2026
ਬਠਿੰਡਾ, 20 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਬੁੜੈਲ ਜੇਲ੍ਹ ਵਿਚ ਨਜ਼ਰਬੰਦ ਜਗਤਾਰ ਸਿੰਘ ਤਾਰਾ ਨੇ ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਦੇ ਸਬੰਧ ਵਿਚ ਪੰਜਾਬ ਤੇ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਨੂੰ ਸੁਨੇਹਾ ਜਾਰੀ ਕਰਦਿਆਂ ਕਿਹਾ ਹੈ ਕਿ ਝੋਟੇ ਦੀ ਸ਼ਹਾਦਤ ਸਮੁੱਚੀ ਕੌਮ ਨੂੰ ਦ੍ਰਿੜ੍ਹਤਾ, ਏਕਤਾ ਤੇ ਚੜ੍ਹਦੀਕਲਾ ਨਾਲ ਅੱਗੇ ਵਧਣ ਦੀ ਪ੍ਰੇਰਨਾ ਦਿੰਦੀ ਹੈ। ਆਪਣੇ ਵਕੀਲ ਇਮਾਨ ਸਿੰਘ ਖਾਰਾ ਰਾਹੀਂ ਭੇਜੇ ਸੁਨੇਹੇ ਵਿਚ ਭਾਈ ਜਗਤਾਰ ਸਿੰਘ ਤਾਰਾ ਨੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਦੋਸ਼ ਲਗਾਇਆ ਕਿ ਨਸ਼ਿਆਂ ਕਾਰਨ ਪੰਜਾਬ ਦੀ ਜਵਾਨੀ ਨੂੰ ਤਬਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਸਰਕਾਰਾਂ ’ਤੇ ਨਿਰਭਰ ਰਹਿਣ ਦੀ ਬਜਾਏ ਪਿੰਡਾਂ ਅਤੇ ਸ਼ਹਿਰਾਂ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਂਝੇ ਉਪਰਾਲੇ ਕੀਤੇ ਜਾਣ । ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਤੇ ਸਾਥੀ ਅੱਜ ਜੇਲ੍ਹਾਂ ਵਿਚ ਬੰਦ ਹਨ, ਜਿੰਨ੍ਹਾਂ ਦਾ ਕਸੂਰ ਸਿਰਫ਼ ਐਨਾ ਸੀ ਕੀ ਉਨ੍ਹਾਂ ਨੇ ਪੰਜਾਬ ਦੇ ਬੱਚਿਆਂ ਨੂੰ ਨਸ਼ਿਆਂ ਤੋਂ ਤੌਬਾ ਕਰਵਾ ਕੇ ਗੁਰੂ ਦੇ ਲੜ ਲਗਾਇਆ ਅਤੇ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ । ਉਨ੍ਹਾਂ ਪੰਜਾਬ ਵਾਸੀਆਂ ਨੂੰ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ, ਨਸ਼ਿਆਂ ਵਿਰੁੱਧ ਪਿੰਡ ਪੱਧਰ ’ਤੇ ਕਮੇਟੀਆਂ ਬਣਾਉਣ ਅਤੇ ਪੰਜਾਬ ਦੀ ਜਵਾਨੀ ਨੂੰ ਇਸ ਮਾਰੂ ਰੁਝਾਨ ਤੋਂ ਬਚਾਉਣ ਲਈ ਸਾਂਝੇ ਯਤਨ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੁਲਿਸ ਨੇ ਗ੍ਰਹਿ ਮੰਤਰੀ ਨਾਲ ਮਿਲਣ ਤੋਂ ਰੋਕਿਆ ਧੀ ਦੇ ਇਨਸਾਫ਼ ਲਈ 7 ਸਾਲਾਂ ਤੋਂ ਭਟਕ ਰਹੇ... ਅਗਲੀ ਖ਼ਬਰ ਸੂਬੇ ਦੇ ਦਵਾਈ ਕਾਰੋਬਾਰੀਆਂ ਵਲੋਂ ਨਸ਼ੇ ਖ਼ਿਲਾਫ਼ ਸਰਕਾਰ ਨੂੰ ਪੂਰਨ ਸਹਿਯੋਗ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।