22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਵਲੋਂ ਮੀਟਿੰਗ

ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ। ਪਰਗਟ ਸਿੰਘ ਵਲੋਂ ਇਸ ਦੌਰਾਨ ਕਾਂਗਰਸ ਦੇ ਸਾਰੇ ਫਰੰਟਲ ਸੰਗਠਨਾਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ।

ਅਜੀਤ ਡੈਸਕ 22-10-2026
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ। ਪਰਗਟ ਸਿੰਘ ਵਲੋਂ ਇਸ ਦੌਰਾਨ ਕਾਂਗਰਸ ਦੇ ਸਾਰੇ ਫਰੰਟਲ ਸੰਗਠਨਾਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ । ਉਨ੍ਹਾਂ ਸਾਰੇ ਅਹੁਦੇਦਾਰਾਂ ਨੂੰ ਹੁਣ ਤੋਂ ਹੀ ਚੋਣਾਂ ਦੀਆਂ ਤਿਆਰੀਆਂ ਵਿਚ ਜੁਟਣ ਅਤੇ ਆਗਾਮੀ ਚੋਣਾਂ ਵਿਚ ਪੂਰੀ ਤਾਕਤ ਲਗਾਉਣ ਦਾ ਸੱਦਾ ਦਿੱਤਾ, ਤਾਂ ਜੋ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਈ ਜਾ ਸਕੇ । ਇਸ ਮੀਟਿੰਗ ਵਿਚ ਓ.ਬੀ.ਸੀ ਵਿਭਾਗ ਦੇ ਚੇਅਰਮੈਨ ਅੰਗਦ ਸੈਣੀ, ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੁੱਭੀ, ਅਨੁਸੂਚਿਤ ਜਾਤੀ ਵਿਭਾਗ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ, ਐਨ.ਐਸ.ਯੂ.ਆਈ ਦੇ ਪ੍ਰਧਾਨ ਈਸ਼ਪ੍ਰੀਤ ਸਿੰਘ, ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ, ਪੰਜਾਬ ਕਾਂਗਰਸ ਸੇਵਾ ਦਲ ਦੇ ਕਾਰਜਕਾਰੀ ਮੁੱਖ ਪ੍ਰਬੰਧਕ ਸੁਭਾਸ਼ ਭਾਰਗਵ, ਕਿਸਾਨ ਸੈੱਲ ਦੇ ਚੇਅਰਮੈਨ ਕਿਰਨਜੀਤ ਸਿੰਘ ਮਿੱਠਾ, ਘੱਟ ਗਿਣਤੀ ਸੈੱਲ ਦੇ ਚੇਅਰਮੈਨ ਡਾ. ਇਮੈਨੁਅਲ ਨਾਹਰ, ਸੋਸ਼ਲ ਮੀਡੀਆ ਸੈੱਲ ਦੇ ਚੇਅਰਮੈਨ ਗੁਰਜੋਤ ਸਿੰਘ ਢੀਂਡਸਾ, ਸਾਬਕਾ ਸੈਨਿਕ ਸੈੱਲ ਦੇ ਚੇਅਰਮੈਨ ਗੁਰਿੰਦਰ ਸਿੰਘ ਢਿੱਲੋਂ, ਸੋਸ਼ਲ ਵੈੱਲਫੇਅਰ ਸੈੱਲ ਦੇ ਚੇਅਰਮੈਨ ਰਮਨਦੀਪ ਸਿੰਘ ਨਰੂਲਾ, ਇੰਟਕ ਦੇ ਪ੍ਰਧਾਨ ਸੁਰਿੰਦਰ ਸ਼ਰਮਾ ਅਤੇ ਐਸ.ਆਈ.ਆਰ ਦੇ ਮੁੱਖ ਕੋਆਰਡੀਨੇਟਰ ਹਰਦੀਪ ਸਿੰਘ ਕਿੰਗਰਾ ਸਮੇਤ ਹੋਰ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਕੰਮ ਨਾ ਕਰਨ ’ਤੇ ਕੁੱਟਮਾਰ, ਮਜ਼ਦੂਰ ਦੀ ਮੌਤ; ਠੇਕੇਦਾਰ ਸਮੇਤ ਪੰਜ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਨਵਾਂਸ਼ਹਿਰ ’ਚ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ’ਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।