22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੰਜਾਬ ਫੁੱਟਬਾਲ ਐਸੋਸੀਏਸ਼ਨ ਦੀ ਚੋਣ ਵਿਚ ਮਹਾਰਾਜ ਕੁਮਾਰ ਸੂਰਿਆਜੀਤ ਸਿੰਘ ਚੁਣੇ ਗਏ ਪ੍ਰਧਾਨ

ਨਵਾਂਸ਼ਹਿਰ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਫੁੱਟਬਾਲ ਐਸੋਸੀਏਸ਼ਨ ਦੀ ਇੱਕ ਵਿਸ਼ੇਸ਼ ਮੀਟਿੰਗ ਸਮੀਰ ਥਾਪਰ ਦੀ ਅਗਵਾਈ ਹੇਠ ਇਥੇ ਹੋਈ, ਜਿਸ ਦੌਰਾਨ ਰਿਟਰਨਿੰਗ ਅਫ਼ਸਰ ਅਵਤਾਰ ਸਿੰਘ ਭੁੱਲਰ, ਸਾਬਕਾ ਐਡੀਸ਼ਨਲ ਡਿਪਟੀ ਕਮਿਸ਼ਨਰ ਦੀ ਨਿਗਰਾਨੀ ਹੇਠ ਐਸੋਸੀਏਸ਼ਨ ਦੀ ਚੋਣ ਕਰਵਾਈ ਗਈ । ਐਲਾਨੇ ਗਏ ਚੋਣ ਨਤੀਜਿਆਂ ਅਨੁਸਾਰ ਮਹਾਰਾਜ ਕੁਮਾਰ ਸੂਰਿਆਜੀਤ ਸਿੰਘ 42 ਵੋਟਾਂ ਵਿਚੋਂ 32 ਵੋਟਾਂ ਹਾਸਲ ਕਰਕੇ ਪ੍ਰਧਾਨ ਚੁਣੇ ਗਏ, ਜਦਕਿ ਉਨ੍ਹਾਂ ਦੇ ਵਿਰੋਧੀ ਦਲਬੀਰ ਸਿੰਘ ਨੂੰ 10 ਵੋਟਾਂ ਮਿਲੀਆਂ ।

ਅਜੀਤ ਡੈਸਕ 22-10-2026
ਨਵਾਂਸ਼ਹਿਰ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਫੁੱਟਬਾਲ ਐਸੋਸੀਏਸ਼ਨ ਦੀ ਇੱਕ ਵਿਸ਼ੇਸ਼ ਮੀਟਿੰਗ ਸਮੀਰ ਥਾਪਰ ਦੀ ਅਗਵਾਈ ਹੇਠ ਇਥੇ ਹੋਈ, ਜਿਸ ਦੌਰਾਨ ਰਿਟਰਨਿੰਗ ਅਫ਼ਸਰ ਅਵਤਾਰ ਸਿੰਘ ਭੁੱਲਰ, ਸਾਬਕਾ ਐਡੀਸ਼ਨਲ ਡਿਪਟੀ ਕਮਿਸ਼ਨਰ ਦੀ ਨਿਗਰਾਨੀ ਹੇਠ ਐਸੋਸੀਏਸ਼ਨ ਦੀ ਚੋਣ ਕਰਵਾਈ ਗਈ । ਐਲਾਨੇ ਗਏ ਚੋਣ ਨਤੀਜਿਆਂ ਅਨੁਸਾਰ ਮਹਾਰਾਜ ਕੁਮਾਰ ਸੂਰਿਆਜੀਤ ਸਿੰਘ 42 ਵੋਟਾਂ ਵਿਚੋਂ 32 ਵੋਟਾਂ ਹਾਸਲ ਕਰਕੇ ਪ੍ਰਧਾਨ ਚੁਣੇ ਗਏ, ਜਦਕਿ ਉਨ੍ਹਾਂ ਦੇ ਵਿਰੋਧੀ ਦਲਬੀਰ ਸਿੰਘ ਨੂੰ 10 ਵੋਟਾਂ ਮਿਲੀਆਂ । ਇੱਥੇ ਵਰਨਣਯੋਗ ਹੈ ਕਿ ਨਵੇਂ ਚੁਣੇ ਗਏ ਪ੍ਰਧਾਨ ਮਹਾਰਾਜ ਕੁਮਾਰ ਸੂਰਿਆਜੀਤ ਸਿੰਘ, ਕਪੂਰਥਲਾ ਰਿਆਸਤ ਦੇ ਮਹਾਰਾਜਾ ਜਗਤਜੀਤ ਸਿੰਘ ਦੇ ਪਰਿਵਾਰ ਨਾਲ ਸਬੰਧਿਤ ਹਨ । ਉਨ੍ਹਾਂ ਦੀ ਚੋਣ ਨੂੰ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੀ ਨਵੀਂ ਅਗਵਾਈ ਦੇ ਗਠਨ ਵਜੋਂ ਦੇਖਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਮਾਲੇਰਕੋਟਲਾ ਦੇ ਮੁਹੰਮਦ ਯਾਸਿਰ ਨੇ ਸ਼ਾਟਪੁੱਟ ’ ਚ ਜਿੱਤਿਆ ਚਾਂਦੀ ਦਾ ਤਗਮਾ ਅਗਲੀ ਖ਼ਬਰ ਰਾਹੁਲ ਗਾਂਧੀ ਦੇਸ਼ ਵਿਚ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕਰ ਰਹੇ-ਸਿਰਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।