22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਤਰਨ ਤਾਰਨ ਵਿਖੇ ਗੋਲੀਆਂ ਮਾਰ ਕੇ ਵਿਅਕਤੀ ਦੀ ਹੱਤਿਆ

ਨੌਸ਼ਹਿਰਾ ਪੰਨੂੰਆਂ, 21 ਅਕਤੂਬਰ (ਦੀਪਕ ਮੈਣੀ)–ਬੁੱਧਵਾਰ ਦੀ ਦੇਰ ਸ਼ਾਮ ਨੌਸ਼ਹਿਰਾ ਪੰਨੂੰਆਂ ਵਿਖੇ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਇਕ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ । ਹੱਤਿਆ ਕਰਨ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਕੁਲਦੀਪ ਸਿੰਘ ਦੀ ਪੁਰਾਣੀ ਤਸਵੀਰ 22-10-2026
ਨੌਸ਼ਹਿਰਾ ਪੰਨੂੰਆਂ, 21 ਅਕਤੂਬਰ (ਦੀਪਕ ਮੈਣੀ)–ਬੁੱਧਵਾਰ ਦੀ ਦੇਰ ਸ਼ਾਮ ਨੌਸ਼ਹਿਰਾ ਪੰਨੂੰਆਂ ਵਿਖੇ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਇਕ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ । ਹੱਤਿਆ ਕਰਨ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਮੌਕੇ ਤੋਂ ਇਕੱਤਰ ਜਾਣਕਾਰੀ ਮੁਤਾਬਕ ਕੁਲਦੀਪ ਸਿੰਘ ਉਰਫ ਬਟੂਆ, ਜੋ ਕਿ ਘਰਾਂ ਵਿਚ ਰੰਗ ਰੋਗਨ ਦਾ ਕੰਮ ਕਰਦਾ ਸੀ, ਆਪਣੇ ਕੰਮ ਤੋਂ ਵਾਪਸ ਘਰ ਆ ਰਿਹਾ ਸੀ ਤਾਂ ਉਨ੍ਹਾਂ ਨੂੰ ਰਸਤੇ ਵਿਚ ਦੇਖ ਕੇ ਕੁਲਦੀਪ ਸਿੰਘ ਉਥੋਂ ਭੱਜ ਗਿਆ ਚੌਂਕ ਵਿਚ ਸਥਿਤ ਹੇਅਰ ਕਟਿੰਗ ਦੀ ਦੁਕਾਨ ਵਿਚ ਲੁਕ ਅਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ । ਅਣਪਛਾਤੇ ਵਿਅਕਤੀਆਂ ਵਲੋਂ ਉਸ ਨੂੰ ਫੜ ਲਿਆ ਤੇ ਗੋਲੀ ਮਾਰਨ ਉਪਰੰਤ ਕੁਲਦੀਪ ਸਿੰਘ ਨੂੰ ਚੁੱਕ ਕੇ ਨਜ਼ਦੀਕ ਲਿਜਾ ਕੇ ਉਸ ਦੀ ਮੌਤ ਦੀ ਪੁਸ਼ਟੀ ਕਰਨ ’ਤੇ ਵਾਰਦਾਤ ਵਾਲੀ ਜਗ੍ਹਾ ਤੋਂ ਚਲੇ ਗਏ । ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਕੁਲਦੀਪ ਸਿੰਘ ਦਾ ਲੜਕਾ ਮਨਪ੍ਰੀਤ ਸਿੰਘ ਉਰਫ ਜਸ਼ਨ ਪਿਛਲੇ ਦਿਨੀਂ ਮਾਰੇ ਗਏ ਏ.ਐਸ.ਆਈ. ਇਕਬਾਲ ਸਿੰਘ ਦੀ ਹੱਤਿਆ ਸਮੇਂ ਕੀਤੀ ਰੇਕੀ ਦੇ ਕੇਸ ਵਿਚ ਫਰੀਦਕੋਟ ਜੇਲ੍ਹ ਵਿਚ ਬੰਦ ਹੈ । ਇਸ ਘਟਨਾ ਨਾਲ ਇਲਾਕੇ ਵਿਚ ਲਗਾਤਾਰ ਹੋ ਰਹੀਆਂ ਹੱਤਿਆਵਾਂ ਕਾਰਨ ਲੋਕਾਂ ਦੇ ਮਨ ਵਿਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਪੰਜਾਬ ਲਈ ਟਰਨਿੰਗ ਪੁਆਇੰਟ ਸਾਬਤ ਹੋਵੇਗੀ-ਗੁਰਪ੍ਰੀਤ ਘੁੱਗੀ ਅਗਲੀ ਖ਼ਬਰ ਖਣਿਜ ਸਰੋਤਾਂ ’ਤੇ ਕਬਜ਼ੇ ਦੀ ਸਾਜਿਸ਼ ਦਾ ਦੋਸ਼, ਫ਼ਜ਼ਲੁਰ ਰਹਿਮਾਨ ਵਲੋਂ ਗਵਰਨਰ ਰਾਜ ਦਾ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।