22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਅਕਾਲੀ ਦਲ 2027 ’ਚ ਸਰਕਾਰ ਬਣਾ ਕੇ ਵਿਰੋਧੀਆਂ ਦੇ ਭਰਮ ਭੁਲੇਖੇ ਕਰੇਗਾ ਦੂਰ-ਮਜੀਠੀਆ

ਜੇਠੂਵਾਲ, 21 ਅਕਤੂਬਰ (ਮਿੱਤਰ ਪਾਲ ਸਿੰਘ ਰੰਧਾਵਾ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਜੋ ਕਿ ਮੁੜ ਸੱਤਾ ਹਾਸਲ ਕਰਨ ਲਈ ਲੋਕਾਂ ਨੂੰ ਭਰਮਾਉਣ ਵਾਸਤੇ ਜੋ ਸਹੂਲਤਾਂ ਦੇਣ ਬਾਰੇ ਬਿਆਨਬਾਜ਼ੀ ਕਰ ਰਹੀ ਹੈ ਇਸ ਤੋਂ ਲੋਕ ਭਲੀਭਾਂਤ ਜਾਣੂ ਹਨ ਕਿਉਂਕਿ ਇਸ ਇਸ ‘ਆਪ’ ਸਰਕਾਰ ਨੇ ਜੋ ਸੱਤਾ ਸੰਭਾਲਣ ਮੌਕੇ ਵੱਡੇ ਵੱਡੇ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕਰਨ ’ਚ ਪੂਰੀ ਤਰ੍ਹਾਂ ਨਕਾਮ ਰਹੀ ਜਿਸ ਕਰਕੇ ਸੂਬੇ ਦੇ ਲੋਕ ਹੁਣ ਸਰਕਾਰ ਨੂੰ ਚੱਲਦਾ ਕਰਨ ਲਈ ਮਨ ਬਣਾ ਚੁੱਕੇ ਹਨ ਤੇ ਅਕਾਲੀ ਦਲ ਸੂਬੇ ਦੇ ਲੋਕਾਂ ਦਾ ਫਤਵਾ ਲੈ ਕੇ 2027 ’ਚ ਸਰਕਾਰ ਬਣਾ ਕੇ ਵਿਰੋਧੀਆਂ ਵਲੋਂ ਜੋ ਸੱਤਾ ’ਤੇ ਕਾਬਜ਼ ਹੋਣ ਦੇ ਸੁਪਨੇ ਲੈ ਰਹੇ ਹਨ, ਉਨ੍ਹਾਂ ਦੇ ਸਭ ਭਰਮ ਭੁਲੇਖੇ ਦੂਰ ਹੋਣਗੇ । ਉਕਤ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੀਤਾ ।

ਅਜੀਤ ਡੈਸਕ 22-10-2026
ਜੇਠੂਵਾਲ, 21 ਅਕਤੂਬਰ (ਮਿੱਤਰ ਪਾਲ ਸਿੰਘ ਰੰਧਾਵਾ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਜੋ ਕਿ ਮੁੜ ਸੱਤਾ ਹਾਸਲ ਕਰਨ ਲਈ ਲੋਕਾਂ ਨੂੰ ਭਰਮਾਉਣ ਵਾਸਤੇ ਜੋ ਸਹੂਲਤਾਂ ਦੇਣ ਬਾਰੇ ਬਿਆਨਬਾਜ਼ੀ ਕਰ ਰਹੀ ਹੈ ਇਸ ਤੋਂ ਲੋਕ ਭਲੀਭਾਂਤ ਜਾਣੂ ਹਨ ਕਿਉਂਕਿ ਇਸ ਇਸ ‘ਆਪ’ ਸਰਕਾਰ ਨੇ ਜੋ ਸੱਤਾ ਸੰਭਾਲਣ ਮੌਕੇ ਵੱਡੇ ਵੱਡੇ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕਰਨ ’ਚ ਪੂਰੀ ਤਰ੍ਹਾਂ ਨਕਾਮ ਰਹੀ ਜਿਸ ਕਰਕੇ ਸੂਬੇ ਦੇ ਲੋਕ ਹੁਣ ਸਰਕਾਰ ਨੂੰ ਚੱਲਦਾ ਕਰਨ ਲਈ ਮਨ ਬਣਾ ਚੁੱਕੇ ਹਨ ਤੇ ਅਕਾਲੀ ਦਲ ਸੂਬੇ ਦੇ ਲੋਕਾਂ ਦਾ ਫਤਵਾ ਲੈ ਕੇ 2027 ’ਚ ਸਰਕਾਰ ਬਣਾ ਕੇ ਵਿਰੋਧੀਆਂ ਵਲੋਂ ਜੋ ਸੱਤਾ ’ਤੇ ਕਾਬਜ਼ ਹੋਣ ਦੇ ਸੁਪਨੇ ਲੈ ਰਹੇ ਹਨ, ਉਨ੍ਹਾਂ ਦੇ ਸਭ ਭਰਮ ਭੁਲੇਖੇ ਦੂਰ ਹੋਣਗੇ । ਉਕਤ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੀਤਾ । ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਰਾਜ ਅੰਦਰ ਅਮਨ ਕਾਨੂੰਨ ਦੀ ਸਥਿਤੀ ਡਾਵਾਂ ਡੋਲ ਹੋਈ ਪਈ ਹੈ ਜਿਸ ਦੀ ਮਿਸਾਲ ਦਿਨ ਦਿਹਾੜੇ ਹੋ ਰਹੀਆਂ ਵਾਰਦਾਤਾਂ ਤੋਂ ਮਿਲਦੀ ਹੈ। ਇਸ ਮੌਕੇ ਮੇਜਰ ਸ਼ਿਵ ਚਰਨ ਸਿੰਘ ਸਿਵੀ, ਲਖਬੀਰ ਸਿੰਘ ਗਿੱਲ, ਗਗਨਦੀਪ ਸਿੰਘ ਭਕਨਾ, ਐਡਵੋਕੇਟ ਰਕੇਸ਼ ਪਰਾਸਰ, ਸਾਬਕਾ ਸਰਪੰਚ ਸੁਖਜੀਤ ਸਿੰਘ, ਸਾਬਕਾ ਸਰਪੰਚ ਜਸਪਾਲ ਸਿੰਘ ਭੋਆ, ਸਰਪੰਚ ਗੁਰਭੇਜ ਸਿੰਘ ਸੋਨਾ, ਮਨਪ੍ਰੀਤ ਸਿੰਘ ਡੱਡੀਆਂ, ਮਨਜਿੰਦਰ ਸਿੰਘ ਆਸਟ੍ਰੇਲੀਆ, ਹਰਦਿਆਲ ਸਿੰਘ ਭੱਟੀ, ਮੱਖਣ ਸਿੰਘ ਹਰੀਆਂ, ਡਾ. ਦੀਦਾਰ ਸਿੰਘ, ਅਜੀਤ ਸਿੰਘ ਸਾਬਕਾ ਬਲਾਕ ਸਿੱਖਿਆ ਅਫਸਰ ਆਦਿ ਸ਼ਾਮਿਲ ਸਨ।
ਪਿਛਲੀ ਖ਼ਬਰ ਦੇਸ਼ ਵਿਚ ਨਸ਼ਾ ਤਸਕਰੀ ਲਈ ਅਮਿਤ ਸ਼ਾਹ ਜ਼ਿੰਮੇਵਾਰ-ਸੰਜੇ ਸਿੰਘ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਪੰਜਾਬ ਲਈ ਟਰਨਿੰਗ ਪੁਆਇੰਟ ਸਾਬਤ ਹੋਵੇਗੀ-ਗੁਰਪ੍ਰੀਤ ਘੁੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।