ਪੰਜਾਬ ’ਚ ਨਸ਼ਾ ‘ਆਪ’ ਸਰਕਾਰ ਤੇ ਪੰਜਾਬ ਪੁਲਿਸ ਦੀ ਸਹਿਮਤੀ ਨਾਲ ਵਿਕ ਰਿਹੈ
ਬਠਿੰਡਾ, (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਦੋਵੇਂ ਪਾਰਟੀਆਂ ਨੂੰ ਇਕੋ ਸਿੱਕੇ ਦੇ ਦੋ ਪਹਿਲੂ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਦੋਵੇਂ ਪਾਰਟੀਆਂ ਰਲ ਕੇ ਪੰਜਾਬ ’ਚ ਗੇਮ ਖੇਡ ਰਹੀਆਂ ਹਨ ।
ਅਜੀਤ ਡੈਸਕ
22-10-2026