ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਵਿਧਾਨ ਸਭਾ ਇਜਲਾਸ ’ਚ ਆਵਾਜ਼ ਉਠਾਵਾਂਗੇ-ਬਾਜਵਾ
ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਧਰਨੇ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ਮੂਲੀਅਤ ਕਰ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਐਕਸ਼ਨ ਕਮੇਟੀ ਤੇ ਪਰਿਵਾਰ ਵਲੋਂ ਸਾਂਝੇ ਰੂਪ ’ਚ ਚਲਾਏ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਉਹ ਭਲਕੇ 22 ਅਕਤੂਬਰ ਤੋਂ ਚੱਲਣ ਵਾਲੇ ਪੰਜਾਬ ਵਿਧਾਨ ਸਭਾ ਦੇ ਇਜਲਾਸ ’ਚ ਸਭ ਤੋਂ ਪਹਿਲੀ ਮੰਗ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਤੇ ਹੱਤਿਆ ਕਾਂਡ ’ਚ ਇਨਸਾਫ ਦੇਣ ਲਈ ਉਠਾਉਣਗੇ।
ਅਜੀਤ ਡੈਸਕ
22-10-2026