23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਕਾਂਗਰਸੀ ਵਿਧਾਇਕਾਂ ਵਲੋਂ ਝੋਟਾ ਕਤਲ ਮਾਮਲੇ ਵਿਚ ਵਿਧਾਨ ਸਭਾ ਬਾਹਰ ਪ੍ਰਦਰਸ਼ਨ

ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਅੱਜ ਪੰਜਾਬ ਵਿਧਾਨ ਸਭਾ ਇਜਲਾਸ ਦੇ ਪਹਿਲੇ ਦਿਨ ਕਾਂਗਰਸ ਪਾਰਟੀ ਦੇ ਵਿਧਾਇਕਾਂ ਵਲੋਂ ਵਿਧਾਨ ਸਭਾ ਦੇ ਬਾਹਰ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ । ਇਜਲਾਸ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਵਿਧਾਇਕ ਪਰਗਟ ਸਿੰਘ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਦੇ ਵਿਧਾਇਕਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਵੀ ਫੂਕਿਆ ਗਿਆ ।

ਅਜੀਤ ਡੈਸਕ 23-10-2026
ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਅੱਜ ਪੰਜਾਬ ਵਿਧਾਨ ਸਭਾ ਇਜਲਾਸ ਦੇ ਪਹਿਲੇ ਦਿਨ ਕਾਂਗਰਸ ਪਾਰਟੀ ਦੇ ਵਿਧਾਇਕਾਂ ਵਲੋਂ ਵਿਧਾਨ ਸਭਾ ਦੇ ਬਾਹਰ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ । ਇਜਲਾਸ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਵਿਧਾਇਕ ਪਰਗਟ ਸਿੰਘ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਦੇ ਵਿਧਾਇਕਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਵੀ ਫੂਕਿਆ ਗਿਆ । ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬੇਹਦ ਸ਼ਰਮਨਾਕ ਹੈ ਕੇ ਜਿਸ ਪਰਵਿੰਦਰ ਸਿੰਘ ਝੋਟਾ ਨੇ ਪੰਜਾਬ ਵਿਚ ਨਸ਼ਿਆਂ ਖਿਲਾਫ ਲੜਾਈ ਲੜੀ ਉਸਦੇ ਕਤਲ ਤੋਂ ਬਾਅਦ ਅਜੇ ਤੱਕ ਨਾ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਨਾ ਹੀ ਸਰਕਾਰ ਦਾ ਕੋਈ ਮੰਤਰੀ, ਨਾ ਪੰਜਾਬ ਦਾ ਆਮ ਆਦਮੀ ਪਾਰਟੀ ਦਾ ਪ੍ਰਧਾਨ ਤੇ ਨਾ ਹੀ ਸਥਾਨਕ ਵਿਧਾਇਕ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚਿਆ ਜਿਸ ਤੋਂ ਇਹ ਸਪੱਸ਼ਟ ਹੈ ਕਿ ਇਸ ਮਾਮਲੇ ਵਿਚ ਸਰਕਾਰ ਸਿਰਫ ਖਾਨਾਪੂਰਤੀ ਕਰਨ ਉੱਤੇ ਲੱਗੀ ਹੋਈ ਹੈ ਤੇ ਸੀ.ਬੀ.ਆਈ ਦੀ ਜਾਂਚ ਵੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਆਉਣ ਸਮੇਂ ਬਿਲਕੁਲ ਮੌਕੇ ਉੱਤੇ ਡਰ ਅਤੇ ਸਹਿਮ ਦੇ ਚਲਦੇ ਹੀ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਵਿਚ ਬਣੇ ਅਜਿਹੇ ਹਾਲਾਤਾਂ ਦੀ ਨੈਤਿਕ ਜਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਬੇਹਦ ਮਾੜੀ ਹੋ ਚੁੱਕੀ ਹੈ, ਪੰਜਾਬ ਵਿਚ ਵਪਾਰੀ, ਕਿਸਾਨ ਅਤੇ ਕੋਈ ਵੀ ਵਰਗ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਅਸਤੀਫਾ ਨਹੀਂ ਦਿੰਦੇ ਕਾਂਗਰਸ ਪੀੜਤ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਆਪਣੀ ਲੜਾਈ ਜਾਰੀ ਰੱਖੇਗੀ। ਪਰਗਟ ਸਿੰਘ ਨੇ ਕਿਹਾ ਕਿ ਸਾਲ 2023 ਵਿਚ ਸਿਗਨੇਚਰ ਕੈਪਸੂਲਾਂ ਨੂੰ ਫੜਿਆ ਗਿਆ ਸੀ । ਇਸ ਦੇ ਬਾਵਜੂਦ ਪਿਛਲੇ ਪੰਜ ਸਾਲਾਂ ਤੋਂ ਇਨ੍ਹਾਂ ਕੈਪਸੂਲਾਂ ਦੇ ਨਾਂਅ ਬਦਲ ਕੇ ਵਿਕਰੀ ਕੀਤੇ ਜਾਣ ਦੇ ਦੋਸ਼ ਸਾਹਮਣੇ ਆ ਰਹੇ ਹਨ । ਉਨ੍ਹਾਂ ਕਿਹਾ ਕਿ ਝੋਟਾ ਦੇ ਕਤਲ ਵਾਲੇ ਦਿਨ ਛੇ ਦੁਕਾਨਾਂ ਵਿਰੁੱਧ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਬੰਦ ਕੀਤਾ ਗਿਆ ਸੀ । ਉਨ੍ਹਾਂ ਇਸ ਮਾਮਲੇ ਲਈ ਸਿਹਤ ਮੰਤਰੀ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ । ਉਨ੍ਹਾਂ ਇਹ ਵੀ ਕਿਹਾ ਕਿ ਮੁਲਜ਼ਮ ਵਿਰੁੱਧ ਪੰਜ ਗੰਭੀਰ ਅਪਰਾਧਿਕ ਮਾਮਲੇ ਹੋਣ ਦੇ ਬਾਵਜੂਦ ਉਸਨੂੰ ਹਥਿਆਰ ਦਾ ਲਾਇਸੈਂਸ ਜਾਰੀ ਕੀਤਾ ਗਿਆ, ਜੋ ਕਈ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਪੁੱਛਿਆ ਕਿ ਐੱਫ.ਆਈ.ਆਰ ਦਰਜ ਹੋਣ ਤੋਂ ਬਾਅਦ ਵੀ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਕਿਵੇਂ ਅੱਗੇ ਵਧੀ ਅਤੇ ਇਸ ਵਿਚ ਸਬੰਧਤ ਅਧਿਕਾਰੀਆਂ ਦੀ ਕੀ ਭੂਮਿਕਾ ਰਹੀ । ਪਰਗਟ ਸਿੰਘ ਨੇ ਮੰਗ ਕੀਤੀ ਕਿ ਮਾਮਲੇ ਵਿਚ ਸਾਹਮਣੇ ਆਈਆਂ ਕਥਿਤ ਪ੍ਰਸ਼ਾਸਨਿਕ ਬੇਨਿਯਮੀਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਜਿੰਨੀ ਦੇਰ ਮੁੱਖ ਮੰਤਰੀ ਅਸਤੀਫ਼ਾ ਨਹੀਂ ਦਿੰਦੇ ਕਾਂਗਰਸ ਸੰਘਰਸ਼ ਜਾਰੀ ਰੱਖੇਗੀ-ਬਾਜਵਾ ਇਸ ਦੌਰਾਨ ਵਿਧਾਨ ਸਭਾ ਲਾਬੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮਹਿਜ਼ 9 ਮਿੰਟ ਵਿਚ ਵਿਧਾਨ ਸਭਾ ਦੀ ਕਾਰਵਾਈ ਖ਼ਤਮ ਕਰਨ ਨਾਲ ਅੱਜ ਪੰਜਾਂ ਸਾਲਾਂ ਵਿਚ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਹੀ ਆਪਣੀ ਨੈਤਿਕ ਹਾਰ ਮੰਨ ਲਈ ਹੈ ਤੇ ਅੱਜ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਚਿਹਰਿਆਂ ਤੋਂ ਇਹ ਸਾਫ਼ ਨਜ਼ਰ ਆ ਰਿਹਾ ਸੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਸਦਨ ਵਿਚ ਪੰਜਾਬ ਦੇ ਭਖਦੇ ਮੁੱਦਿਆਂ ਦੇ ਨਾਲ-ਨਾਲ ਆਪਣੇ ਹਲਕਿਆਂ ਬਾਰੇ ਸਵਾਲ ਕਰਨੇ ਹੁੰਦੇ ਹਨ ਤੇ ਸਰਕਾਰ ਦੀਆਂ ਨਕਾਮੀਆਂ ਪੰਜਾਬ ਸਮੇਤ ਦੇ ਸੰਸਾਰ ਭਰ ’ਚ ਬੈਠੇ ਪੰਜਾਬੀਆਂ ਅੱਗੇ ਰੱਖਣੀਆਂ ਹੁੰਦੀਆਂ ਹਨ, ਪਰ ਸਰਕਾਰ ਸਵਾਲਾਂ ਤੋਂ ਡਰਦੀ ਪਹਿਲਾਂ ਹੀ ਭੱਜ ਗਈ। ਕਾਂਗਰਸ ਵਿਧਾਇਕ ਤੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਇਜਲਾਸ ਨੂੰ ਮਹਿਜ਼ 9 ਮਿੰਟ ਵਿਚ ਖ਼ਤਮ ਕੀਤਾ ਜਾਣਾ, ਜਿੱਥੇ ਸਰਕਾਰ ਦਾ ਕੋਝਾ ਮਜ਼ਾਕ ਹੈ, ਉੱਥੇ ਪੰਜਾਬ ਦੇ ਖ਼ਜ਼ਾਨੇ ਦੀ ਬਰਬਾਦੀ ਹੈ। ਉਨ੍ਹਾਂ ਸੂਬੇ ਵਿਚ ਵਿਗੜ ਰਹੇ ਪ੍ਰਬੰਧਾਂ ਤੇ ਸਰਕਾਰ ਦੀ ਨਾਕਾਮੀ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ।
ਪਿਛਲੀ ਖ਼ਬਰ ਪੰਜਾਬ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦਾ ਪ੍ਰੋਗਰਾਮ ਜਾਰੀ ਅਗਲੀ ਖ਼ਬਰ ਪੰਜਾਬ ਦੀ ਰਾਖੀ ਲਈ ਜਾਨਾਂ ਵਾਰਨ ਵਾਲੇ ਜਵਾਨਾਂ ਨੂੰ ਸਨਮਾਨ ਦੇਣਾ ਵੀ ਭੁੱਲਿਆ ਸਦਨ-ਬਲੀਏਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।