23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸੀ. ਬੀ. ਆਈ. ਤੇ ਈ. ਡੀ. ਨੂੰ ਚੋਣਾਂ ਸਮੇਂ ਹੀ ਛਾਪੇਮਾਰੀ ਕਰਨ ਦੀ ਯਾਦ ਕਿਉਂ ਆਉਂਦੀ ਹੈ-ਸੰਜੇ ਸਿੰਘ

ਅੰਮ੍ਰਿਤਸਰ, 22 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਭਾਜਪਾ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਸਵਾਲ ਉਠਾਇਆ ਕਿ ਸੀ. ਬੀ.

ਅਜੀਤ ਡੈਸਕ 23-10-2026
ਅੰਮ੍ਰਿਤਸਰ, 22 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਭਾਜਪਾ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਸਵਾਲ ਉਠਾਇਆ ਕਿ ਸੀ. ਬੀ. ਆਈ. ਅਤੇ ਈ. ਡੀ. ਨੂੰ ਚੋਣਾਂ ਦੇ ਸਮੇਂ ਹੀ ਛਾਪੇਮਾਰੀ ਕਰਨ ਦੀ ਯਾਦ ਕਿਉਂ ਆਉਂਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਕਿਸੇ ਸੂਬੇ ਵਿਚ ਚੋਣਾਂ ਹੁੰਦੀਆਂ ਹਨ ਤਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉੱਥੇ ਈ. ਡੀ. ਅਤੇ ਸੀ. ਬੀ. ਆਈ. ਨੂੰ ਭੇਜ ਦਿੰਦੇ ਹਨ। ਪੰਜਾਬ ਵਿਚ ਭਾਜਪਾ ਅਤੇ ਅਕਾਲੀ ਦਲ ਦੇ ਸੰਭਾਵੀ ਗਠਜੋੜ ਬਾਰੇ ਬੋਲਦਿਆਂ ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਹੁਣ ਇਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ। ਇਸ ਮੌਕੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਲੋਕ ਸਭਾ ਹਲਕਾ ਇੰਚਾਰਜ ਜਰਨੈਲ ਸਿੰਘ ਢੋਟ, ਜ਼ਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਧੰਜਲ, ਸੁੱਖ ਹੁੰਦਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਬਜੀਤ ਸਿੰਘ ਝਿੰਜਰ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਵਿਚ ਅਹਿਮ ਨਿਯੁਕਤੀਆਂ ਅਗਲੀ ਖ਼ਬਰ ਪੰਜਾਬ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦਾ ਪ੍ਰੋਗਰਾਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।