23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮਜ਼ਦੂਰ ਪਰਿਵਾਰ ਦੀ ਕਿਸਮਤ ਚਮਕੀ, 7 ਰੁਪਏ ਦੀ ਲਾਟਰੀ ਨਾਲ ਜਿੱਤੇ ਇਕ ਕਰੋੜ ਰੁਪਏ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਕੋਟਕਪੂਰਾ ਦੇ ਇਕ ਮਜ਼ਦੂਰ ਪਰਿਵਾਰ ਦੀ ਕਿਸਮਤ ਉਸ ਸਮੇਂ ਚਮਕ ਉੱਠੀ ਜਦੋਂ ਸਿੱਕਮ ਸਰਕਾਰ ਦੀ ਸਿਰਫ਼ 7 ਰੁਪਏ ਦੀ ਲਾਟਰੀ ਟਿਕਟ ’ਤੇ ਇਕ ਕਰੋੜ ਰੁਪਏ ਦਾ ਇਨਾਮ ਨਿਕਲਿਆ । ਪਰਿਵਾਰ ਨੇ ਇਕ ਦਿਨ ਪਹਿਲਾਂ ਹੀ ਰੇਲਵੇ ਸਟੇਸ਼ਨ ਨੇੜੇ ਸਥਿਤ ਸਟਾਰ ਲਾਟਰੀ ਸਟਾਲ ਤੋਂ ਇਹ ਟਿਕਟ ਖ਼ਰੀਦੀ ਸੀ।

ਕੋਟਕਪੂਰਾ ਦੀ ਇਕ ਕਰੋੜ ਦੀ ਲਾਟਰੀ ਵਿਜੇਤਾ ਬਿਮਲਾ ਦੇਵੀ। ਅਜੀਤ ਤਸਵੀਰ 23-10-2026
ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਕੋਟਕਪੂਰਾ ਦੇ ਇਕ ਮਜ਼ਦੂਰ ਪਰਿਵਾਰ ਦੀ ਕਿਸਮਤ ਉਸ ਸਮੇਂ ਚਮਕ ਉੱਠੀ ਜਦੋਂ ਸਿੱਕਮ ਸਰਕਾਰ ਦੀ ਸਿਰਫ਼ 7 ਰੁਪਏ ਦੀ ਲਾਟਰੀ ਟਿਕਟ ’ਤੇ ਇਕ ਕਰੋੜ ਰੁਪਏ ਦਾ ਇਨਾਮ ਨਿਕਲਿਆ । ਪਰਿਵਾਰ ਨੇ ਇਕ ਦਿਨ ਪਹਿਲਾਂ ਹੀ ਰੇਲਵੇ ਸਟੇਸ਼ਨ ਨੇੜੇ ਸਥਿਤ ਸਟਾਰ ਲਾਟਰੀ ਸਟਾਲ ਤੋਂ ਇਹ ਟਿਕਟ ਖ਼ਰੀਦੀ ਸੀ। ਜਾਣਕਾਰੀ ਅਨੁਸਾਰ ਸ਼ਟਰਿੰਗ ਦਾ ਕੰਮ ਕਰਨ ਵਾਲੇ ਇਕ ਮਜ਼ਦੂਰ ਦੀ ਪਤਨੀ ਬਿਮਲਾ ਦੇਵੀ ਸ਼ਾਮ ਸਮੇਂ ਰੇਲਵੇ ਰੋਡ ’ਤੇ ਕੁਝ ਸਾਮਾਨ ਖ਼ਰੀਦਣ ਲਈ ਆਈ ਸੀ। ਇਸ ਦੌਰਾਨ ਉਨ੍ਹਾਂ ਦਾ ਲਾਟਰੀ ਟਿਕਟ ਖ਼ਰੀਦਣ ਦਾ ਮਨ ਬਣਿਆ ਤੇ ਉਨ੍ਹਾਂ ਨੇ ਸਿਰਫ਼ 7 ਰੁਪਏ ਦੀ ਟਿਕਟ ਖ਼ਰੀਦ ਲਈ। ਅਗਲੇ ਦਿਨ ਸ਼ਾਮ ਨੂੰ ਲਾਟਰੀ ਦਾ ਨਤੀਜਾ ਆਇਆ ਤਾਂ ਟਿਕਟ ’ਤੇ ਇਕ ਕਰੋੜ ਰੁਪਏ ਦਾ ਇਨਾਮ ਨਿਕਲਣ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਾ ਰਿਹਾ। ਦੁਕਾਨਦਾਰ ਵਲੋਂ ਸੂਚਨਾ ਮਿਲਣ ’ਤੇ ਪਰਿਵਾਰ ਦੇ ਮੈਂਬਰ ਲਾਟਰੀ ਸਟਾਲ ’ਤੇ ਪਹੁੰਚੇ। ਇਸ ਮੌਕੇ ਦੁਕਾਨਦਾਰ ਨਰੇਸ਼ ਮੌਂਗਾ ਵਲੋਂ ਪਰਿਵਾਰ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਬਿਮਲਾ ਦੇਵੀ ਨੇ ਦੱਸਿਆ ਕਿ ਇਸ ਇਨਾਮ ਨਾਲ ਉਨ੍ਹਾਂ ਦੇ ਪਰਿਵਾਰ ਦੀਆਂ ਮੁਸ਼ਕਿਲਾਂ ਦੂਰ ਹੋਣਗੀਆਂ ਅਤੇ ਉਹ ਆਪਣੇ ਬੱਚਿਆਂ ਦੀ ਬਿਹਤਰ ਢੰਗ ਨਾਲ ਪ੍ਰਵਰਿਸ਼ ਕਰ ਸਕਣਗੇ।
ਪਿਛਲੀ ਖ਼ਬਰ ਵਿਜੀਲੈਂਸ ਬਿਊਰੋ ਵਲੋਂ 30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਗ੍ਰਿਫ਼ਤਾਰ ਅਗਲੀ ਖ਼ਬਰ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਵਲੋਂ ਅਸਤੀਫ਼ਾ ਸਿਆਸੀ ਪਿੜ ਵਿਚ ਨਵੀਂ ਪਾਰੀ ਸ਼ੁਰੂ ਕਰਨ ਦੇ ਚਰਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।