23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਅਬੋਹਰ ਕਤਲ ਕਾਂਡ ਦੇ ਪੀੜਤ ਪਰਿਵਾਰ ਨੂੰ ਵਿਧਾਨ ਸਭਾ ਲੈ ਕੇ ਪਹੁੰਚੇ ਸੁਨੀਲ ਜਾਖੜ

ਚੰਡੀਗੜ੍ਹ 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਦੇ ਇਜਲਾਸ ਦੇ ਪਹਿਲੇ ਦਿਨ ਅਬੋਹਰ ਦੇ ਅਜੇ ਕੁਮਾਰ ਕਤਲ ਕਾਂਡ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ। ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਤੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਮ੍ਰਿਤਕ ਦੀ ਮਾਤਾ ਮੰਜੂ ਤੇ ਭੈਣ ਸਿਮਰਨਜੋਤ ਸਮੇਤ ਵਿਧਾਨ ਸਭਾ ਦੇ ਬਾਹਰ ਪਹੁੰਚੇ।

ਅਜੀਤ ਡੈਸਕ 23-10-2026
ਚੰਡੀਗੜ੍ਹ 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਦੇ ਇਜਲਾਸ ਦੇ ਪਹਿਲੇ ਦਿਨ ਅਬੋਹਰ ਦੇ ਅਜੇ ਕੁਮਾਰ ਕਤਲ ਕਾਂਡ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ। ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਤੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਮ੍ਰਿਤਕ ਦੀ ਮਾਤਾ ਮੰਜੂ ਤੇ ਭੈਣ ਸਿਮਰਨਜੋਤ ਸਮੇਤ ਵਿਧਾਨ ਸਭਾ ਦੇ ਬਾਹਰ ਪਹੁੰਚੇ। ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦਿਆਂ ਧਰਨਾ ਦਿੱਤਾ। ਇਸ ਦੌਰਾਨ ਜਦੋਂ ਸੁਰੱਖਿਆ ਕਰਮੀਆਂ ਨੇ ਉਨ੍ਹਾਂ ਨੂੰ ਉੱਥੋਂ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਸੁਨੀਲ ਜਾਖੜ ਤੇ ਪੁਲਿਸ ਵਿਚਾਲੇ ਤਿੱਖੀ ਬਹਿਸ ਹੋਈ। ਬਾਅਦ ਵਿਚ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਪਰਿਵਾਰਕ ਮੈਂਬਰਾਂ ਨੂੰ ਹਿਰਾਸਤ ਵਿਚ ਲੈ ਲਿਆ। ਭਾਜਪਾ ਆਗੂਆਂ ਅਨੁਸਾਰ, ਅਬੋਹਰ ਦੇ ਸੰਤ ਨਗਰ ਵਿਚ 27 ਸਤੰਬਰ ਨੂੰ ਅਜੇ ਕੁਮਾਰ ਨੂੰ ਗੋਲੀਆਂ ਮਾਰੀਆਂ ਗਈਆਂ ਸਨ। ਗੰਭੀਰ ਜ਼ਖ਼ਮੀ ਹੋਣ ਕਾਰਨ ਉਸ ਦਾ ਕਈ ਦਿਨ ਇਲਾਜ ਚੱਲਿਆ, ਪਰ 19 ਅਕਤੂਬਰ ਨੂੰ ਉਸਦੀ ਮੌਤ ਹੋ ਗਈ। ਪਰਿਵਾਰ ਦਾ ਦੋਸ਼ ਹੈ ਕਿ ਮ੍ਰਿਤਕ ਦੇ ਬਿਆਨਾਂ ਦੇ ਆਧਾਰ ’ਤੇ ਹਾਲੇ ਤੱਕ ਢੁੱਕਵੀਂ ਕਾਰਵਾਈ ਨਹੀਂ ਹੋਈ ਤੇ ਉਸਦਾ ਪੋਸਟਮਾਰਟਮ ਵੀ ਨਹੀਂ ਕੀਤਾ ਗਿਆ। ਪਰਿਵਾਰ ਨੇ ਇਸ ਕਤਲ ਨੂੰ 2015 ਦੇ ਭੀਮ ਕਤਲ ਕਾਂਡ ਨਾਲ ਜੋੜਦਿਆਂ ਦਾਅਵਾ ਕੀਤਾ ਕਿ ਅਜੇ ਦੇ ਭਰਾ ਦੀ ਗਵਾਹੀ ਦੇ ਆਧਾਰ ’ਤੇ ਸ਼ਿਵ ਲਾਲ ਡੋਡਾ ਅਤੇ ਉਸ ਦੇ ਭਤੀਜੇ ਨੂੰ 20 ਸਾਲ ਦੀ ਸਜ਼ਾ ਹੋਈ ਸੀ। ਪਰਿਵਾਰ ਨੇ ਸ਼ਿਵ ਲਾਲ ਡੋਡਾ ਦੇ ਹਾਲ ਹੀ ਵਿਚ ਜ਼ਮਾਨਤ ’ਤੇ ਬਾਹਰ ਆਉਣ ਤੋਂ ਬਾਅਦ ਅਜੇ ਦੇ ਕਤਲ ਹੋਣ ’ਤੇ ਸਵਾਲ ਉਠਾਏ ਹਨ। ਸੁਨੀਲ ਜਾਖੜ ਨੇ ਮਾਮਲੇ ਦੀ ਨਿਰਪੱਖ ਜਾਂਚ, ਅਸਲ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਨ ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਪੰਜਾਬ ਸਰਕਾਰ ’ਤੇ ਕਾਨੂੰਨ ਵਿਵਸਥਾ ਦੇ ਮਾਮਲੇ ਵਿਚ ਸਵਾਲ ਉਠਾਉਂਦਿਆਂ ਅਪਰਾਧਿਕ ਅਨਸਰਾਂ ਨੂੰ ਕਥਿਤ ਸਰਪ੍ਰਸਤੀ ਦੇਣ ਦੇ ਦੋਸ਼ ਵੀ ਲਾਏ। ਜਾਖੜ ਨੇ ਚਿਤਾਵਨੀ ਦਿੱਤੀ ਕਿ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਉਹ ਹਰ ਰੋਜ਼ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰਨਗੇ ਤੇ ਲੋੜ ਪੈਣ ’ਤੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਵੀ ਕਰਨਗੇ।
ਪਿਛਲੀ ਖ਼ਬਰ ਪਾਕਿ ਸਿੱਖ ਜਥਾ 28 ਨੂੰ ਪਹੁੰਚੇਗਾ ਅੰਮ੍ਰਿਤਸਰ, 30 ਨੂੰ ਪਰਤੇਗਾ ਪਾਕਿ ਅਗਲੀ ਖ਼ਬਰ ਵਿਜੀਲੈਂਸ ਬਿਊਰੋ ਵਲੋਂ 30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।