24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਫਰੀਦਕੋਟ ’ਚ ਕੰਬਾਈਨ ਤੇ ਬਾਇਕ ਵਿਚਾਲੇ ਟੱਕਰ ਬਾਇਕ ਸਵਾਰ ਇਕ ਦੀ ਮੌਤ, 2 ਗੰਭੀਰ ਜਖ਼ਮੀ

ਫਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)-ਫਰੀਦਕੋਟ ਦੇ ਨੈਸ਼ਨਲ ਹਾਈਵੇ-54 ’ਤੇ ਪਿੰਡ ਟਹਿਣਾ ਨੇੜੇ ਅੱਜ ਦੇਰ ਸ਼ਾਮ ਕੰਬਾਈਨ ਅਤੇ ਬਾਈਕ ਵਿਚਕਾਰ ਹੋਈ ਭਿਆਨਕ ਟੱਕਰ ਵਿਚ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਅਜੀਤ ਡੈਸਕ 24-10-2026
ਫਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)-ਫਰੀਦਕੋਟ ਦੇ ਨੈਸ਼ਨਲ ਹਾਈਵੇ-54 ’ਤੇ ਪਿੰਡ ਟਹਿਣਾ ਨੇੜੇ ਅੱਜ ਦੇਰ ਸ਼ਾਮ ਕੰਬਾਈਨ ਅਤੇ ਬਾਈਕ ਵਿਚਕਾਰ ਹੋਈ ਭਿਆਨਕ ਟੱਕਰ ਵਿਚ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਬਾਈਕ ਸਵਾਰ ਤਿੰਨੇ ਨੌਜਵਾਨ ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਮੁੱਦਕੀ ਨਾਲ ਸਬੰਧਤ ਦੱਸੇ ਜਾ ਰਹੇ ਹਨ। ਉਹ ਬਾਈਕ ’ਤੇ ਸਵਾਰ ਹੋ ਕੇ ਫਰੀਦਕੋਟ ਵੱਲ ਆ ਰਹੇ ਸਨ। ਜਦੋਂ ਉਹ ਪਿੰਡ ਟਹਿਣਾ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਬਾਈਕ ਸਾਹਮਣੇ ਜਾ ਰਹੀ ਕੰਬਾਈਨ ਨਾਲ ਟਕਰਾ ਗਈ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ 2 ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਮੁੱਢਲੀ ਜਾਣਕਾਰੀ ਅਨੁਸਾਰ, ਜ਼ਖ਼ਮੀਆਂ ਵਿੱਚੋਂ 2 ਨੌਜਵਾਨ ਮੁਦਕੀ ਦੇ ਰਹਿਣ ਵਾਲੇ ਹਨ, ਜਦਕਿ ਤੀਜਾ ਨੌਜਵਾਨ ਤਰਨਤਾਰਨ ਜ਼ਿਲ੍ਹੇ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ, ਜੋ ਮੁਦਕੀ ਵਿਖੇ ਇਕ ਸਮਾਗਮ ਵਿਚ ਸ਼ਾਮਲ ਹੋਣ ਲਈ ਆਇਆ ਹੋਇਆ ਸੀ। ਹਾਦਸੇ ਤੋਂ ਬਾਅਦ ਕੰਬਾਈਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਅਤੇ ਅਗਲੀ ਕਾਨੂੰਨੀ ਕਾਰਵਾਈ ਕਰ ਰਹੀ ਹੈ।
ਪਿਛਲੀ ਖ਼ਬਰ ਟਾਈਗਰ ਸ਼ਰੌਫ ਗੋਲੀਬਾਰੀ ਮਾਮਲਾ ਹਰਿਆਣਾ ਤੋਂ ਗ੍ਰਿਫ਼ਤਾਰ ਤਿੰਨ ਮੁਲਜ਼ਮਾਂ ਨੂੰ 28 ਤੱਕ ਭੇਜਿਆ ਪੁਲਿਸ ਰਿਮਾਂਡ ’ ਤੇ ਅਗਲੀ ਖ਼ਬਰ ਬੀਰ ਕਲਾਂ ਕਾਲਜ ਦੇ ਨਤੀਜੇ ’ਚ ਵਿਦਿਆਰਥਣਾਂ ਨੇ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।