24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪੰਜਾਬ ’ਚ ਅੱਜ ਮੀਂਹ ਪੈਣ ਤੇ ਤੇਜ਼ ਹਵਾ ਚੱਲਣ ਸੰਬੰਧੀ ਯੈਲੋ ਚਿਤਾਵਨੀ

ਚੰਡੀਗੜ੍ਹ, 23 ਅਕਤੂਬਰ (ਸੁਖਵਿੰਦਰ ਸਿੰਘ ਸ਼ਾਨ) - ਪੰਜਾਬ ’ਚ ਕੁੱਝ ਦਿਨਾਂ ਦੀ ਰਾਹਤ ਤੋਂ ਬਾਅਦ ਮੁੜ ਤੋਂ ਮੌਸਮ ਖ਼ਰਾਬ ਹੋਣ ਸੰਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਸਨਿਚਰਵਾਰ ਨੂੰ ਸੂਬੇ ਦੇ 11 ਜ਼ਿਲ੍ਹਿਆਂ ਵਿਚ ਮੀਂਹ ਪੈਣ ਅਤੇ ਝੱਖੜ ਚੱਲਣ ਦੀ ਪੇਸ਼ਨਗੋਈ ਕੀਤੀ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 24 ਅਕਤੂਬਰ ਨੂੰ ਪੰਜਾਬ ਦੇ ਮੱਧਵਰਤੀ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ ਅਤੇ ਪਟਿਆਲਾ ਵਿਚ ਬੱਦਲਾਂ ਦੀ ਗਰਜ ਚਮਕ ਦੇ ਨਾਲ ਮੀਂਹ ਪਵੇਗਾ ਅਤੇ 40 ਕਿਲੋਮੀਟਰ ਪ੍ਰਤੀ ਘੰਟੇ ਦੀ ਗਤੀ ਨਾਲ ਹਵਾਵਾਂ ਚੱਲਣਗੀਆਂ।

ਅਜੀਤ ਡੈਸਕ 24-10-2026
ਚੰਡੀਗੜ੍ਹ, 23 ਅਕਤੂਬਰ (ਸੁਖਵਿੰਦਰ ਸਿੰਘ ਸ਼ਾਨ) - ਪੰਜਾਬ ’ਚ ਕੁੱਝ ਦਿਨਾਂ ਦੀ ਰਾਹਤ ਤੋਂ ਬਾਅਦ ਮੁੜ ਤੋਂ ਮੌਸਮ ਖ਼ਰਾਬ ਹੋਣ ਸੰਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਸਨਿਚਰਵਾਰ ਨੂੰ ਸੂਬੇ ਦੇ 11 ਜ਼ਿਲ੍ਹਿਆਂ ਵਿਚ ਮੀਂਹ ਪੈਣ ਅਤੇ ਝੱਖੜ ਚੱਲਣ ਦੀ ਪੇਸ਼ਨਗੋਈ ਕੀਤੀ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 24 ਅਕਤੂਬਰ ਨੂੰ ਪੰਜਾਬ ਦੇ ਮੱਧਵਰਤੀ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ ਅਤੇ ਪਟਿਆਲਾ ਵਿਚ ਬੱਦਲਾਂ ਦੀ ਗਰਜ ਚਮਕ ਦੇ ਨਾਲ ਮੀਂਹ ਪਵੇਗਾ ਅਤੇ 40 ਕਿਲੋਮੀਟਰ ਪ੍ਰਤੀ ਘੰਟੇ ਦੀ ਗਤੀ ਨਾਲ ਹਵਾਵਾਂ ਚੱਲਣਗੀਆਂ। ਪੰਜਾਬ ਦੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਠੰਢ ਦਾ ਪ੍ਰਭਾਵ ਵਧਣ ਦਾ ਵੀ ਅਨੁਮਾਨ ਪ੍ਰਗਟਾਇਆ ਗਿਆ ਹੈ, ਕਿਉਂਕਿ ਹਿਮਾਚਲ ਪ੍ਰਦੇਸ਼ ਵਿਚ ਵੀ ਦੋ ਦਿਨ ਮੀਂਹ ਪੈਣ ਸੰਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਵਿਚ ਸ਼ੁੱਕਰਵਾਰ ਨੂੰ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਫਰੀਦਕੋਟ ਵਿਚ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਅੰਮ੍ਰਿਤਸਰ ’ਚ 30 ਡਿਗਰੀ, ਲੁਧਿਆਣਾ ’ਚ 30.6 ਡਿਗਰੀ, ਪਟਿਆਲਾ ’ਚ 31 ਡਿਗਰੀ, ਬਠਿੰਡਾ ’ਚ 31.4 ਡਿਗਰੀ, ਜਲੰਧਰ ’ਚ 30 ਡਿਗਰੀ, ਐਸ.ਏ.ਐਸ ਨਗਰ ’ਚ 30.6 ਡਿਗਰੀ ਅਤੇ ਰੂਪਨਗਰ ਵਿਚ 30.7 ਡਿਗਰੀ ਸੈਲਸੀਅਸ ਰਿਹਾ।
ਪਿਛਲੀ ਖ਼ਬਰ ਭਾਰਤ-ਪੋਲੈਂਡ ਰਣਨੀਤਕ ਭਾਈਵਾਲੀ ਨੂੰ ਸਾਂਝੇ ਉੱਦਮਾਂ ’ਚ ਬਦਲਣਾ ਚਾਹੀਦਾ ਹੈ-ਪ੍ਰਧਾਨ ਮੰਤਰੀ ਟਸਕ ਅਗਲੀ ਖ਼ਬਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਘਰੇਲੂ ਯਾਤਰਾ ਖੋਜਾਂ ’ਚ ਲਗਭਗ 40 ਫ਼ੀਸਦੀ ਦਾ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।