25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਤੇ ਪੰਜਾਬ ਵਿਰੋਧੀ ਰਹੀ ਹੈ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 24 ਅਕਤੂਬਰ (ਅਜੀਤ ਬਿਊਰੋ) - ਆਮ ਆਦਮੀ ਪਾਰਟੀ (ਆਪ) ਨੇ ਭਾਰਤੀ ਜਨਤਾ ਪਾਰਟੀ ਅਤੇ ਉਸ ਦੇ ਆਗੂ ਮਨਜਿੰਦਰ ਸਿੰਘ ਸਿਰਸਾ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਭਾਜਪਾ ਹਮੇਸ਼ਾਂ ਤੋਂ ਕਿਸਾਨ ਵਿਰੋਧੀ ਪਾਰਟੀ ਰਹੀ ਹੈ ਤੇ ਹੁਣ ਝੂਠੀ ਬਿਆਨਬਾਜ਼ੀ ਕਰਕੇ ਪੰਜਾਬ ਅਤੇ ਇੱਥੋਂ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ । ਪਾਰਟੀ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ ਤੇ ਪਰਾਲੀ ਪ੍ਰਬੰਧਨ ਲਈ ਠੋਸ ਕਦਮ ਚੁੱਕੇ ਗਏ ਹਨ, ਜਦਕਿ ਭਾਜਪਾ ਨੇਤਾ ਕਿਸਾਨਾਂ ’ਤੇ ਪਰਚੇ ਦਰਜ ਕਰਵਾਉਣ ਦੀਆਂ ਗੱਲਾਂ ਕਰਕੇ ਆਪਣੀ ਕਿਸਾਨ-ਵਿਰੋਧੀ ਸੋਚ ਦਾ ਸਬੂਤ ਦੇ ਰਹੇ ਹਨ।

ਅਜੀਤ ਡੈਸਕ 25-10-2026
ਚੰਡੀਗੜ੍ਹ, 24 ਅਕਤੂਬਰ (ਅਜੀਤ ਬਿਊਰੋ) - ਆਮ ਆਦਮੀ ਪਾਰਟੀ (ਆਪ) ਨੇ ਭਾਰਤੀ ਜਨਤਾ ਪਾਰਟੀ ਅਤੇ ਉਸ ਦੇ ਆਗੂ ਮਨਜਿੰਦਰ ਸਿੰਘ ਸਿਰਸਾ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਭਾਜਪਾ ਹਮੇਸ਼ਾਂ ਤੋਂ ਕਿਸਾਨ ਵਿਰੋਧੀ ਪਾਰਟੀ ਰਹੀ ਹੈ ਤੇ ਹੁਣ ਝੂਠੀ ਬਿਆਨਬਾਜ਼ੀ ਕਰਕੇ ਪੰਜਾਬ ਅਤੇ ਇੱਥੋਂ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ । ਪਾਰਟੀ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ ਤੇ ਪਰਾਲੀ ਪ੍ਰਬੰਧਨ ਲਈ ਠੋਸ ਕਦਮ ਚੁੱਕੇ ਗਏ ਹਨ, ਜਦਕਿ ਭਾਜਪਾ ਨੇਤਾ ਕਿਸਾਨਾਂ ’ਤੇ ਪਰਚੇ ਦਰਜ ਕਰਵਾਉਣ ਦੀਆਂ ਗੱਲਾਂ ਕਰਕੇ ਆਪਣੀ ਕਿਸਾਨ-ਵਿਰੋਧੀ ਸੋਚ ਦਾ ਸਬੂਤ ਦੇ ਰਹੇ ਹਨ। ਉਥੇ ਹੀ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਜਪਾ ਨੇਤਾਵਾਂ ਦੇ ਬਿਆਨਾਂ ਨੂੰ ਸਸਤੀ ਸਿਆਸਤ ਦੱਸਦਿਆਂ ਕਿਹਾ ਕਿ ਜਦੋਂ ਵੀ ਝੋਨੇ ਦਾ ਸੀਜ਼ਨ ਸ਼ੁਰੂ ਹੁੰਦਾ ਹੈ, ਤਾਂ ਅਜੇ ਕਟਾਈ ਠੀਕ ਤਰ੍ਹਾਂ ਸ਼ੁਰੂ ਵੀ ਨਹੀਂ ਹੁੰਦੀ ਕਿ ਵਿਰੋਧੀ ਨੇਤਾਵਾਂ ਨੂੰ ਕਿਸਾਨਾਂ ਤੋਂ ਤਕਲੀਫ਼ ਹੋਣੀ ਸ਼ੁਰੂ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਪਾਰਲੀਮੈਂਟ ਵਿਚ ਇਹ ਗੱਲ ਮੰਨੀ ਗਈ ਹੈ ਕਿ ਪੰਜਾਬ ਨੇ ਪਿਛਲੇ ਸਾਲ ਪਰਾਲੀ ਸਾੜਨ ’ਤੇ 80 ਫੀਸਦੀ ਤੱਕ ਕੰਟਰੋਲ ਕਰ ਲਿਆ ਸੀ ਤੇ ਇਸੇ ਸਾਲ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ 800 ਕਰੋੜ ਰੁਪਏ ਤੋਂ ਵੱਧ ਦੀਆਂ ਮਸ਼ੀਨਾਂ ਦਿੱਤੀਆਂ ਹਨ । ਇਸ ਦੇ ਬਾਵਜੂਦ ਭਾਜਪਾ ਨੇਤਾ ਸੰਸਦ ਦੇ ਅਧਿਕਾਰਤ ਅੰਕੜਿਆਂ ਨੂੰ ਵੀ ਚੈਲੇਂਜ ਕਰ ਰਹੇ ਹਨ।
ਪਿਛਲੀ ਖ਼ਬਰ ਪੀ.ਆਰ.ਟੀ.ਸੀ., ਪਨਬੱਸ ਤੇ ਪੰਜਾਬ ਰੋਡਵੇਜ਼ ਮੁਲਾਜ਼ਮਾਂ ਵਲੋਂ ਹੜਤਾਲ ਖ਼ਤਮ ਅਗਲੀ ਖ਼ਬਰ ਡੰਕੀ ਰੂਟ ਰਾਹੀਂ ਅਮਰੀਕਾ ਭੇਜਣ ਦੇ ਮਾਮਲੇ ’ਚ ਟਰੈਵਲ ਏਜੰਟ ਤਰੁਣ ਖੋਸਲਾ 7 ਦਿਨ ਦੇ ਈ.ਡੀ. ਰਿਮਾਂਡ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।