25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਮਹੌਲੀ ਕਲਾਂ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼, ਦੋ ਗ੍ਰਿਫ਼ਤਾਰ

ਸੰਦੌੜ, 24 ਅਕਤੂਬਰ (ਜਸਵੀਰ ਸਿੰਘ ਜੱਸੀ/ਗੁਰਪ੍ਰੀਤ ਸਿੰਘ ਚੀਮਾ)-ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਲੇਰਕੋਟਲਾ ਪੁਲਿਸ ਨੇ ਪਿੰਡ ਮਹੋਲੀ ਕਲਾਂ ਵਿਖੇ ਬਿਨਾਂ ਲਾਇਸੈਂਸ ਚੱਲ ਰਹੇ ਇੱਕ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕਰਦਿਆਂ ਦੋ ਕਥਿਤ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਪੁਲਿਸ ਅਨੁਸਾਰ ਕੇਂਦਰ ਚਲਾਉਣ ਸਬੰਧੀ ਮੁਲਜ਼ਮ ਕੋਈ ਲਾਇਸੈਂਸ ਜਾਂ ਜਾਇਜ਼ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ ।

ਲਾਇਸੈਂਸ ਤੋਂ ਬਿਨਾਂ ਚੱਲ ਰਿਹਾ ਸੀ ਕੇਂਦਰ 25-10-2026
ਸੰਦੌੜ, 24 ਅਕਤੂਬਰ (ਜਸਵੀਰ ਸਿੰਘ ਜੱਸੀ/ਗੁਰਪ੍ਰੀਤ ਸਿੰਘ ਚੀਮਾ)-ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਲੇਰਕੋਟਲਾ ਪੁਲਿਸ ਨੇ ਪਿੰਡ ਮਹੋਲੀ ਕਲਾਂ ਵਿਖੇ ਬਿਨਾਂ ਲਾਇਸੈਂਸ ਚੱਲ ਰਹੇ ਇੱਕ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕਰਦਿਆਂ ਦੋ ਕਥਿਤ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਪੁਲਿਸ ਅਨੁਸਾਰ ਕੇਂਦਰ ਚਲਾਉਣ ਸਬੰਧੀ ਮੁਲਜ਼ਮ ਕੋਈ ਲਾਇਸੈਂਸ ਜਾਂ ਜਾਇਜ਼ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ । ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬੇਅੰਤ ਸਿੰਘ ਪੁੱਤਰ ਮੱਘਰ ਸਿੰਘ, ਵਾਸੀ ਮਹੋਲੀ ਕਲਾਂ, ਥਾਣਾ ਸੰਦੌੜ ਤੇ ਨੀਰਜ ਪੁੱਤਰ ਮੋਹਨ ਲਾਲ, ਵਾਸੀ ਲੁਧਿਆਣਾ ਵਜੋਂ ਹੋਈ ਹੈ । ਇਸ ਸਬੰਧੀ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਹ ਕਾਰਵਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੀ.ਐਸ.ਪੀ. ਮਲੇਰਕੋਟਲਾ ਮਨਵਜੀਤ ਸਿੰਘ ਸਿੱਧੂ, ਪੀ.ਪੀ.ਐਸ. ਦੀ ਨਿਗਰਾਨੀ ਹੇਠ ਕੀਤੀ ਗਈ । ਉਨ੍ਹਾਂ ਦੱਸਿਆ ਕਿ 23 ਅਕਤੂਬਰ ਨੂੰ ਥਾਣਾ ਸੰਦੌੜ ਦੀ ਐਸ.ਐਚ.ਓ. ਇੰਸਪੈਕਟਰ ਮਨਜੀਤ ਕੌਰ ਦੀ ਅਗਵਾਈ ਹੇਠ ਪੁਲਿਸ ਟੀਮ ਨੂੰ ਸੂਚਨਾ ਮਿਲੀ ਸੀ ਕਿ ਮਹੋਲੀ ਕਲਾਂ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਚਲਾਇਆ ਜਾ ਰਿਹਾ ਹੈ । ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਕੇਂਦਰ ’ਤੇ ਛਾਪੇਮਾਰੀ ਕਰਕੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ । ਐਸ.ਐਸ.ਪੀ. ਨੇ ਦੱਸਿਆ ਕਿ ਇਸ ਮਾਮਲੇ ਵਿਚ ਥਾਣਾ ਸੰਦੌੜ ਵਿਖੇ ਮੁਕੱਦਮਾ ਨੰਬਰ 184, ਮਿਤੀ 23 ਅਕਤੂਬਰ 2026 ਨੂੰ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀਆਂ ਧਾਰਾਵਾਂ 318(4), 319, 127 ਅਤੇ 61(2) ਤਹਿਤ ਕੇਸ ਦਰਜ ਕੀਤਾ ਗਿਆ ਹੈ । ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ । ਐਸ.ਐਸ.ਪੀ. ਖੱਖ ਨੇ ਕਿਹਾ ਕਿ ਨਸ਼ਾ ਛੁਡਾਉਣ ਦਾ ਇਲਾਜ ਸਿਰਫ਼ ਯੋਗ ਡਾਕਟਰਾਂ ਦੀ ਦੇਖ-ਰੇਖ ਹੇਠ ਲਾਇਸੈਂਸਸ਼ੁਦਾ ਕੇਂਦਰਾਂ ਜਾਂ ਸਰਕਾਰੀ ਹਸਪਤਾਲਾਂ ਵਿਚ ਹੀ ਕਰਵਾਇਆ ਜਾਵੇ । ਉਨ੍ਹਾਂ ਚਿਤਾਵਨੀ ਦਿੱਤੀ ਕਿ ਗੈਰ-ਕਾਨੂੰਨੀ ਕੇਂਦਰ ਮਰੀਜ਼ਾਂ ਦੀ ਸਿਹਤ ਅਤੇ ਜਾਨ ਲਈ ਗੰਭੀਰ ਖ਼ਤਰਾ ਬਣ ਸਕਦੇ ਹਨ ਤੇ ਅਜਿਹੀਆਂ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੇ ਲੋਕਾਈ ਨੂੰ ਨਸ਼ਿਆਂ ਖ਼ਿਲਾਫ਼ ਹਲੂਣਿਆ-ਰਕੇਸ਼ ਟਿਕੈਤ ਅਗਲੀ ਖ਼ਬਰ ਅੰਮ੍ਰਿਤਸਰ ’ਚ ਨੌਜਵਾਨ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।