27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਦੀ ਸਿੱਖ ਜਗਤ ਨੂੰ ਵਧਾਈ

ਅੰਮ੍ਰਿਤਸਰ, 26 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਚੌਥੇ ਪਾਤਿਸ਼ਾਹ ਦਾ ਜੀਵਨ ਨਿਸ਼ਕਾਮ ਸੇਵਾ, ਅਥਾਹ ਪ੍ਰੇਮਾ-ਭਗਤੀ, ਨਿਮਰਤਾ, ਸਹਿਣਸ਼ੀਲਤਾ ਤੇ ਉੱਚੇ-ਸੁੱਚੇ ਸਦਗੁਣਾਂ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਿੱਖੀ ਦੇ ਸਿਧਾਂਤਾਂ ਨੂੰ ਪ੍ਰਫੁੱਲਿਤ ਕਰਨ, ਗੁਰਮਤਿ ਵਿਚਾਰਧਾਰਾ ਦਾ ਪਸਾਰ ਕਰਨ ਤੇ ਮਨੁੱਖਤਾ ਨੂੰ ਅਧਿਆਤਮਕ, ਧਾਰਮਿਕ ਤੇ ਸਮਾਜਿਕ ਜੀਵਨ ਦੀ ਸਹੀ ਸੇਧ ਦੇਣ ਲਈ ਮਹਾਨ ਕਾਰਜ ਕੀਤੇ।

ਹਰਜਿੰਦਰ ਸਿੰਘ ਧਾਮੀ 27-10-2026
ਅੰਮ੍ਰਿਤਸਰ, 26 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਚੌਥੇ ਪਾਤਿਸ਼ਾਹ ਦਾ ਜੀਵਨ ਨਿਸ਼ਕਾਮ ਸੇਵਾ, ਅਥਾਹ ਪ੍ਰੇਮਾ-ਭਗਤੀ, ਨਿਮਰਤਾ, ਸਹਿਣਸ਼ੀਲਤਾ ਤੇ ਉੱਚੇ-ਸੁੱਚੇ ਸਦਗੁਣਾਂ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਿੱਖੀ ਦੇ ਸਿਧਾਂਤਾਂ ਨੂੰ ਪ੍ਰਫੁੱਲਿਤ ਕਰਨ, ਗੁਰਮਤਿ ਵਿਚਾਰਧਾਰਾ ਦਾ ਪਸਾਰ ਕਰਨ ਤੇ ਮਨੁੱਖਤਾ ਨੂੰ ਅਧਿਆਤਮਕ, ਧਾਰਮਿਕ ਤੇ ਸਮਾਜਿਕ ਜੀਵਨ ਦੀ ਸਹੀ ਸੇਧ ਦੇਣ ਲਈ ਮਹਾਨ ਕਾਰਜ ਕੀਤੇ। ਉਨ੍ਹਾਂ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦਿਆਂ ਆਪਣੇ ਜੀਵਨ ਅੰਦਰ ਨਿਮਰਤਾ, ਨਿਸ਼ਕਾਮ ਸੇਵਾ, ਨਾਮ ਸਿਮਰਨ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲ ਕੇ ਹੀ ਅਸੀਂ ਸਮਾਜ ਅੰਦਰ ਪ੍ਰੇਮ, ਸਦਭਾਵਨਾ, ਸੇਵਾ ਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਪ੍ਰਫੁੱਲਿਤ ਕਰ ਸਕਦੇ ਹਾਂ।
ਪਿਛਲੀ ਖ਼ਬਰ ਨਸ਼ਿਆਂ ਸੰਬੰਧੀ ਕਰਵਾਏ ਸਰਵੇਖਣ ਦੀ ਰਿਪੋਰਟ ਜਨਤਕ ਕੀਤੀ ਜਾਵੇ-ਜਾਖੜ ਅਗਲੀ ਖ਼ਬਰ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।