ਜ਼ਰਦਾਰੀ ਤੇ ਸ਼ਰੀਫ਼ ਨੇ ਫਿਰ ਅਲਾਪਿਆ ਕਸ਼ਮੀਰ ਦਾ ਰਾਗ; ਮਸਲੇ ਦੇ ਹੱਲ ਲਈ ਕੌਮਾਂਤਰੀ ਭਾਈਚਾਰੇ ਨੂੰ ਦਖ਼ਲ ਦੇਣ ਦੀ ਕੀਤੀ ਅਪੀਲ
ਅੰਮ੍ਰਿਤਸਰ, 27 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਅੱਜ ਅਖੌਤੀ ‘ਕਸ਼ਮੀਰ ਬਲੈਕ ਡੇਅ’ ਮੌਕੇ ਆਪਣੇ ਸੰਦੇਸ਼ ਜਾਰੀ ਕਰਦਿਆਂ ਇਕ ਵਾਰ ਫਿਰ ਤੋਂ ਕਸ਼ਮੀਰ ਦਾ ਰਾਗ ਅਲਾਪਿਆ। ਦੋਵਾਂ ਆਗੂਆਂ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਮਤਿਆਂ ਅਤੇ ਕਸ਼ਮੀਰੀਆਂ ਦੀਆਂ ਭਾਵਨਾਵਾਂ ਅਨੁਸਾਰ ਇਸ ਮਸਲੇ ਦੇ ਸ਼ਾਂਤੀਪੂਰਨ ਹੱਲ ਦੀ ਮੰਗ ਕੀਤੀ।
ਅਜੀਤ ਡੈਸਕ
28-10-2026