29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਨਸ਼ਿਆਂ ਅਤੇ ਗੈਂਗਸਟਰਵਾਦ ਕਾਰਨ ਪੰਜਾਬ ਵਿਚ ਇਕ ਸਾਲ ਦੌਰਾਨ 1,443 ਕਤਲ

ਚੰਡੀਗੜ੍ਹ, 28 ਅਕਤੂਬਰ, (ਵਿਕਰਮਜੀਤ ਸਿੰਘ ਮਾਨ)-ਚੰਡੀਗੜ੍ਹ ਵਿਖੇ ਪੰਜਾਬ ਯੂਥ ਕਾਂਗਰਸ ਨੇ ਸੂਬੇ ਵਿਚ ਵਧ ਰਹੇ ਨਸ਼ਿਆਂ, ਗੈਂਗਸਟਰਵਾਦ, ਬੇਰੁਜ਼ਗਾਰੀ ਤੇ ਵਿਗੜ ਰਹੀ ਕਾਨੂੰਨ-ਵਿਵਸਥਾ ਦੇ ਮੁੱਦਿਆਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ । ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ‘ਸ਼ੁਭੀ’ ਨੇ ‘ਸਾਢੇ ਚਾਰ ਸਾਲ ਦਾ ਹਿਸਾਬ ਦਿਓ, ਪੰਜਾਬ ਦੇ ਸਵਾਲਾਂ ਦੇ ਜਵਾਬ ਦਿਓ’ ਮੁਹਿੰਮ ਦਾ ਪੋਸਟਰ ਜਾਰੀ ਕੀਤਾ ।

ਅਜੀਤ ਡੈਸਕ 29-10-2026
ਚੰਡੀਗੜ੍ਹ, 28 ਅਕਤੂਬਰ, (ਵਿਕਰਮਜੀਤ ਸਿੰਘ ਮਾਨ)-ਚੰਡੀਗੜ੍ਹ ਵਿਖੇ ਪੰਜਾਬ ਯੂਥ ਕਾਂਗਰਸ ਨੇ ਸੂਬੇ ਵਿਚ ਵਧ ਰਹੇ ਨਸ਼ਿਆਂ, ਗੈਂਗਸਟਰਵਾਦ, ਬੇਰੁਜ਼ਗਾਰੀ ਤੇ ਵਿਗੜ ਰਹੀ ਕਾਨੂੰਨ-ਵਿਵਸਥਾ ਦੇ ਮੁੱਦਿਆਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ । ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ‘ਸ਼ੁਭੀ’ ਨੇ ‘ਸਾਢੇ ਚਾਰ ਸਾਲ ਦਾ ਹਿਸਾਬ ਦਿਓ, ਪੰਜਾਬ ਦੇ ਸਵਾਲਾਂ ਦੇ ਜਵਾਬ ਦਿਓ’ ਮੁਹਿੰਮ ਦਾ ਪੋਸਟਰ ਜਾਰੀ ਕੀਤਾ । ਇਸ ਮੌਕੇ ਭਾਰਤੀ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂ ਚਿਬ ਵੀ ਮੌਜੂਦ ਸਨ। ਯੂਥ ਕਾਂਗਰਸ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਸਾਲ 2023-24 ਦੌਰਾਨ ਪੰਜਾਬ ਵਿਚ 1,443 ਕਤਲ ਹੋਏ, ਜਿਸ ਨੂੰ ਲੈ ਕੇ ਉਨ੍ਹਾਂ ਨੇ ਸਰਕਾਰ ਦੀ ਕਾਰਗੁਜ਼ਾਰੀ ਅਤੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਚੁੱਕੇ । ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਤੇ ਦੋ ਮਹੀਨਿਆਂ ਵਿਚ ਨਸ਼ਿਆਂ ਦੀ ਸਮੱਸਿਆ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ ਸਰਕਾਰ ਨੂੰ ਇਸ ਸਬੰਧੀ ਜਵਾਬ ਦੇਣਾ ਚਾਹੀਦਾ ਹੈ । ਯੂਥ ਕਾਂਗਰਸ ਨੇ 15 ਨਵੰਬਰ ਤੱਕ ਪੰਜਾਬ ਸਰਕਾਰ ਦੇ ਮੰਤਰੀਆਂ ਦੀਆਂ ਕੋਠੀਆਂ ਦਾ ਘਿਰਾਓ ਕਰਨ ਤੇ ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ । ਆਗੂਆਂ ਨੇ ਮੰਤਰੀਆਂ ਵਿਰੁੱਧ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਚਾਰਜਸ਼ੀਟ ਜਨਤਕ ਕਰਨ ਦੀ ਗੱਲ ਵੀ ਕਹੀ । ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨਸ਼ਿਆਂ, ਅਪਰਾਧਾਂ ਅਤੇ ਬੇਰੁਜ਼ਗਾਰੀ ਬਾਰੇ ਆਪਣੇ ਕੀਤੇ ਕੰਮਾਂ ਦਾ ਪੂਰਾ ਹਿਸਾਬ ਜਨਤਾ ਸਾਹਮਣੇ ਰੱਖੇ।
ਪਿਛਲੀ ਖ਼ਬਰ ਪਾਸਪੋਰਟ ਫ਼ੀਸਾਂ ’ਚ ਵਾਧਾ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖ਼ਾਰਜ ਅਗਲੀ ਖ਼ਬਰ ਪਾਕਿ ’ ਚ 9 ਮਹੀਨਿਆਂ ਦੌਰਾਨ 5,100 ਤੋਂ ਵੱਧ ਅੱਤਵਾਦ ਵਿਰੋਧੀ ਕਾਰਵਾਈਆਂ ’ ਚ 2,410 ਅੱਤਵਾਦੀ ਹਲਾਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।