29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ ਪ੍ਰਭਾਵ ਨਾਲ ਭੰਗ

ਬਾਬਾ ਬਕਾਲਾ ਸਾਹਿਬ, 28 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪਾਰਟੀ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ ਪ੍ਰਭਾਵ ਨਾਲ ਭੰਗ ਕੀਤਾ ਜਾਂਦਾ ਹੈ। ਇਸ ਸੰਬੰਧੀ ਭਾਈ ਜਤਿੰਦਰ ਸਿੰਘ ਮਹਿਤਾ (ਸਹਾਇਕ ਦਫਤਰ ਸਕੱਤਰ ਅਕਾਲੀ ਦਲ ਵਾਰਿਸ ਪੰਜਾਬ ਦੇ) ਨੇ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਸਮੂਹ ਅਕਾਲੀ ਦਲ ਵਾਰਿਸ ਪੰਜਾਬ ਦੇ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਸਮੂਹ ਵਰਕਰਾਂ ਨੂੰ ਸੂਚਿਤ ਕੀਤਾ ਹੈ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿੱਪ ਦੀ ਹੋਈ ਅਹਿਮ ਮੀਟਿੰਗ ਵਿਚ ਲਏ ਗਏ ਫੈਸਲੇ ਅਨੁਸਾਰ ਪਾਰਟੀ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ ਪ੍ਰਭਾਵ ਨਾਲ ਭੰਗ ਕੀਤਾ ਜਾਂਦਾ ਹੈ।

ਅਜੀਤ ਡੈਸਕ 29-10-2026
ਬਾਬਾ ਬਕਾਲਾ ਸਾਹਿਬ, 28 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪਾਰਟੀ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ ਪ੍ਰਭਾਵ ਨਾਲ ਭੰਗ ਕੀਤਾ ਜਾਂਦਾ ਹੈ। ਇਸ ਸੰਬੰਧੀ ਭਾਈ ਜਤਿੰਦਰ ਸਿੰਘ ਮਹਿਤਾ (ਸਹਾਇਕ ਦਫਤਰ ਸਕੱਤਰ ਅਕਾਲੀ ਦਲ ਵਾਰਿਸ ਪੰਜਾਬ ਦੇ) ਨੇ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਸਮੂਹ ਅਕਾਲੀ ਦਲ ਵਾਰਿਸ ਪੰਜਾਬ ਦੇ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਸਮੂਹ ਵਰਕਰਾਂ ਨੂੰ ਸੂਚਿਤ ਕੀਤਾ ਹੈ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿੱਪ ਦੀ ਹੋਈ ਅਹਿਮ ਮੀਟਿੰਗ ਵਿਚ ਲਏ ਗਏ ਫੈਸਲੇ ਅਨੁਸਾਰ ਪਾਰਟੀ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ ਪ੍ਰਭਾਵ ਨਾਲ ਭੰਗ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ, ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਨਵੇਂ ਢਾਂਚੇ ਦੇ ਵਿਸਥਾਰ ਅਤੇ ਅਗਲੀਆਂ ਨਿਯੁਕਤੀਆਂ ਸੰਬੰਧੀ ਫੈਸਲਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਜਲਦ ਹੀ ਲਿਆ ਜਾਵੇਗਾ। ਇਸ ਲਈ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਅਨੁਸ਼ਾਸਨ ਅਨੁਸਾਰ ਆਪਣੀਆਂ ਸੇਵਾਵਾਂ ਜਾਰੀ ਰੱਖਣ।
ਪਿਛਲੀ ਖ਼ਬਰ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਪਟੀਸ਼ਨ ’ਤੇ ਹਾਈ ਕੋਰਟ ਵਲੋਂ ਯੂ.ਟੀ. ਪ੍ਰਸ਼ਾਸਨ ਤੇ ਸੀ.ਬੀ.ਆਈ. ਤੋਂ ਜਵਾਬ ਤਲਬ ਅਗਲੀ ਖ਼ਬਰ ਡੀਪਫੇਕ ਤੇ ਸੋਸ਼ਲ ਮੀਡੀਆ ਦੀ ਦੁਰਵਰਤੋਂ ਬਣੀ ਸਮਾਜ ਦੇ ‘ਗਲੇ ਦੀ ਹੱਡੀ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।