29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

6 ਜ਼ਿਲ੍ਹਿਆਂ ਦੇ ਪਾਣੀ ’ ਚ ਹਾਨੀਕਾਰਕ ਤੱਤਾਂ ਦੀ ਰਿਪੋਰਟ ਨੇ ਸਰਕਾਰ ਦੇ ਦਾਅਵਿਆਂ ’ ਤੇ ਚੁੱਕੇ ਸਵਾਲ - ਅਵਿਨਾਸ਼ ਰਾਏ ਖੰਨਾ

ਚੰਡੀਗੜ੍ਹ, 28 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਦੇ 6 ਜ਼ਿਲ੍ਹਿਆਂ ਦੇ ਧਰਤੀ ਹੇਠਲੇ ਪਾਣੀ ਵਿਚ ਫਲੋਰਾਈਡ, ਆਰਸੈਨਿਕ ਅਤੇ ਸੀਸੇ ਵਰਗੇ ਹਾਨੀਕਾਰਕ ਤੱਤ ਪਾਏ ਜਾਣ ਸਬੰਧੀ ਰਿਪੋਰਟ ’ਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਡੂੰਘੀ ਚਿੰਤਾ ਪ੍ਰਗਟਾਈ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਦੂਸ਼ਿਤ ਹੋ ਰਹੀ ਸਥਿਤੀ ਲੋਕਾਂ ਦੀ ਸਿਹਤ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਅਜੀਤ ਡੈਸਕ 29-10-2026
ਚੰਡੀਗੜ੍ਹ, 28 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਦੇ 6 ਜ਼ਿਲ੍ਹਿਆਂ ਦੇ ਧਰਤੀ ਹੇਠਲੇ ਪਾਣੀ ਵਿਚ ਫਲੋਰਾਈਡ, ਆਰਸੈਨਿਕ ਅਤੇ ਸੀਸੇ ਵਰਗੇ ਹਾਨੀਕਾਰਕ ਤੱਤ ਪਾਏ ਜਾਣ ਸਬੰਧੀ ਰਿਪੋਰਟ ’ਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਡੂੰਘੀ ਚਿੰਤਾ ਪ੍ਰਗਟਾਈ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਦੂਸ਼ਿਤ ਹੋ ਰਹੀ ਸਥਿਤੀ ਲੋਕਾਂ ਦੀ ਸਿਹਤ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਖੰਨਾ ਨੇ ਕਿਹਾ ਕਿ ਰਿਪੋਰਟ ਅਨੁਸਾਰ ਰੂਪਨਗਰ, ਜਲੰਧਰ, ਅੰਮ੍ਰਿਤਸਰ, ਕਪੂਰਥਲਾ, ਐੱਸ.ਏ.ਐੱਸ. ਨਗਰ ਤੇ ਲੁਧਿਆਣਾ ਦੇ ਧਰਤੀ ਹੇਠਲੇ ਪਾਣੀ ’ਚ ਕਈ ਹਾਨੀਕਾਰਕ ਤੱਤ ਪਾਏ ਗਏ ਹਨ । ਉਨ੍ਹਾਂ ਕਿਹਾ ਕਿ ਜੇਕਰ ਪੀਣ ਵਾਲੇ ਪਾਣੀ ਵਿਚ ਅਜਿਹੇ ਤੱਤ ਨਿਰਧਾਰਿਤ ਸੁਰੱਖਿਅਤ ਮਾਤਰਾ ਤੋਂ ਵੱਧ ਮੌਜੂਦ ਹਨ ਤਾਂ ਇਹ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਬਣ ਸਕਦੇ ਹਨ। ਸਰਕਾਰ ਨੂੰ ਇਸ ਸਬੰਧੀ ਜਵਾਬਦੇਹੀ ਤੈਅ ਕਰਦਿਆਂ ਠੋਸ ਕਾਰਵਾਈ ਕਰਨੀ ਚਾਹੀਦੀ ਹੈ।
ਪਿਛਲੀ ਖ਼ਬਰ ਸੈਕਟਰ -40 ਬੀ ’ ਚ ਚੋਰਾਂ ਨੇ ਇਕੋ ਸ਼ਾਮ 6 ਘਰਾਂ ਦੇ ਤਾਲੇ ਤੋੜੇ ਸੋਨੇ ਦੇ ਗਹਿਣੇ, ਨਕਦੀ ਤੇ ਲੈਪਟਾਪ ਚੋਰੀ, ਲਾਲ ਕਮੀਜ਼... ਅਗਲੀ ਖ਼ਬਰ ਬਰਸੀ ’ਤੇ ਵਿਸ਼ੇਸ਼ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਸ਼ਖ਼ਸੀਅਤ ਪ੍ਰਿੰਸੀਪਲ ਪ੍ਰੀਤਮ ਸਿੰਘ ਸਰਗੋਧੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।