ਸਰਕਾਰ ਨਸ਼ਿਆਂ ਦੇ ਖਾਤਮੇ ਵੱਲ ਧਿਆਨ ਦੇਵੇ-ਧਾਮੀ
ਅੰਮ੍ਰਿਤਸਰ, 28 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ’ਤੇ ਪੁਲਿਸ ਵਲੋਂ ਕੀਤੇ ਕਥਿਤ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪਿੰਡ ਭੰਮੇ ਕਲਾਂ ਦੇ ਇਕ ਵਿਅਕਤੀ ਦੀ ਮੌਤ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋਂ ਪਰਿਵਾਰ ਅਤੇ ਪਿੰਡ ਵਾਸੀਆਂ ਤੋਂ ਜਬਰੀ ਲਿਜਾਣ ਦੀ ਨਿਖੇਧੀ ਕੀਤੀ। ਮਾਨਸਾ ਧਰਨੇ ਵਿਚ ਪੁਲਿਸ ਵਲੋਂ ਧੱਕਾ ਕਰਦਿਆਂ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਤੇ ਇਸ ਸਮੇਂ ਸਿੱਖਾਂ ਦੀਆਂ ਦਸਤਾਰਾਂ ਦੀ ਬੇਅਬਦੀ ਕਰਨ ਦੀ ਘਟਨਾ ਬਾਰੇ ਧਾਮੀ ਨੇ ਕਿਹਾ ਕਿ ਸਰਕਾਰ ਦੀ ਇਹ ਮਾਨਸਿਕਤਾ ਉਸ ਦੀ ਪੰਜਾਬ ਤੇ ਸਿੱਖ ਵਿਰੋਧੀ ਸੋਚ ਦਾ ਪ੍ਰਗਟਾਵਾ ਹੈ।
ਅਜੀਤ ਡੈਸਕ
29-10-2026