ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਪੰਜਾਬ ’ਚ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਬਹਾਲ ਕੀਤੀ ਜਾਵੇਗੀ-ਹਰਸਿਮਰਤ ਕੌਰ ਬਾਦਲ
ਖਰੜ, 28 ਅਕਤੂਬਰ (ਗੁਰਮੁੱਖ ਸਿੰਘ ਮਾਨ)- ਸਾਬਕਾ ਕੇਂਦਰੀ ਮੰਤਰੀ ਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸੂਬੇ ਵਿਚ ਅਮਨ-ਸ਼ਾਂਤੀ ਕਾਇਮ ਰੱਖਣ, ਨਸ਼ਿਆਂ, ਗੈਂਗਸਟਰਵਾਦ ਤੇ ਭ੍ਰਿਸ਼ਟਾਚਾਰ ਨੂੰ ਰੋਕਣ ਵਿਚ ਅਸਫ਼ਲ ਰਹਿਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਨਸ਼ਿਆਂ ਦਾ ਖਾਤਮਾ ਕਰਨਾ, ਗੈਂਗਸਟਰਵਾਦ ਨੂੰ ਨੱਥ ਪਾਉਣਾ ਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਪਹਿਲੀ ਤਰਜੀਹ ਹੋਵੇਗੀ।
ਖਰੜ, 28 ਅਕਤੂਬਰ (ਗੁਰਮੁੱਖ ਸਿੰਘ ਮਾਨ)- ਸਾਬਕਾ ਕੇਂਦਰੀ ਮੰਤਰੀ ਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸੂਬੇ ਵਿਚ ਅਮਨ-ਸ਼ਾਂਤੀ ਕਾਇਮ ਰੱਖਣ, ਨਸ਼ਿਆਂ, ਗੈਂਗਸਟਰਵਾਦ ਤੇ ਭ੍ਰਿਸ਼ਟਾਚਾਰ ਨੂੰ ਰੋਕਣ ਵਿਚ ਅਸਫ਼ਲ ਰਹਿਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਨਸ਼ਿਆਂ ਦਾ ਖਾਤਮਾ ਕਰਨਾ, ਗੈਂਗਸਟਰਵਾਦ ਨੂੰ ਨੱਥ ਪਾਉਣਾ ਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਪਹਿਲੀ ਤਰਜੀਹ ਹੋਵੇਗੀ। ਹਰਸਿਮਰਤ ਕੌਰ ਬਾਦਲ ਸੰਨੀ ਇਨਕਲੇਵ, ਖਰੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਹੇਠ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਦੇ ਬੈਨਰ ਹੇਠ ਕਰਵਾਈ ਗਈ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ’ਤੇ ਤੋਰਨ ਵਿਚ ਵੀ ਨਾਕਾਮ ਰਹੀ ਹੈ। ਉਨ੍ਹਾਂ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਇਨਸਾਫ਼ ਦੇਣ ਦੀ ਬਜਾਏ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਮਾਨਸਾ ਅਤੇ ਪਿੰਡ ਬਣਜਾਰਾ ਵਿਚ ਵਾਪਰੀਆਂ ਦੁਖਦਾਈ ਘਟਨਾਵਾਂ ਤੋਂ ਬਾਅਦ ਵੀ ਉਹ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਨਹੀਂ ਪਹੁੰਚੇ। ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕੱਟੇ ਗਏ ਨੀਲੇ ਕਾਰਡ ਮੁੜ ਬਹਾਲ ਕੀਤੇ ਜਾਣਗੇ ਤੇ ਬਜ਼ੁਰਗਾਂ ਦੀਆਂ ਪੈਨਸ਼ਨਾਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ। ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ ਇਕ ਲੱਖ ਰੁਪਏ ਕੀਤੀ ਜਾਵੇਗੀ। ਔਰਤਾਂ ਦੀ ਸੁਰੱਖਿਆ ਲਈ ਡੀ.ਜੀ.ਪੀ. ਪੱਧਰ ਦੀ ਮਹਿਲਾ ਅਧਿਕਾਰੀ ਤਾਇਨਾਤ ਕਰਨ ਦੇ ਨਾਲ-ਨਾਲ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿਚ ਮਹਿਲਾ ਪੁਲਿਸ ਦਫ਼ਤਰ ਸਥਾਪਤ ਕਰਨ ਦਾ ਵੀ ਵਾਅਦਾ ਕੀਤਾ। ਉਨ੍ਹਾਂ ਨੌਜਵਾਨਾਂ ਲਈ 75 ਫ਼ੀਸਦੀ ਨੌਕਰੀਆਂ ਤੇ ਸਵੈ-ਰੁਜ਼ਗਾਰ ਵਾਸਤੇ ਕਰਜ਼ੇ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਸ਼ੁਰੂ ਕੀਤੀਆਂ ਗਈਆਂ ਪੈਨਸ਼ਨ, ਸ਼ਗਨ ਤੇ ਆਟਾ-ਦਾਲ ਵਰਗੀਆਂ ਭਲਾਈ ਸਕੀਮਾਂ ਨੂੰ ਮੁੜ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਪਾਰਟੀ ਵਰਕਰਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਸਮਾਗਮ ਦੌਰਾਨ ਗਿਆਨੀ ਜਸਪਾਲ ਸਿੰਘ ਤਾਨ ਦੇ ਅੰਤਰਰਾਸ਼ਟਰੀ ਢਾਡੀ ਜਥੇ ਅਤੇ ਹੋਰ ਕਲਾਕਾਰਾਂ ਨੇ ਢਾਡੀ ਵਾਰਾਂ ਰਾਹੀਂ ਹਾਜ਼ਰੀ ਲਗਵਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਰੁਪਿੰਦਰ ਕੌਰ ਧੜਾਕ, ਰੁਪਿੰਦਰ ਕੌਰ ਧੀਮਾਨ ਹਲਕਾ ਪ੍ਰਧਾਨ ਮਹਿਲਾ ਵਿੰਗ, ਐਡਵੋਕੇਟ ਰਮਨਦੀਪ ਕੌਰ ਭੱਠਲ, ਸਤਵੰਤ ਕੌਰ ਜੌਹਲ ਅਤੇ ਜੁਗਿੰਦਰ ਕੌਰ ਸ਼ਹਿਰੀ ਪ੍ਰਧਾਨ ਖਰੜ ਵਲੋਂ ਵੀ ਰੈਲੀ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਬਿਮਲਾ ਭੰਡਾਰੀ, ਰੀਨਾ ਪਾਸਵਾਨ, ਊਸ਼ਾ ਚੌਹਾਨ, ਸਤਨਾਮ ਕੌਰ, ਸ਼ਕੁੰਤਲਾ ਤੋਗਾਂ, ਮਨਜੀਤ ਕੌਰ, ਗੁਰਪ੍ਰੀਤ ਕੌਰ, ਚਰਨਜੀਤ ਕੌਰ, ਹਰਬੀਰ ਕੌਰ, ਪਰਮਜੀਤ ਕੌਰ, ਦਲਬੀਰ ਕੌਰ, ਮਨਜੀਤ ਕੌਰ, ਰਜਿੰਦਰ ਕੌਰ ਸਿੱਧੂ, ਸੁਖਬੀਰ ਕੌਰ, ਜਸਪਾਲ ਕੌਰ, ਜਸਵੀਰ ਕੌਰ ਵਾਈਸ ਚੇਅਰਮੈਨ ਪੰਚਾਇਤ ਸੰਮਤੀ ਮਾਜਰੀ, ਸੰਤ ਸਿੰਘ ਮੂੰਧੋਂ, ਅਵਤਾਰ ਸਿੰਘ ਸਲੇਮਪੁਰ, ਹਰਵਿੰਦਰ ਸਿੰਘ ਵਿੱਕੀ, ਜਸਵੰਤ ਸਿੰਘ, ਰਣਜੀਤ ਸਿੰਘ ਖੈਰਪੁਰ, ਝਰਮਲ ਸਿੰਘ ਸਰਪ੍ਰਸਤ, ਬਲਵਿੰਦਰ ਸਿੰਘ, ਹਰਿੰਦਰ ਸਿੰਘ, ਦਲਜੀਤ ਸਿੰਘ ਕਾਲੇਵਾਲ, ਰਣਜੀਤ ਸਿੰਘ ਦੁਸਾਰਨਾ, ਬਲਵਿਦੰਰ ਸਿੰਘ ਰਕੌਲੀ, ਨਰਪਾਲ ਸਿੰਘ ਖਿਜ਼ਰਾਬਾਦ, ਬਲਜਿੰਦਰ ਸਿੰਘ, ਸਰਬਜੀਤ ਸਿੰਘ ਤਿਊੜ, ਦੀਵਾਨ ਸਿੰਘ, ਪਾਲ ਸਿੰਘ, ਮਲਕੀਤ ਸਿੰਘ ਖਰੜ, ਬਹਾਦਰ ਸਿੰਘ, ਜਗਤਾਰ ਸਿੰਘ ਤੇ ਅਵਤਾਰ ਸਿੰਘ ਸਮੇਤ ਅਕਾਲੀ ਦਲ ਦੇ ਹੋਰ ਆਗੂ, ਵਰਕਰ ਤੇ ਸਮਰਥਕ ਵੀ ਹਾਜ਼ਰ ਸਨ।