31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਤਿਉਹਾਰਾਂ ਦੇ ਸੀਜ਼ਨ ’ਚ ਮਠਿਆਈਆਂ ਦੀ ਮੰਗ ਵਧੀ ਨਕਲੀ ਡੇਅਰੀ ਉਤਪਾਦਾਂ ਦੀ ਵਿਕਰੀ ਨੂੰ ਲੈ ਕੇ ਸਿਹਤ ਵਿਭਾਗ ਦੀ ਕਾਰਗੁਜ਼ਾਰੀ ਚਿੰਤਾਜਨਕ

ਬਠਿੰਡਾ, 30 ਅਕਤੂਬਰ (ਵੀਰਪਾਲ ਸਿੰਘ)- ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਠਾਈਆਂ ਦੀ ਵਧਦੀ ਮੰਗ ਨੂੰ ਦੇਖਦਿਆਂ ਮਿਠਾਈ ਵਿਕਰੇਤਾ ਹਲਵਾਈਆਂ ਵਲੋਂ ਵੱਧ ਕਮਾਈ ਕਰਨ ਲਈ ਪਿਛਲੇ ਦੋ ਹਫ਼ਤਿਆਂ ਤੋਂ ਮਿਠਾਈਆਂ ਦੇ ਭੰਡਾਰ ਤਿਆਰ ਕੀਤੇ ਜਾ ਰਹੇ ਹਨ। ਬਾਜ਼ਾਰਾਂ ਵਿਚ ਮਿਠਾਈਆਂ ਦੀ ਖ਼ਰੀਦੋ-ਫ਼ਰੋਖ਼ਤ ਵਧਣ ਕਾਰਨ ਦੁਕਾਨਦਾਰਾਂ ਵਲੋਂ ਵੱਡੀ ਮਾਤਰਾ ਵਿਚ ਮਿਠਾਈਆਂ ਤਿਆਰ ਕਰਕੇ ਰੱਖੀਆਂ ਜਾ ਰਹੀਆਂ ਹਨ।

ਅਜੀਤ ਡੈਸਕ 31-10-2026
ਬਠਿੰਡਾ, 30 ਅਕਤੂਬਰ (ਵੀਰਪਾਲ ਸਿੰਘ)- ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਠਾਈਆਂ ਦੀ ਵਧਦੀ ਮੰਗ ਨੂੰ ਦੇਖਦਿਆਂ ਮਿਠਾਈ ਵਿਕਰੇਤਾ ਹਲਵਾਈਆਂ ਵਲੋਂ ਵੱਧ ਕਮਾਈ ਕਰਨ ਲਈ ਪਿਛਲੇ ਦੋ ਹਫ਼ਤਿਆਂ ਤੋਂ ਮਿਠਾਈਆਂ ਦੇ ਭੰਡਾਰ ਤਿਆਰ ਕੀਤੇ ਜਾ ਰਹੇ ਹਨ। ਬਾਜ਼ਾਰਾਂ ਵਿਚ ਮਿਠਾਈਆਂ ਦੀ ਖ਼ਰੀਦੋ-ਫ਼ਰੋਖ਼ਤ ਵਧਣ ਕਾਰਨ ਦੁਕਾਨਦਾਰਾਂ ਵਲੋਂ ਵੱਡੀ ਮਾਤਰਾ ਵਿਚ ਮਿਠਾਈਆਂ ਤਿਆਰ ਕਰਕੇ ਰੱਖੀਆਂ ਜਾ ਰਹੀਆਂ ਹਨ। ਇਸ ਦੌਰਾਨ ਮਿਠਾਈਆਂ ਦੀ ਗੁਣਵੱਤਾ, ਤਿਆਰੀ ਵਿਚ ਵਰਤੀ ਜਾਣ ਵਾਲੀ ਸਮੱਗਰੀ ਅਤੇ ਉਨ੍ਹਾਂ ਨੂੰ ਭੰਡਾਰ ਕਰਨ ਦੇ ਪ੍ਰਬੰਧਾਂ ਨੂੰ ਲੈ ਕੇ ਸਵਾਲ ਉੱਠਣ ਲੱਗੇ ਹਨ। ਜਾਣਕਾਰਾਂ ਵਲੋਂ ਸਿਹਤ ਵਿਭਾਗ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਤਿਉਹਾਰਾਂ ਦੌਰਾਨ ਖਾਣ-ਪੀਣ ਵਾਲੀਆਂ ਵਸਤਾਂ ਦੀ ਜਾਂਚ ’ਚ ਤੇਜ਼ੀ ਲਿਆਂਦੀ ਜਾਵੇ। ਤਿਉਹਾਰਾਂ ਦੇ ਦਿਨਾਂ ਵਿਚ ਦੁੱਧ, ਖੋਏ, ਪਨੀਰ, ਦੇਸੀ ਘਿਓ ਅਤੇ ਹੋਰ ਦੁੱਧ ਤੋਂ ਬਣਨ ਵਾਲੀਆਂ ਵਸਤਾਂ ਦੀ ਮੰਗ ਵਧ ਜਾਂਦੀ ਹੈ। ਮਿਠਾਈਆਂ ਲਈ ਕੱਚੇ ਮਾਲ ਆਮ ਤੌਰ ’ਤੇ ਦੁੱਧ, ਪਨੀਰ, ਖੋਏ, ਦੇਸੀ ਘਿਓ ਦੀ ਵਰਤੋਂ ਹੁੰਦੀ ਹੈ। ਅਜਿਹੇ ਸਮੇਂ ਸਮੱਗਰੀ ਦੀ ਗੁਣਵੱਤਾ ਅਤੇ ਸਫ਼ਾਈ ਦੇ ਨਿਯਮਾਂ ਦੀ ਪਾਲਣਾ ਨਾ ਹੋਵੇ ਤਾਂ ਲੋਕਾਂ ਦੀ ਸਿਹਤ ਲਈ ਖ਼ਤਰਾ ਪੈਦਾ ਹੋ ਸਕਦਾ ਹੈ। ਲੰਬੇ ਸਮੇਂ ਤੱਕ ਮਿਠਾਈਆਂ ਰੱਖਣ ਨਾਲ ਗੁਣਵੱਤਾ ਪ੍ਰਭਾਵਿਤ ਹੋਣ ਦੀ ਸਥਿਤੀ ’ਚ ਮਿਠਾਈਆਂ ਖਾਣਾ ਮਨੁੱਖੀ ਸਹਿਤ ਲਈ ਜ਼ਹਿਰ ਦੇ ਬਰਾਬਰ ਹੈ। ਤਿਉਹਾਰਾਂ ਦੇ ਸੀਜ਼ਨ ਵਿਚ ਮਿਠਾਈਆਂ ਦੀ ਵਿਕਰੀ ਵਧਣ ਨਾਲ ਕਾਰੋਬਾਰੀਆਂ ਨੂੰ ਆਰਥਿਕ ਲਾਭ ਹੁੰਦਾ ਹੈ, ਪਰ ਇਸ ਦੇ ਨਾਲ ਖਪਤਕਾਰਾਂ ਨੂੰ ਮਿਆਰੀ ਅਤੇ ਸੁਰੱਖਿਅਤ ਖਾਧ ਪਦਾਰਥ ਮੁਹੱਈਆ ਕਰਵਾਉਣਾ ਵੀ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਸਿਹਤ ਵਿਭਾਗ ਵਲੋਂ ਦੁਕਾਨਾਂ ਅਤੇ ਉਤਪਾਦਨ ਕੇਂਦਰਾਂ ਦੀ ਨਿਯਮਤ ਜਾਂਚ, ਸ਼ੱਕੀ ਖਾਧ ਪਦਾਰਥਾਂ ਦੇ ਨਮੂਨੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਲੋਕਾਂ ਦਾ ਭਰੋਸਾ ਵਧਾ ਸਕਦੀ ਹੈ। ਹੁਣ ਸਵਾਲ ਇਹ ਹੈ ਕਿ ਤਿਉਹਾਰਾਂ ਦੇ ਇਸ ਸੀਜ਼ਨ ਦੌਰਾਨ ਸਿਹਤ ਵਿਭਾਗ ਕਿੰਨੀਆਂ ਜਾਂਚਾਂ ਕਰਦਾ ਹੈ, ਕਿੰਨੇ ਨਮੂਨੇ ਦੀਆਂ ਰਿਪੋਰਟਾਂ ਸਾਹਮਣੇ ਆਉਂਦੀਆਂ ਹਨ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀ ਕਾਰਵਾਈ ਕੀਤੀ ਜਾਂਦੀ ਹੈ, ਇਨ੍ਹਾਂ ਅੰਕੜਿਆਂ ਨੂੰ ਜਨਤਕ ਕਰਨ ਨਾਲ ਵਿਭਾਗ ਦੀ ਕਾਰਗੁਜ਼ਾਰੀ ਦੀ ਅਸਲ ਤਸਵੀਰ ਸਾਹਮਣੇ ਆ ਸਕੇਗੀ ਅਤੇ ਖਪਤਕਾਰਾਂ ਨੂੰ ਵੀ ਜਾਗਰੂਕ ਕੀਤਾ ਜਾ ਸਕੇਗਾ।
ਪਿਛਲੀ ਖ਼ਬਰ 11 ਸਾਲ ਪੁਰਾਣੇ ਕਤਲ ਦੇ ਕੇਸ ’ਚ ਮਾਂ-ਪੁੱਤ ਨੂੰ ਉਮਰ ਕੈਦ ਅਗਲੀ ਖ਼ਬਰ ਭਾਈ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਦੀ ਏ.ਆਈ. ਰਾਹੀਂ ਅਸ਼ਲੀਲ ਵੀਡੀਓ ਬਣਾ ਕੇ ਵਾਇਰਲ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।