01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵੋਟ ਰਾਜਨੀਤੀ ’ਚ ਪਹਿਲਕਦਮੀ ਲਈ ਫ਼ਾਇਦੇਮੰਦ ਹੋ ਸਕਦੀ ਹੈ, ਪਰ ਲੋਕ ਮੁੱਦਿਆਂ ਤੋਂ ਬਿਨਾਂ ਆਸ ਨਾ ਰੱਖਣ-ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ, 31 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੀਆਂ ਪਹਿਲਕਦਮੀਆਂ ਸਿਆਸੀ ਤੌਰ ’ਤੇ ਲਾਹੇਵੰਦ ਹੋ ਸਕਦੀਆਂ ਹਨ, ਪਰ ਲੋਕਾਂ ਦੇ ਬੁਨਿਆਦੀ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਕੇ ਜਿੱਤ ਦੀ ਆਸ ਨਹੀਂ ਰੱਖਣੀ ਚਾਹੀਦੀ ।

ਅਜੀਤ ਡੈਸਕ 01-11-2026
ਚੰਡੀਗੜ੍ਹ, 31 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੀਆਂ ਪਹਿਲਕਦਮੀਆਂ ਸਿਆਸੀ ਤੌਰ ’ਤੇ ਲਾਹੇਵੰਦ ਹੋ ਸਕਦੀਆਂ ਹਨ, ਪਰ ਲੋਕਾਂ ਦੇ ਬੁਨਿਆਦੀ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਕੇ ਜਿੱਤ ਦੀ ਆਸ ਨਹੀਂ ਰੱਖਣੀ ਚਾਹੀਦੀ । ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ, ਗੈਂਗਸਟਰਵਾਦ, ਦਿਨ-ਦਿਹਾੜੇ ਕਤਲਾਂ ਤੇ ਫਿਰੌਤੀਆਂ ਦੀਆਂ ਘਟਨਾਵਾਂ ਨੇ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਭੰਮੇ ਕਲਾਂ ਦੇ ਨੌਜਵਾਨ ਦੀ ਲਾਸ਼ ਪਰਿਵਾਰ ਨੂੰ ਸੌਂਪੀ ਜਾਵੇ, ਪਰਿਵਾਰ ਤੋਂ ਮੁਆਫ਼ੀ ਮੰਗ ਕੇ ਪੂਰਾ ਮੁਆਵਜ਼ਾ ਦਿੱਤਾ ਜਾਵੇ। ਮਾਨਸਾ ਵਿਚ ਕਥਿਤ ਧੱਕੇਸ਼ਾਹੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਤੇ ਗ੍ਰਿਫ਼ਤਾਰ ਨੌਜਵਾਨਾਂ ਨੂੰ ਰਿਹਾਅ ਕੀਤਾ ਜਾਵੇ। ਇਸ ਤੋਂ ਇਲਾਵਾ ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਮਸਲਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਨੂੰ ਲੋਕਾਂ ਨਾਲ ਆਪਣਾ ਸੰਪਰਕ ਅਤੇ ਭਰੋਸਾ ਕਾਇਮ ਰੱਖਣਾ ਚਾਹੀਦਾ ਹੈ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਔਰੰਗਾਬਾਦ (ਮਹਾਰਾਸ਼ਟਰ) ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਪਿੰਡ ਗਾਜ਼ੀਵਾਲ ਵਿਖੇ ਡੇਰਾ ਬਿਆਸ ਦੀ ਜ਼ਮੀਨ ਨੂੰ ਲੈ ਕੇ ਗੋਲੀਬਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।