‘ ਆਪ ’ ਵਿਧਾਇਕਾਂ ਪਠਾਣਮਾਜਰਾ ਤੇ ਜੌੜਾਮਾਜਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ, 1 ਨਵੰਬਰ (ਪ੍ਰੋ ਅਵਤਾਰ ਸਿੰਘ)– ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਪਾਰਟੀ ਦੇ ਦੋ ਵਿਧਾਇਕਾਂ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਪਠਾਣਮਾਜਰਾ ਸਨੌਰ ਅਤੇ ਜੌੜਾਮਾਜਰਾ ਸਮਾਣਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ।
ਚੇਤਨ ਸਿੰਘ ਜੌੜਾਮਾਜਰਾ ਤੇ ਹਰਮੀਤ ਸਿੰਘ ਪਠਾਣਮਾਜਰਾ ਚੰਡੀਗੜ੍ਹ ਪ੍ਰੈੱਸ ਕਲਬ ਵਿਖੇ ਗੱਲਬਾਤ ਕਰਦੇ ਹੋਏ। ਤਸਵੀਰ : ਰਾਕੇਸ਼ ਸਾਹ
02-11-2026