02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਗੌਰਵ ਸੰਧੂ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ ਹਲਕਾ ਸਨੌਰ ਦੀਆਂ ਸਰਗਰਮੀਆਂ ਬਾਰੇ ਕਰਵਾਇਆ ਜਾਣੂੰ

ਪਟਿਆਲਾ, 1 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਸੂਬਾ ਉਪ ਪ੍ਰਧਾਨ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਆਲ ਇੰਡੀਆ ਕਾਂਗਰਸ ਕਮੇਟੀ (ਏ. ਆਈ.

ਗੌਰਵ ਸੰਧੂ ਨਵੀਂ ਦਿੱਲੀ ਵਿਖੇ ਸਚਿਨ ਪਾਇਲਟ ਨਾਲ ਮੁਲਾਕਾਤ ਦੌਰਾਨ। ਅਜੀਤ ਤਸਵੀਰ 02-11-2026
ਪਟਿਆਲਾ, 1 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਸੂਬਾ ਉਪ ਪ੍ਰਧਾਨ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਮੁੱਖ ਦਫ਼ਤਰ ਨਵੀਂ ਦਿੱਲੀ ਵਿਖੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਏ.ਆਈ.ਸੀ.ਸੀ. ਦੇ ਜਨਰਲ ਸਕੱਤਰ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਵਿਚਕਾਰ ਸੁਖਾਵੇਂ ਮਾਹੌਲ ਵਿਚ ਸਿਆਸੀ ਅਤੇ ਸੰਗਠਨਾਤਮਿਕ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਇਆ। ਮੁਲਾਕਾਤ ਦੌਰਾਨ ਗੌਰਵ ਸੰਧੂ ਨੇ ਸਚਿਨ ਪਾਇਲਟ ਨੂੰ ਹਲਕਾ ਸਨੌਰ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਯਤਨਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਇਸ ਮੌਕੇ ਸਚਿਨ ਪਾਇਲਟ ਨੇ ਗੌਰਵ ਸੰਧੂ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ’84 ਦਾ ਸਿੱਖ ਕਤਲੇਆਮ ਭਾਰਤ ਦੇ ਮੱਥੇ ’ਤੇ ਕਲੰਕ - ਧਾਮੀ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪਾਏ ਜਾਣਗੇ ਪਾਠ ਦੇ ਭੋਗ ਅਗਲੀ ਖ਼ਬਰ ਵਿਧਾਨ ਸਭਾ ਹਲਕਾ ਬਲਾਚੌਰ ਦੇ ਭਖਦੇ ਮੁੱਦਿਆਂ ’ਤੇ ਅਜੇ ਮੰਗੂਪੁਰ ਨੇ ਪੱਤਰਕਾਰਾਂ ਨਾਲ ਕੀਤੇ ਵਿਚਾਰ ਸਾਂਝੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।