03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪਾਕਿਸਤਾਨੀ ਫ਼ੌਜ ਨੇ ਲਗਾਏ ਭਾਰਤ ’ ਤੇ ਦਹਿਸ਼ਤਗਰਦੀ ਫੈਲਾਉਣ ਦੇ ਦੋਸ਼ ਓਸਾਮਾ ਬਿਨ ਲਾਦੇਨ ਨੂੰ ਪਨਾਹ ਦੇਣ ਵਾਲਾ ਪਾਕਿ ਅਫ਼ਗਾਨ ਸ਼ਾਸਨ ਨੂੰ ਦੱਸ ਰਿਹਾ ਅੱਤਵਾਦ ਦਾ ‘ਸਪਾਂਸਰ’

ਅੰਮ੍ਰਿਤਸਰ, 2 ਨਵੰਬਰ (ਸੁਰਿੰਦਰ ਕੋਛੜ)-ਗੁਆਂਢੀ ਮੁਲਕ ਪਾਕਿਸਤਾਨ ਦੀ ਫ਼ੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ. ਐੱਸ.

ਗੱਲਬਾਤ ਕਰਦੇ ਹੋਏ ਅਹਿਮਦ ਸ਼ਰੀਫ਼ ਚੌਧਰੀ। ਤਸਵੀਰ ਰਾਹੀਂ : ਸੁਰਿੰਦਰ ਕੋਛੜ 03-11-2026
ਅੰਮ੍ਰਿਤਸਰ, 2 ਨਵੰਬਰ (ਸੁਰਿੰਦਰ ਕੋਛੜ)-ਗੁਆਂਢੀ ਮੁਲਕ ਪਾਕਿਸਤਾਨ ਦੀ ਫ਼ੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ. ਐੱਸ. ਪੀ. ਆਰ.) ਦੇ ਡਾਇਰੈਕਟਰ ਜਨਰਲ ਲੈਫ਼ਟੀਨੈਂਟ ਜਨਰਲ ਅਹਿਮਦ ਸ਼ਰੀਫ਼ ਚੌਧਰੀ ਨੇ ਦੋਸ਼ ਲਗਾਇਆ ਹੈ ਕਿ ਭਾਰਤ-ਪਾਕਿ ਅੰਦਰ ਵੱਡੇ ਪੱਧਰ ’ਤੇ ਦਹਿਸ਼ਤਗਰਦੀ ਫੈਲਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਭਾਰਤ ਦੀ ‘ਪ੍ਰੌਕਸੀ’ (ਦੂਜਿਆਂ ਦੇ ਇਸ਼ਾਰੇ ’ਤੇ ਕੰਮ ਕਰਨ ਵਾਲੀ ਧਿਰ) ਵਜੋਂ ਕੰਮ ਕਰ ਰਹੀ ਹੈ। ਇਕ ਇੰਟਰਵਿਊ ਦੌਰਾਨ ਚੌਧਰੀ ਨੇ ਕਿਹਾ ਕਿ ਪਾਕਿ ਦੀਆਂ ਪਾਬੰਦੀਸ਼ੁਦਾ ਜਥੇਬੰਦੀਆਂ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਅਤੇ ਬਲੋਚ ਲਿਬਰੇਸ਼ਨ ਆਰਮੀ (ਬੀ. ਐੱਲ. ਏ.) ਵੀ ਪਾਕਿ ਖ਼ਿਲਾਫ਼ ਭਾਰਤ ਦੇ ਇਸ਼ਾਰੇ ’ਤੇ ਕੰਮ ਕਰ ਰਹੀਆਂ ਹਨ। ਲੈਫ਼ਟੀਨੈਂਟ ਜਨਰਲ ਚੌਧਰੀ ਨੇ ਕਿਹਾ ਕਿ ਰੂਸੀ ਦਖ਼ਲਅੰਦਾਜ਼ੀ ਤੋਂ ਬਾਅਦ ਅਫ਼ਗਾਨਿਸਤਾਨ ’ਚ ਕਈ ਏਜੰਸੀਆਂ ਅਤੇ ਪ੍ਰੌਕਸੀ ਗਰੁੱਪਾਂ ਨੇ ਆਪਣੀਆਂ ਜੜ੍ਹਾਂ ਜਮ੍ਹਾਂ ਲਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੁਲਕ ’ਚ ਜੈਸ਼ ਅਲ-ਅਦਲ, ਅਲ-ਕਾਇਦਾ ਅਤੇ ਇਸਲਾਮਿਕ ਸਟੇਟ ਖ਼ੁਰਾਸਾਨ ਪ੍ਰੋਵਿੰਸ (ਆਈ. ਐੱਸ. ਕੇ. ਪੀ.) ਵਰਗੀਆਂ ਦਹਿਸ਼ਤੀ ਜਥੇਬੰਦੀਆਂ ਸਰਗਰਮ ਹਨ। ਓਸਾਮਾ ਬਿਨ ਲਾਦੇਨ ਨੂੰ ਲੰਬੇ ਸਮੇਂ ਤਕ ਪਨਾਹ ਦੇਣ ਵਾਲੇ ਪਾਕਿ ਦੇ ਉਕਤ ਫ਼ੌਜੀ ਅਧਿਕਾਰੀ ਨੇ ਦੋਸ਼ ਲਗਾਇਆ ਕਿ ਅਫ਼ਗਾਨ ਸ਼ਾਸਨ ਨੇ ਨੂਰ ਵਲੀ ਮਹਿਸੂਦ, ਬਸ਼ੀਰ ਜ਼ੇਬ ਅਤੇ ਗੁਲ ਬਹਾਦੁਰ ਵਰਗੇ ਅੱਤਵਾਦੀਆਂ ਨੂੰ ਸ਼ਰਨ ਦਿੱਤੀ ਹੋਈ ਹੈ।
ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਰਾਮ ਮੰਦਿਰ ਚੰਦਾ ਚੋਰੀ ਮਾਮਲੇ ’ਚ ਸਾਰੀਆਂ ਪਟੀਸ਼ਨਾਂ ਦਾ ਨਿਪਟਾਰਾ ਅਗਲੀ ਖ਼ਬਰ ਕਰਤਾਰਪੁਰ ਲਾਂਘੇ ’ ਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਬਹਾਲੀ ਦੇ ਕੰਮਾਂ ਦਾ ਪਾਕਿ ਦੇ ਸੰਘੀ ਮੰਤਰੀ ਨੇ ਲਿਆ ਜਾਇਜ਼ਾ ਪੜਾਅ-ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।