02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸ਼੍ਰੋਮਣੀ ਅਕਾਲੀ ਦਲ ( ਬ ) ਵਲੋਂ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਕਾਨੂੰਨੀ ਵਿੰਗ ਦੇ ਮੁਖੀ ਨਿਯੁਕਤ

ਚੰਡੀਗੜ੍ਹ, 2 ਨਵੰਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਪਣੇ ਕਾਨੂੰਨੀ ਵਿੰਗ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੂੰ ਪਾਰਟੀ ਦੇ ਕਾਨੂੰਨੀ ਵਿੰਗ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ।

ਐਡਵੋਕੇਟ ਅਮਰਦੀਪ ਸਿੰਘ ਧਾਰਨੀ। 03-11-2026
ਚੰਡੀਗੜ੍ਹ, 2 ਨਵੰਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਪਣੇ ਕਾਨੂੰਨੀ ਵਿੰਗ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੂੰ ਪਾਰਟੀ ਦੇ ਕਾਨੂੰਨੀ ਵਿੰਗ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਇਸ ਨਿਯੁਕਤੀ ਦਾ ਐਲਾਨ ਕੀਤਾ ਅਤੇ ਐਡਵੋਕੇਟ ਧਾਰਨੀ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸੁਖਬੀਰ ਸਿੰਘ ਬਾਦਲ ਨੇ ਆਪਣੀ ਪੋਸਟ ਵਿਚ ਕਿਹਾ ਕਿ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਕਾਨੂੰਨੀ ਖੇਤਰ ਵਿਚ ਲੰਮਾ ਤਜਰਬਾ ਰੱਖਦੇ ਹਨ। ਉਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਪੰਜ ਵਾਰ ਪ੍ਰਧਾਨ ਰਹਿ ਚੁੱਕੇ ਹਨ, ਜਦਕਿ ਤਿੰਨ ਵਾਰ ਐਸੋਸੀਏਸ਼ਨ ਦੇ ਸਕੱਤਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਫ਼ਾਦਾਰ ਆਗੂ ਹਨ ਅਤੇ ਪਾਰਟੀ ਦੇ ਅਧਿਕਾਰਤ ਬੁਲਾਰੇ ਵਜੋਂ ਵੀ ਜ਼ਿੰਮੇਵਾਰੀ ਨਿਭਾ ਰਹੇ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਰੋਸਾ ਪ੍ਰਗਟਾਇਆ ਕਿ ਐਡਵੋਕੇਟ ਧਾਰਨੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਇੰਗਲੈਂਡ ’ਚ 6 ਨਵੰਬਰ ਤੋਂ ਮੁਫ਼ਤ ਬੱਸ ਪਾਸ ਲਈ ਯੋਗਤਾ ਦੀ ਉਮਰ 66 ਤੋਂ ਵਧ ਕੇ 67 ਸਾਲ ਹੋਵੇਗੀ ਅਗਲੀ ਖ਼ਬਰ ਰਾਜਸਥਾਨ ’ਚ ਸੜਕ ’ਤੇ ਕੰਮ ਕਰ ਰਹੇ 8 ਮਜ਼ਦੂਰਾਂ ਦੀ ਕਰੰਟ ਲੱਗਣ ਨਾਲ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।