04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮੰਡੀ ਗੋਬਿੰਦਗਡ਼੍ਹ ਦੀ ਇਕ ਰੀ-ਰੋਲਿੰਗ ਮਿਲ ’ਚ ਭਿਆਨਕ ਹਾਦਸਾ, ਤਿੰਨ ਮਜ਼ਦੂਰਾਂ ਦੀ ਮੌਤ

ਮੰਡੀ ਗੋਬਿੰਦਗੜ੍ਹ, 3 ਨਵੰਬਰ (ਰਾਜੇਸ਼ ਸ਼ਰਮਾ)-ਉਦਯੋਗਿਕ ਨਗਰੀ ਦੇ ਤਲਵਾੜਾ ਰੋਡ ਸਥਿਤ ਲੱਛਮੀ ਰੀ-ਰੋਲਿੰਗ ਮਿਲ ਵਿਚ ਕੰਮ ਦੌਰਾਨ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਤਿੰਨ ਮਜ਼ਦੂਰਾਂ ਦੀ ਮੌਤ ਹੋਣ ਜਾਣ ਦਾ ਸਮਾਚਾਰ ਹੈ, ਜਦਕਿ ਇਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ਵਿਖੇ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਤਿੰਨ ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕਾਂ ਦੀਆਂ ਪੁਰਾਣੀਆਂ ਤਸਵੀਰਾਂ 04-11-2026
ਮੰਡੀ ਗੋਬਿੰਦਗੜ੍ਹ, 3 ਨਵੰਬਰ (ਰਾਜੇਸ਼ ਸ਼ਰਮਾ)-ਉਦਯੋਗਿਕ ਨਗਰੀ ਦੇ ਤਲਵਾੜਾ ਰੋਡ ਸਥਿਤ ਲੱਛਮੀ ਰੀ-ਰੋਲਿੰਗ ਮਿਲ ਵਿਚ ਕੰਮ ਦੌਰਾਨ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਤਿੰਨ ਮਜ਼ਦੂਰਾਂ ਦੀ ਮੌਤ ਹੋਣ ਜਾਣ ਦਾ ਸਮਾਚਾਰ ਹੈ, ਜਦਕਿ ਇਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ਵਿਖੇ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਤਿੰਨ ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਦੀ ਪਛਾਣ ਹਰਸ਼ ਮਿਸ਼ਰਾ, ਸੱਤ ਨਰਾਇਣ ਅਤੇ ਲਕਾਰੂ ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਵਿਅਕਤੀ ਦੀ ਪਛਾਣ ਅਮਰੀਕ ਸਿੰਘ ਵਜੋਂ ਦੱਸੀ ਗਈ ਹੈ। ਇਸ ਹਾਦਸੇ ਦੀ ਖ਼ਬਰ ਨਾਲ ਮ੍ਰਿਤਕਾਂ ਦੇ ਪਰਿਵਾਰਾਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਿਲ ਵਿਚ ਮਜ਼ਦੂਰ ਆਪਣੇ ਕੰਮ ਵਿਚ ਰੁੱਝੇ ਹੋਏ ਸਨ ਕਿ ਅਚਾਨਕ ਦੋ ਕਰੇਨਾਂ ਦੀ ਆਪਸੀ ਟੱਕਰ ਹੋ ਗਈ। ਇਸ ਦੌਰਾਨ ਚਾਰ ਵਿਅਕਤੀ ਹਾਦਸੇ ਦੀ ਲਪੇਟ ਵਿਚ ਆ ਕੇ ਗੰਭੀਰ ਜ਼ਖ਼ਮੀ ਹੋ ਗਏ। ਇਸ ਸਬੰਧੀ ਸਿਵਲ ਹਸਪਤਾਲ ਦੀ ਡਾ. ਰੀਤੂ ਨੇ ਦੱਸਿਆ ਕਿ ਰੀ-ਰੋਲਿੰਗ ਮਿਲ ਵਿਚ ਵਾਪਰੇ ਹਾਦਸੇ ਦੌਰਾਨ ਚਾਰ ਵਿਅਕਤੀ ਜ਼ਖ਼ਮੀ ਹੋ ਕੇ ਹਸਪਤਾਲ ਲਿਆਂਦੇ ਗਏ ਸਨ। ਉਨ੍ਹਾਂ ਵਿਚੋਂ ਤਿੰਨ ਦੀ ਮੌਤ ਹੋ ਚੁੱਕੀ ਸੀ, ਜਦਕਿ ਚੌਥੇ ਵਿਅਕਤੀ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਅਗਲੇਰੇ ਇਲਾਜ ਲਈ ਰੈਫ਼ਰ ਕੀਤਾ ਗਿਆ। ਇਸ ਸਬੰਧੀ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਉਪਰੰਤ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਗਈ ਹੈ।
ਪਿਛਲੀ ਖ਼ਬਰ ਵਿੱਤ ਮੰਤਰੀ ਵਲੋਂ 6 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਵਿਭਾਗਾਂ ਨੂੰ ਦਿੱਤੇ ਨਿਰਦੇਸ਼ ਅਗਲੀ ਖ਼ਬਰ ਮਜੀਠੀਆ ਦੇ ਦੋਸ਼ ਬੇਬੁਨਿਆਦ ਤੇ ਮਨਘੜਤ-ਅਮਨ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।