ਨਵੀਂ ਦਿੱਲੀ, 3 ਨਵੰਬਰ (ਪੀ.ਟੀ.ਆਈ.) - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦੱਸਿਆ ਕਿ ਉਸ ਨੇ ਰਿਲਾਇੰਸ ਅਨਿਲ ਅੰਬਾਨੀ ਗਰੁੱਪ ਖ਼ਿਲਾਫ਼ ਬੈਂਕ ਧੋਖਾਧੜੀ ਨਾਲ ਜੁੜੇ ਹਵਾਲਾ ਰਾਸ਼ੀ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ 510 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਕੁਰਕ ਕੀਤਾ ਹੈ, ਜਿਸ ਵਿਚ ਦੋ ਜਹਾਜ਼ ਵੀ ਸ਼ਾਮਿਲ ਹਨ । ਇਹ ਜਾਂਚ ਰਿਲਾਇੰਸ ਹੋਮ ਫਾਈਨਾਂਸ ਲਿਮਟਿਡ/ਰਿਲਾਇੰਸ ਕਮਰਸ਼ੀਅਲ ਫਾਈਨਾਂਸ ਲਿਮਟਿਡ ’ਤੇ 263.05 ਕਰੋੜ ਰੁਪਏ ਦੀ ਧੋਖਾਧੜੀ ਤੇ ਰਿਲਾਇੰਸ ਕਮਿਊਨੀਕੇਸ਼ਨ ਲਿਮਟਿਡ ’ਤੇ 247.12 ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ਾਂ ਨਾਲ ਸਬੰਧਿਤ ਹੈ।