05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਵਲੋਂ ਗੁਰਦੁਆਰਾ ਪੰਜਾ ਸਾਹਿਬ ਦੇ ਵਿਸ਼ਾਲ ਗੇਟ ਦਾ ਉਦਘਾਟਨ ਮੁੱਖ ਦਰਵਾਜ਼ੇ ’ਤੇ ਰੁਕਣ ਮਗਰੋਂ ਵੀ ਅੰਦਰ ਨਹੀਂ ਗਈ ਮਰੀਅਮ ਨਵਾਜ਼

ਅੰਮ੍ਰਿਤਸਰ, 4 ਨਵੰਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਵਲੋਂ ਪਾਕਿਸਤਾਨ ਦੇ ਜ਼ਿਲ੍ਹਾ ਅਟਕ ਦੇ ਇਤਿਹਾਸਕ ਸ਼ਹਿਰ ਹਸਨ ਅਬਦਾਲ ਸਥਿਤ ਸਿੱਖ ਕੌਮ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਨਵੇਂ ਉਸਾਰੇ ਗਏ ਵਿਸ਼ਾਲ ਮੁੱਖ ਗੇਟ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਵੱਡੀ ਗਿਣਤੀ ’ਚ ਨੁਮਾਇੰਦੇ ਮੌਜੂਦ ਸਨ।

ਅਜੀਤ ਡੈਸਕ 05-11-2026
ਅੰਮ੍ਰਿਤਸਰ, 4 ਨਵੰਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਵਲੋਂ ਪਾਕਿਸਤਾਨ ਦੇ ਜ਼ਿਲ੍ਹਾ ਅਟਕ ਦੇ ਇਤਿਹਾਸਕ ਸ਼ਹਿਰ ਹਸਨ ਅਬਦਾਲ ਸਥਿਤ ਸਿੱਖ ਕੌਮ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਨਵੇਂ ਉਸਾਰੇ ਗਏ ਵਿਸ਼ਾਲ ਮੁੱਖ ਗੇਟ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਵੱਡੀ ਗਿਣਤੀ ’ਚ ਨੁਮਾਇੰਦੇ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਮਰੀਅਮ ਨਵਾਜ਼ ਗੁਰਦੁਆਰਾ ਸਾਹਿਬ ਦੇ ਮੁੱਖ ਦਰਵਾਜ਼ੇ ਦੇ ਸਾਹਮਣੇ ਲਗਭਗ 15 ਤੋਂ 20 ਮਿੰਟ ਤੱਕ ਮੌਜੂਦ ਰਹੇ ਪਰ ਉਹ ਗੁਰਦੁਆਰਾ ਸਾਹਿਬ ਦੇ ਅੰਦਰ ਨਹੀਂ ਗਏ। ਉੱਥੇ ਕੁੱਝ ਸਮਾਂ ਰੁਕਣ ਅਤੇ ਗੇਟ ਦਾ ਉਦਘਾਟਨ ਕਰਨ ਉਪਰੰਤ ਹੀ ਉਹ ਆਪਣੇ ਕਾਫ਼ਲੇ ਸਮੇਤ ਉੱਥੋਂ ਰਵਾਨਾ ਹੋ ਗਏ। ਪਾਕਿਸਤਾਨੀ ਸਿੱਖ ਆਗੂ ਸੰਤੋਖ ਸਿੰਘ ਨੇ ਦੱਸਿਆ ਕਿ ਮਰੀਅਮ ਨਵਾਜ਼ ਵਲੋਂ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਅਤੇ ਪਹੁੰਚ ਮਾਰਗ ਦੇ ਸੁੰਦਰੀਕਰਨ ਤੇ ਵਿਕਾਸ ਕਾਰਜਾਂ ਦਾ ਵੀ ਉਦਘਾਟਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪਿਸ਼ਾਵਰ ਨੂੰ ਜਾਂਦੀ ਜੀ. ਟੀ. ਰੋਡ ਤੋਂ ਗੁਰਦੁਆਰਾ ਸਾਹਿਬ ਤੱਕ ਪਹੁੰਚਣ ਵਾਲੀ ਸੜਕ ਨੂੰ ਨਵੇਂ ਸਿਰੇ ਤੋਂ ਬਣਵਾਇਆ ਗਿਆ ਹੈ ਅਤੇ ਸੜਕ ਦੇ ਦੋਵੇਂ ਪਾਸੇ ਸੁੰਦਰੀਕਰਨ ਦਾ ਕੰਮ ਮੁਕੰਮਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਜੀ. ਟੀ. ਰੋਡ ਤੋਂ ਗੁਰਦੁਆਰਾ ਸਾਹਿਬ ਵੱਲ ਮੁੜਨ ਵਾਲੇ ਰਸਤੇ ’ਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਨਾਮ ’ਤੇ ਇਕ ਵਿਸ਼ਾਲ ਅਤੇ ਖ਼ੂਬਸੂਰਤ ਮੁੱਖ ਗੇਟ ਵੀ ਤਿਆਰ ਕੀਤਾ ਗਿਆ ਹੈ। ਸੰਤੋਖ ਸਿੰਘ ਅਨੁਸਾਰ ਇਸ ਪ੍ਰੋਜੈਕਟ ਦਾ ਉਦਘਾਟਨ ਕਰਨ ਪਹੁੰਚੀ ਮੁੱਖ ਮੰਤਰੀ ਵਲੋਂ ਗੁਰਦੁਆਰਾ ਸਾਹਿਬ ਦੇ ਬਾਹਰ ਖੜ੍ਹੇ ਹੋ ਕੇ ਹੀ ਸਿੱਖ ਸੰਗਤ ਨਾਲ ਗੱਲਬਾਤ ਕੀਤੀ ਗਈ ਅਤੇ ਕਾਰਜਾਂ ਦਾ ਰਸਮੀ ਉਦਘਾਟਨ ਕੀਤਾ ਗਿਆ।
ਪਿਛਲੀ ਖ਼ਬਰ ਪਾਕਿ ਸਿੱਖ ਜਥਾ ਅਟਾਰੀ-ਵਾਹਗਾ ਸਰਹੱਦ ਰਾਹੀਂ ਅੱਜ ਪਰਤੇਗਾ ਆਪਣੇ ਮੁਲਕ ਭਾਰਤ ਸਰਕਾਰ ਨੇ ਨਿਯਮਾਂ ਤੋਂ ਹਟ ਕੇ ਜਥੇ ਨੂੰ ਦਿ... ਅਗਲੀ ਖ਼ਬਰ ਪਾਕਿ ਦੇ ਵੱਡੇ ਹਥਿਆਰਬੰਦ ਵਿਦਰੋਹੀ ਸਮੂਹ ਬਲੋਚ ਲਿਬਰੇਸ਼ਨ ਆਰਮੀ ਦੇ ਮੁਖੀ ਬਸ਼ੀਰ ਜ਼ੇਬ ਨੂੰ ਅਹੁਦੇ ਤੋਂ ਹਟਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।