05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪੰਜਾਬ ਹੁਣ ਤੱਕ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ-ਚੇਅਰਮੈਨ ਬਰਸਟ

ਐੱਸ. ਏ.

ਅਜੀਤ ਡੈਸਕ 05-11-2026
ਐੱਸ. ਏ. ਐੱਸ. ਨਗਰ, 4 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਾਉਣੀ ਦੇ ਖ਼ਰੀਦ ਸੀਜ਼ਨ 2026-27 ਤਹਿਤ ਝੋਨੇ ਦੇ ਖ਼ਰੀਦ ਕਾਰਜਾਂ ’ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਦੱਸਿਆ ਕਿ ਪੰਜਾਬ ਰਾਜ ਦੀਆਂ ਮੰਡੀਆਂ ’ਚ ਕੀਤੇ ਗਏ ਪੁਖਤਾ ਪ੍ਰਬੰਧਾਂ ਸਦਕਾ ਹੁਣ ਤੱਕ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਖ਼ਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੀਆਂ ਮੰਡੀਆਂ ’ਚ 3 ਨਵੰਬਰ ਤੱਕ 142.50 ਲੱਖ ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਆਮਦ ਹੋਈ ਹੈ, ਜਿਸ ‘ਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਏਜੰਸੀਆਂ ਵਲੋਂ 135.46 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ, ਜਦਕਿ ਮੰਡੀਆਂ ‘ਚੋਂ 96.69 ਲੱਖ ਮੀਟ੍ਰਿਕ ਟਨ ਫ਼ਸਲ ਦੀ ਚੁਕਾਈ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਮੰਡੀਆਂ ‘ਚ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਹੈ।
ਪਿਛਲੀ ਖ਼ਬਰ ਵਿਧਾਇਕਾ ਅਮਨਦੀਪ ਕੌਰ ਅਰੋੜਾ ਦੇ ਘਰ ਈ.ਡੀ. ਵਲੋਂ ਛਾਪੇਮਾਰੀ ਲੋਕਪਾਲ ਪੰਜਾਬ ਨੂੰ ਕੀਤੀ ਗਈ ਸ਼ਿਕਾਇਤ ਨੂੰ ਆਧਾਰ ਬਣਾ ਕੇ ਦ... ਅਗਲੀ ਖ਼ਬਰ ਪੰਜਾਬ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲਬਧ ਕਰਵਾਈਆਂ 94,456 ਮਸ਼ੀਨਾਂ-ਖੁੱਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।