05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਵਲੋਂ ਚੰਡੀਗੜ੍ਹ ’ਚ ਕਾਂਗਰਸ ਭਵਨ ਦਾ ਘਿਰਾਓ

ਚੰਡੀਗੜ੍ਹ, 4 ਨਵੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਵਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ ਬਰਿੰਦਰ ਸਿੰਘ ਢਿੱਲੋਂ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸ਼ਹਿ ’ਤੇ ਸੀਨੀਅਰ ਦਲਿਤ ਕਾਂਗਰਸੀ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਦੀ ਕੀਤੀ ਗਈ ਕੁੱਟਮਾਰ ਅਤੇ ਅਪਮਾਨ ਦੇ ਵਿਰੋਧ ਵਿਚ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਦਾ ਜ਼ੋਰਦਾਰ ਘਿਰਾਓ ਕੀਤਾ ਗਿਆ। ‘ਦਲਿਤ ਵਿਰੋਧੀ ਕਾਂਗਰਸ ਮੁਰਦਾਬਾਦ’ ਅਤੇ ‘ਸਿੱਖ ਵਿਰੋਧੀ ਕਾਂਗਰਸ ਮੁਰਦਾਬਾਦ’ ਦੇ ਨਾਅਰੇ ਲਾਉਂਦਿਆਂ ‘ਆਪ’ ਆਗੂਆਂ ਅਤੇ ਵਲੰਟੀਅਰਾਂ ਨੇ ਤਰਖਾਣ ਮਾਜਰਾ ਲਈ ਇਨਸਾਫ਼ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਅਜੀਤ ਡੈਸਕ 05-11-2026
ਚੰਡੀਗੜ੍ਹ, 4 ਨਵੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਵਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ ਬਰਿੰਦਰ ਸਿੰਘ ਢਿੱਲੋਂ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸ਼ਹਿ ’ਤੇ ਸੀਨੀਅਰ ਦਲਿਤ ਕਾਂਗਰਸੀ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਦੀ ਕੀਤੀ ਗਈ ਕੁੱਟਮਾਰ ਅਤੇ ਅਪਮਾਨ ਦੇ ਵਿਰੋਧ ਵਿਚ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਦਾ ਜ਼ੋਰਦਾਰ ਘਿਰਾਓ ਕੀਤਾ ਗਿਆ। ‘ਦਲਿਤ ਵਿਰੋਧੀ ਕਾਂਗਰਸ ਮੁਰਦਾਬਾਦ’ ਅਤੇ ‘ਸਿੱਖ ਵਿਰੋਧੀ ਕਾਂਗਰਸ ਮੁਰਦਾਬਾਦ’ ਦੇ ਨਾਅਰੇ ਲਾਉਂਦਿਆਂ ‘ਆਪ’ ਆਗੂਆਂ ਅਤੇ ਵਲੰਟੀਅਰਾਂ ਨੇ ਤਰਖਾਣ ਮਾਜਰਾ ਲਈ ਇਨਸਾਫ਼ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਜਦੋਂ ਪ੍ਰਦਰਸ਼ਨਕਾਰੀਆਂ ਨੇ ਆਪਣੀ ‘ਇਨਸਾਫ਼ ਰੈਲੀ’ ਲਈ ਪੰਜਾਬ ਪਹੁੰਚੇ ਰਾਹੁਲ ਗਾਂਧੀ ਤੋਂ ਜਵਾਬਦੇਹੀ ਮੰਗੀ ਤਾਂ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ’ਤੇ ਵਾਟਰ ਕੈਨਨ ਅਤੇ ਬਲ ਦੀ ਵਰਤੋਂ ਕੀਤੀ, ਜਿਸ ਤੋਂ ਬਾਅਦ ਕਈ ’ਆਪ’ ਆਗੂਆਂ ਨੂੰ ਹਿਰਾਸਤ ਵਿਚ ਲੈ ਕੇ ਸੈਕਟਰ 17 ਪੁਲਿਸ ਥਾਣੇ ਲਿਜਾਇਆ ਗਿਆ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਚਮਕੌਰ ਸਾਹਿਬ ਤੋਂ ‘ਆਪ’ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੁਲਿਸ ਦੀ ਇਹ ਕਾਰਵਾਈ ਨਾ ਸਿਰਫ਼ ‘ਆਪ’ ਵਰਕਰਾਂ ’ਤੇ ਹਮਲਾ ਹੈ ਬਲਕਿ ਹਰੇਕ ਦਲਿਤ ’ਤੇ ਹਮਲਾ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਕਾਂਗਰਸ ਨੇ ਦਲਿਤਾਂ ਨੂੰ ਹਮੇਸ਼ਾ ਵੋਟ ਬੈਂਕ ਵਜੋਂ ਵਰਤਿਆ ਹੈ, ਜਦਕਿ ਉਨ੍ਹਾਂ ਨੂੰ ਮਾਣ-ਸਤਿਕਾਰ, ਹੱਕ ਅਤੇ ਇਨਸਾਫ਼ ਤੋਂ ਵਾਂਝੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਚਾਰ ਦਹਾਕਿਆਂ ਤੱਕ ਕਾਂਗਰਸ ਦੀ ਸੇਵਾ ਕਰਨ ਦੇ ਬਾਵਜੂਦ ਤਰਖਾਣ ਮਾਜਰਾ ਨੂੰ ਉਨ੍ਹਾਂ ਦੇ ਪੁੱਤਰ ਸਾਹਮਣੇ ਥੱਪੜ ਮਾਰਿਆ ਗਿਆ, ਧਮਕਾਇਆ ਗਿਆ ਅਤੇ ਜ਼ਲੀਲ ਕੀਤਾ ਗਿਆ। ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਈਟੀਓ ਨੇ ਕਾਂਗਰਸ ਨੂੰ ਬਰਿੰਦਰ ਸਿੰਘ ਢਿੱਲੋਂ ਨੂੰ ਪਾਰਟੀ ’ਚੋਂ ਬਰਖ਼ਾਸਤ ਕਰਨ ਅਤੇ ਉਸ ਵਿਰੁੱਧ ਐਸਸੀ/ਐਸਟੀ ਐਕਟ ਤਹਿਤ ਮਾਮਲਾ ਦਰਜ ਕਰਨ ਦੀ ਅਪੀਲ ਕੀਤੀ। ‘ਆਪ’ ਵਿਧਾਇਕ ਡਾ: ਇਸ਼ਾਂਕ ਚੱਬੇਵਾਲ ਨੇ ਕਿਹਾ ਕਿ ਕਾਂਗਰਸ ਦੀ ਦਲਿਤ ਵਿਰੋਧੀ ਸੋਚ ਕੋਈ ਨਵੀਂ ਨਹੀਂ ਹੈ। 1951 ਦੀਆਂ ਚੋਣਾਂ ਵਿਚ ਕਾਂਗਰਸ ਵਲੋਂ ਬਾਬਾ ਸਾਹਿਬ ਅੰਬੇਡਕਰ ਦਾ ਵਿਰੋਧ ਕਰਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪੱਖ ਵਿੱਚ ਪਈਆਂ ਵੋਟਾਂ ਨੂੰ ਜਾਣਬੁੱਝ ਕੇ ਕੱਟਿਆ ਗਿਆ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਪੁਰਾਣੇ ਵਰਕਰ ਤਰਖਾਣ ਮਾਜਰਾ, ਜਿਨ੍ਹਾਂ ਨੇ ਪਾਰਟੀ ਵਿੱਚ ਵਿਭਿੰਨ ਅਹੁਦਿਆਂ ’ਤੇ ਸੇਵਾ ਨਿਭਾਈ, ਨਾਲ ਕੀਤਾ ਗਿਆ। ਇਹ ਵਿਵਹਾਰ ਦਲਿਤ ਭਾਈਚਾਰੇ ਪ੍ਰਤੀ ਕਾਂਗਰਸ ਦੇ ਰਵੱਈਏ ਨੂੰ ਨੰਗਾ ਕਰਦਾ ਹੈ। ‘ਆਪ’ ਵਿਧਾਇਕ ਰਜਨੀਸ਼ ਦਹੀਆ ਨੇ ਕਿਹਾ ਕਿ ਇਕ ਵਫ਼ਾਦਾਰ ਕਾਂਗਰਸੀ ਵਰਕਰ ਦੀ ਉਸਦੇ ਪੁੱਤਰ ਦੇ ਸਾਹਮਣੇ ਹੋਈ ਬੇਇੱਜ਼ਤੀ ਬਹੁਤ ਹੀ ਸ਼ਰਮਨਾਕ ਹੈ। ਇਨਸਾਫ਼ ਦੀ ਮੰਗ ਕਰਨ ਵਾਲੀ ਤਰਖਾਣ ਮਾਜਰਾ ਦੀ ਭਾਵੁਕ ਵੀਡੀਓ ਦਾ ਜ਼ਿਕਰ ਕਰਦਿਆਂ ਉਨ੍ਹਾਂ ਸਵਾਲ ਕੀਤਾ ਕਿ ਦਲਿਤ ਕਾਂਗਰਸੀ ਆਗੂ ਆਪਣੇ ਸਾਥੀ ਦੇ ਹੱਕ ਵਿੱਚ ਖੜ੍ਹਨ ਦੀ ਬਜਾਏ ਰਾਹੁਲ ਗਾਂਧੀ ਦੀ ਰੈਲੀ ਵਿੱਚ ਕਿਉਂ ਸ਼ਾਮਲ ਹੋ ਰਹੇ ਹਨ। ਆਗੂਆਂ ਨੇ ਪ੍ਰਣ ਕੀਤਾ ਕਿ ਜਦੋਂ ਤੱਕ ਸੀਨੀਅਰ ਦਲਿਤ ਕਾਂਗਰਸੀ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਨੂੰ ਇਨਸਾਫ਼ ਨਹੀਂ ਮਿਲ ਜਾਂਦਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਪਿਛਲੀ ਖ਼ਬਰ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਵਲੋਂ ਕਾਂਗਰਸ ਦੀ ਰੈਲੀ ਮੌਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ 42 ਸਾਲ ਬਾਅਦ ਵੀ ਹੋਂਦ ਚਿੱਲੜ ਦੇ ਸ਼ਹੀਦਾਂ ਨੂੰ ਇਨਸਾਫ਼ ਦੀ ਉਡੀਕ !

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।