06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ ਨਾਭਾ ਜੇਲ੍ਹ ਤੋਂ ਰਿਹਾਅ

ਨਾਭਾ, 5 ਨਵੰਬਰ (ਜਗਨਾਰ ਸਿੰਘ ਦੁਲੱਦੀ)-ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਦੇਰ ਸ਼ਾਮ ਰਿਹਾਅ ਹੋ ਗਏ ਹਨ। ਜਿਵੇਂ ਹੀ ਇਨ੍ਹਾਂ ਦੋਵਾਂ ਆਗੂਆਂ ਦੇ ਰਿਹਾਅ ਹੋਣ ਦੇ ਹੁਕਮ ਅਦਾਲਤ ਵਲੋਂ ਭੇਜੇ ਗਏ ਤਾਂ ਨਵੀਂ ਜ਼ਿਲ੍ਹਾ ਜੇਲ੍ਹ ਦੇ ਬਾਹਰ ਲੋਕਾਂ ਦਾ ਵੱਡਾ ਇਕੱਠ ਹੋਣਾ ਸ਼ੁਰੂ ਹੋ ਗਿਆ।

ਅਜੀਤ ਡੈਸਕ 06-11-2026
ਨਾਭਾ, 5 ਨਵੰਬਰ (ਜਗਨਾਰ ਸਿੰਘ ਦੁਲੱਦੀ)-ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਦੇਰ ਸ਼ਾਮ ਰਿਹਾਅ ਹੋ ਗਏ ਹਨ। ਜਿਵੇਂ ਹੀ ਇਨ੍ਹਾਂ ਦੋਵਾਂ ਆਗੂਆਂ ਦੇ ਰਿਹਾਅ ਹੋਣ ਦੇ ਹੁਕਮ ਅਦਾਲਤ ਵਲੋਂ ਭੇਜੇ ਗਏ ਤਾਂ ਨਵੀਂ ਜ਼ਿਲ੍ਹਾ ਜੇਲ੍ਹ ਦੇ ਬਾਹਰ ਲੋਕਾਂ ਦਾ ਵੱਡਾ ਇਕੱਠ ਹੋਣਾ ਸ਼ੁਰੂ ਹੋ ਗਿਆ। ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਤੋਂ ਇਲਾਵਾ ਭਾਨਾ ਸਿੱਧੂ, ਕਿਸਾਨ ਆਗੂ ਕਾਕਾ ਕੋਟੜਾ, ਰੀਟੂ ਭਵਾਨੀਗੜ੍ਹ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਨਵਜੋਤ ਕੌਰ ਲੰਬੀ, ਜਥੇਦਾਰ ਲਖਵੀਰ ਸਿੰਘ ਲੌਟ, ਜਰਨੈਲ ਸਿੰਘ ਆਦਿ ਹਾਜ਼ਰ ਸਨ। ਰਿਹਾਅ ਹੋਣ ਉਪਰੰਤ ਜੇਲ੍ਹ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਲੱਖਾ ਸਿਧਾਣਾ, ਮੋਹਨਜੀਤ ਸਿੰਘ ਸ਼ੇਰੋਂ ਅਤੇ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਸਰਕਾਰ ਜਿੰਨੀ ਮਰਜ਼ੀ ਧੱਕੇਸ਼ਾਹੀ ਕਰ ਲਵੇ, ਪਰਚੇ ਦਰਜ ਕਰ ਲਵੇ ਪਰ ਅਸੀਂ ਦਬਣ ਵਾਲੇ ਨਹੀਂ। ਲੱਖਾ ਸਿਧਾਣਾ ਨੇ ਕਿਹਾ ਕਿ ਜੋ ਵੀ ਅੱਜ ਪਰਿਵਾਰ, ਐਕਸ਼ਨ ਕਮੇਟੀ ਅਤੇ ਪੰਜਾਬ ਸਰਕਾਰ ਵਿਚ ਸਮਝੌਤਾ ਹੋਇਆ ਹੈ ਉਸ ਦੀ ਤੱਥਾਂ ਦੇ ਅਧਾਰ ’ਤੇ ਲੋਕਾਂ ਸਾਹਮਣੇ ਜਾਣਕਾਰੀ ਰੱਖਾਂਗਾ। ਇਸ ਮੌਕੇ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ ਅਗਲੀ ਖ਼ਬਰ ਅਕਾਲ ਤਖ਼ਤ ਸਾਹਿਬ ਦੇ ਭਗੌੜੇ ਕਿਸੇ ਇਕ ਵਿਅਕਤੀ ਦੀ ਗੁਲਾਮੀ ਕਬੂਲਣ ਨੂੰ ਪੰਥਕ ਏਕਤਾ ਨਹੀਂ ਕਿਹਾ ਜਾ ਸਕਦਾ-ਗਿਆਨੀ ਹਰਪ੍ਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।