ਪੰਜਾਬੀ ਗਾਇਕ ਕਮਲ ਗਰੇਵਾਲ ਪਾਸੋਂ ਗੈਂਗਸਟਰਾਂ ਨੇ ਮੰਗੀ ਪੰਜ ਕਰੋੜ ਦੀ ਫਿਰੌਤੀ, ਕੇਸ ਦਰਜ
ਲੁਧਿਆਣਾ, 5 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਰਾਭਾ ਨਗਰ ਵਿਚ ਰਹਿਣ ਵਾਲੇ ਪੰਜਾਬੀ ਗਾਇਕ ਕਮਲ ਗਰੇਵਾਲ ਪਾਸੋਂ ਗੈਂਗਸਟਰਾਂ ਨੇ ਪੰਜ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ ਅਤੇ ਫਿਰੌਤੀ ਨਾ ਦੇਣ ਦੀ ਸੂਰਤ ਵਿਚ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਹਨ। ਕਮਲ ਗਰੇਵਾਲ ਵਲੋਂ ਇਸ ਸੰਬੰਧੀ ਥਾਣਾ ਡਿਵੀਜ਼ਨ ਨੰਬਰ ਪੰਜ ਵਿਚ ਪੁਲਿਸ ਪਾਸ ਸ਼ਿਕਾਇਤ ਦਰਜ ਕਰਵਾਈ ਗਈ ਹੈ, ਜਿਸ ਆਧਾਰ ’ਤੇ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਅਜੀਤ ਡੈਸਕ
06-11-2026