ਪੰਜਾਬ ਦੇ ਲੋਕਾਂ ਨੂੰ ਸਿਆਸੀ ਬਿਆਨਬਾਜ਼ੀ ਨਹੀਂ ਸਗੋਂ ਸੁਰੱਖਿਅਤ ਮਾਹੌਲ ਦੀ ਲੋੜ-ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 9 ਨਵੰਬਰ (ਸੰਦੀਪ ਕੁਮਾਰ ਮਾਹਨਾ)- ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਬੇਕਾਬੂ ਹੋ ਚੁੱਕੀ ਹੈ ਅਤੇ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਅੱਗੇ ਸੂਬਾ ਸਰਕਾਰ ਬੇਵੱਸ ਨਜ਼ਰ ਆ ਰਹੀ ਹੈ। ਵਿਦੇਸ਼ਾਂ ਤੋਂ ਅਪਰਾਧੀਆਂ ਦੀ ਹਵਾਲਗੀ ਦਾ ਸਿਹਰਾ ਲੈਣ ਦੀ ਬਜਾਏ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੂਬੇ ਦੀ ਵਿਗੜ ਰਹੀ ਕਾਨੂੰਨ-ਵਿਵਸਥਾ ਵੱਲ ਧਿਆਨ ਦੇਣਾ ਚਾਹੀਦਾ ਹੈ।
ਅਜੀਤ ਡੈਸਕ
10-11-2026