10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਪੰਜਾਬ ਕਾਂਗਰਸ ਦੀ ਅਹਿਮ ਮੀਟਿੰਗ ਵੜਿੰਗ, ਚੰਨੀ, ਬਾਜਵਾ ਤੇ ਰੰਧਾਵਾ ਰਹੇ ਗ਼ੈਰ-ਹਾਜ਼ਰ

ਚੰਡੀਗੜ੍ਹ, 10 ਨਵੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਵਲੋਂ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਤੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਦੀ ਰਸਮੀ ਸ਼ੁਰੂਆਤ 11 ਨਵੰਬਰ ਤੋਂ ਕੀਤੀ ਜਾ ਰਹੀ ਹੈ । ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਅੱਜ ਚੰਡੀਗੜ੍ਹ ਵਿਖੇ ਇਸ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਮੁਹਿੰਮ ਰਾਹੀਂ ਪਾਰਟੀ ਪੰਜਾਬ ਦੇ ਹਰ ਵਰਗ ਨਾਲ ਸਿੱਧਾ ਸੰਵਾਦ ਸਥਾਪਤ ਕਰੇਗੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਤੇ ਉਮੀਦਾਂ ਨੂੰ ਸਮਝ ਕੇ ਉਨ੍ਹਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਏਗੀ ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਰਗਟ ਸਿੰਘ, ਨਾਲ ਡਾ. ਅਮਰ, ਡਾ. ਧਰਮਵੀਰ ਗਾਂਧੀ ਤੇ ਰਾਣਾ ਗੁਰਜੀਤ ਸਿੰਘ । ਤਸਵੀਰ : ਗੁਰਿੰਦਰ ਸਿੰਘ 11-11-2026

ਚੰਡੀਗੜ੍ਹ, 10 ਨਵੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਵਲੋਂ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਤੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਦੀ ਰਸਮੀ ਸ਼ੁਰੂਆਤ 11 ਨਵੰਬਰ ਤੋਂ ਕੀਤੀ ਜਾ ਰਹੀ ਹੈ । ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਅੱਜ ਚੰਡੀਗੜ੍ਹ ਵਿਖੇ ਇਸ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਮੁਹਿੰਮ ਰਾਹੀਂ ਪਾਰਟੀ ਪੰਜਾਬ ਦੇ ਹਰ ਵਰਗ ਨਾਲ ਸਿੱਧਾ ਸੰਵਾਦ ਸਥਾਪਤ ਕਰੇਗੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਤੇ ਉਮੀਦਾਂ ਨੂੰ ਸਮਝ ਕੇ ਉਨ੍ਹਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਏਗੀ । ਕਾਂਗਰਸ ਭਵਨ ਵਿਖੇ ਜ਼ਿਲ੍ਹਾ ਪ੍ਰਧਾਨਾਂ ਤੇ ਪਾਰਟੀ ਦੇ ਹੋਰ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਗਟ ਸਿੰਘ ਨੇ ਦੱਸਿਆ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਕਰਵਾਈ ਗਈ ਇਨਸਾਫ਼ ਰੈਲੀ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਹੋ ਚੁੱਕੀ ਹੈ । ਹੁਣ ਇਸ ਨੂੰ ਪੂਰੇ ਪੰਜਾਬ ਵਿੱਚ ਵੱਡੇ ਪੱਧਰ ’ਤੇ ਚਲਾਇਆ ਜਾਵੇਗਾ । ਇਸ ਮੁਹਿੰਮ ਤਹਿਤ ਮਾਲਵਾ, ਮਾਝਾ ਅਤੇ ਦੁਆਬਾ ਖੇਤਰਾਂ ਵਿਚ ਵਿਸ਼ੇਸ਼ ਜਨ ਸਪਰਕ ਪ੍ਰੋਗਰਾਮ ਕਰਵਾਏ ਜਾਣਗੇ। ਆਈ.ਟੀ. ਸੈਕਟਰ, ਖੇਤੀਬਾੜੀ, ਉਦਯੋਗਾਂ, ਵਪਾਰੀਆਂ, ਮੁਲਾਜ਼ਮਾਂ ਅਤੇ ਸਮਾਜ ਦੇ ਹੋਰ ਵਰਗਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਜਾਣੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕੈਂਪੇਨ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ‘ਜਵਾਨੀ ਸੰਭਾਲ, ਜੱਟਾ’ ਸਾਈਕਲ ਰੈਲੀ ਰਾਹੀਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਜਾ ਕੇ ਲੋਕਾਂ ਨਾਲ ਸੰਵਾਦ ਕਰਨਗੇ । ਇਸ ਤੋਂ ਇਲਾਵਾ ਕਾਂਗਰਸ ਦੇ ਪੰਜ ਤੋਂ ਛੇ ਸੀਨੀਅਰ ਆਗੂ ਵੱਖ-ਵੱਖ ਖੇਤਰਾਂ ਵਿਚ ਮੁਹਿੰਮ ਦੀ ਅਗਵਾਈ ਕਰਨਗੇ ਅਤੇ ਪਾਰਟੀ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣਗੇ । ਪਰਗਟ ਸਿੰਘ ਨੇ ਪੰਜਾਬ ਦੀ ਮੌਜੂਦਾ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬਾ ਨਸ਼ਿਆਂ, ਗੈਂਗਸਟਰਵਾਦ, ਵਿਗੜਦੀ ਕਾਨੂੰਨ ਵਿਵਸਥਾ ਅਤੇ ਪੁਲਿਸ ਸਟੇਟ ਵਰਗੇ ਹਾਲਾਤ ਨਾਲ ਜੂਝ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਫ਼ਸਰਸ਼ਾਹੀ ਦੀ ਮਾੜੀ ਕਾਰਗੁਜ਼ਾਰੀ ਕਾਰਨ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਲਈ ਦੋ ਸਾਲ ਦਾ ਸਮਾਂ ਮੰਗਿਆ ਸੀ, ਪਰ ਇਸ ਦੇ ਬਾਵਜੂਦ ਸੂਬੇ ਵਿਚ ਨਸ਼ਿਆਂ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਚੋਣ ਮਨੋਰਥ ਪੱਤਰ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਸੰਸਦ ਮੈਂਬਰ ਤੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ ਨਾਲ ਮਿਲ ਕੇ ਵੱਖ-ਵੱਖ ਵਰਗਾਂ ਤੇ ਖੇਤਰਾਂ ਦੇ ਮਾਹਿਰਾਂ ਤੋਂ ਸੁਝਾਅ ਲਏ ਜਾ ਰਹੇ ਹਨ । ਲੋਕਾਂ ਦੇ ਹਿੱਤ ਵਿਚ ਆਉਣ ਵਾਲੇ ਬਿਹਤਰ ਸੁਝਾਵਾਂ ਨੂੰ ਚੋਣ ਮਨੋਰਥ ਪੱਤਰ ਵਿਚ ਸ਼ਾਮਿਲ ਕੀਤਾ ਜਾਵੇਗਾ । ਝੋਨੇ ਦੀ ਖਰੀਦ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਹਾਲਤ ਬੇਹੱਦ ਮਾੜੀ ਹੈ । ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਮੁਹਿੰਮ ਕਿਸੇ ਇੱਕ ਵਰਗ ਤੱਕ ਸੀਮਤ ਨਹੀਂ ਰਹੇਗੀ, ਸਗੋਂ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਮੁਲਾਜ਼ਮਾਂ, ਨੌਜਵਾਨਾਂ ਅਤੇ ਔਰਤਾਂ ਸਮੇਤ ਹਰ ਵਰਗ ਦੀ ਆਵਾਜ਼ ਬਣੇਗੀ । ਇਸ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਬਾਰੇ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸਰਵੇਖਣ ਕਰਵਾਏ ਜਾ ਰਹੇ ਹਨ ਤੇ ਵੱਖ-ਵੱਖ ਪੱਧਰਾਂ ’ਤੇ ਮੀਟਿੰਗਾਂ ਜਾਰੀ ਹਨ । ਕਾਂਗਰਸ ਦੀ ਕੋਸ਼ਿਸ਼ ਹੈ ਕਿ ਜਲਦ ਤੋਂ ਜਲਦ ਪਹਿਲੀ ਸੂਚੀ ਜਾਰੀ ਕੀਤੀ ਜਾਵੇ । ਹਾਲਾਂਕਿ ਅੱਜ ਦੀ ਅਹਿਮ ਮੀਟਿੰਗ ਵਿਚ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਹਾਜ਼ਰ ਨਹੀਂ ਸਨ। ਇਸ ਮੌਕੇ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਤੇ ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਸੰਗਤ ਸਿੰਘ ਗਿਲਜੀਆਂ ਤੇ ਰਾਜ ਕੁਮਾਰ ਵੇਰਕਾ ਸਮੇਤ ਹੋਰ ਕਾਂਗਰਸੀ ਆਗੂ ਮੌਜੂਦ ਰਹੇ।

ਪਿਛਲੀ ਖ਼ਬਰ ਪੰਜਾਬ ਹੁਣ ਅਨਾਜ ਦੇ ਨਾਲ ਖਣਿਜਾਂ ਦੇ ਖੇਤਰ ’ਚ ਵੀ ਬਣਾਏਗਾ ਨਵੀਂ ਪਛਾਣ ਮੁਕਤਸਰ ਤੇ ਫ਼ਾਜ਼ਿਲਕਾ ’ਚ ਖਣਿਜਾਂ ਦੀ ਭਾਲ ਦਾ ਕੰ... ਅਗਲੀ ਖ਼ਬਰ ਐਂਟੀ ਟੈਂਕ ਮਿਜ਼ਾਈਲ ਲਾਂਚਰ ਸਣੇ 2 ਵਿਦੇਸ਼ੀ ਪਿਸਤੌਲ, 7.9 ਕਿੱਲੋ ਹੈਰੋਇਨ, 5 ਕਿੱਲੋ ਅਫ਼ੀਮ ਤੇ 2.3 ਕਿੱਲੋ ਆਈਸ ਡਰਗ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।