10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ 28 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

ਚੰਡੀਗੜ੍ਹ, 10 ਨਵੰਬਰ (ਪ੍ਰੋ. ਅਵਤਾਰ ਸਿੰਘ): ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ, ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਨੂੰ ਜਾਰੀ ਕੀਤਾ ਗਿਆ ਹੈ ।

ਅਜੀਤ ਡੈਸਕ 11-11-2026
ਚੰਡੀਗੜ੍ਹ, 10 ਨਵੰਬਰ (ਪ੍ਰੋ. ਅਵਤਾਰ ਸਿੰਘ): ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ, ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਨੂੰ ਜਾਰੀ ਕੀਤਾ ਗਿਆ ਹੈ । ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਵਿਚ ਪਾਰਟੀ ਪ੍ਰਤੀ ਸਮਰਪਿਤ ਚਿਹਰਿਆਂ ਨੂੰ ਬਤੌਰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਪਿਛਲੇ ਕੁਝ ਦਿਨਾਂ ਦੌਰਾਨ ਬਲਾਕ ਪੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਵਰਕਰਾਂ ਤੋਂ ਮਿਲੇ ਸੁਝਾਅ ਉਪਰੰਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਇਨ੍ਹਾਂ ਨਾਮਾਂ ਦੀ ਨਿਯੁਕਤੀ ਕੀਤੀ ਗਈ ਹੈ । ਪਾਰਟੀ ਦਫਤਰ ਤੋਂ ਜਾਰੀ ਸੂਚੀ ਵਿਚ ਅਮਨਦੀਪ ਸਿੰਘ ਡੱਡੂਆਣਾ ਅੰਮ੍ਰਿਤਸਰ ਸ਼ਹਿਰੀ, ਜਸਕਰਨ ਸਿੰਘ ਰਿਆੜ ਅੰਮ੍ਰਿਤਸਰ ਦਿਹਾਤੀ, ਪ੍ਰਗਟ ਸਿੰਘ ਵਿਰਕ ਬਠਿੰਡਾ, ਪਵਿੱਤਰ ਸਿੰਘ ਫਤਿਹਗੜ ਸਾਹਿਬ, ਨਛੱਤਰ ਸਿੰਘ ਦਬੜੀਖਾਨਾ ਫਰੀਦਕੋਟ, ਮਹਿੰਦਰ ਸਿੰਘ ਬਾਜਵਾ ਜਲੰਧਰ, ਹਰਜੀਤ ਸਿੰਘ ਭੂੰਦੜ ਮਾਨਸਾ, ਹਰਜੀਤ ਸਿੰਘ ਬਰਨਾਲਾ, ਸੁਖਬੀਰ ਸਿੰਘ ਬਲਬੇੜਾ ਪਟਿਆਲਾ, ਅਵਤਾਰ ਸਿੰਘ ਕਾਹਨਗੜ੍ਹ ਸੰਗਰੂਰ, ਜਗਦੇਵ ਸਿੰਘ ਚੌਦਾ ਮਲੇਰਕੋਟਲਾ, ਪ੍ਰਤਾਪ ਸਿੰਘ ਫਾਜ਼ਿਲਕਾ, ਉਮਰਾਓ ਸਿੰਘ ਪਠਾਨਕੋਟ, ਚਮਕੌਰ ਸਿੰਘ ਧੁੰਨ ਤਰਨ ਤਾਰਨ ਸਾਹਿਬ, ਜਗਦੀਪ ਸਿੰਘ ਭੁੱਲਰ ਫਿਰੋਜ਼ਪੁਰ, ਜਸਵਿੰਦਰ ਸਿੰਘ ਬਾਦਲ ਸ਼੍ਰੀ ਮੁਕਤਸਰ ਸਾਹਿਬ, ਰਸ਼ਪਾਲ ਸਿੰਘ ਕਪੂਰਥਲਾ, ਕੁਲਦੀਪ ਸਿੰਘ ਸਰਸੀਣੀ ਮੋਹਾਲੀ, ਮਨਜਿੰਦਰ ਸਿੰਘ ਬਲ ਗੁਰਦਾਸਪੁਰ ਦਿਹਾਤੀ, ਗੁਰਪ੍ਰੀਤ ਸਿੰਘ ਗੁਰਦਾਸਪੁਰ, ਅਮਨਦੀਪ ਸਿੰਘ ਹਸਨਪੁਰ ਲੁਧਿਆਣਾ (ਦਿਹਾਤੀ), ਸ੍ਰੀ ਰੋਹਿਤ ਖੁੱਲਰ ਲੁਧਿਆਣਾ ਸ਼ਹਿਰੀ 1, ਕਰਮਜੀਤ ਸਿੰਘ ਮੋਗਾ, ਐਡਵੋਕੇਟ ਸਰਬਜੀਤ ਸਿੰਘ ਰੂਪਨਗਰ, ਮਨਦੀਪ ਸਿੰਘ ਹੁਸ਼ਿਆਰਪੁਰ ਸ਼ਹਿਰੀ, ਮਨਜਿੰਦਰ ਸਿੰਘ ਰੜਾ ਹੁਸ਼ਿਆਰਪੁਰ ਦਿਹਾਤੀ, ਅਮਨਦੀਪ ਸਿੰਘ ਖਾਲਸਾ ਮੋਗਾ ਸ਼ਹਿਰੀ, ਗੁਰਪ੍ਰੀਤ ਸਿੰਘ ਪ੍ਰਿੰਸ ਨੂੰ ਬਤੌਰ ਲੁਧਿਆਣਾ ਸ਼ਹਿਰੀ 2 ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਰਜਿਸਟ੍ਰੇਸ਼ਨ ’ਤੇ ਭਾਰਤੀ ਚੋਣ ਕਮਿਸ਼ਨ ਨੂੰ ਗੰਭੀਰ ਇਤਰਾਜ਼ ਪ੍ਰਾਪਤ ਹੋਏ ਦਿੱਲੀ ਹਾਈ... ਅਗਲੀ ਖ਼ਬਰ ਪੰਜਾਬ ਹੁਣ ਅਨਾਜ ਦੇ ਨਾਲ ਖਣਿਜਾਂ ਦੇ ਖੇਤਰ ’ਚ ਵੀ ਬਣਾਏਗਾ ਨਵੀਂ ਪਛਾਣ ਮੁਕਤਸਰ ਤੇ ਫ਼ਾਜ਼ਿਲਕਾ ’ਚ ਖਣਿਜਾਂ ਦੀ ਭਾਲ ਦਾ ਕੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।