11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

3.82 ਲੱਖ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਸਿੱਧੇ ਤੌਰ ’ਤੇ 37,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ-ਕਟਾਰੂਚੱਕ

ਚੰਡੀਗੜ੍ਹ, 10 ਨਵੰਬਰ (ਅਜੀਤ ਬਿਊਰੋ) : ਖੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਮੰਤਰੀ, ਪੰਜਾਬ, ਲਾਲ ਚੰਦ ਕਟਾਰੂਚੱਕ ਨੇ ਅੱਜ ਦੱਸਿਆ ਕਿ ਸੂਬੇ ਵਿਚ ਝੋਨੇ ਦੀ ਖ਼ਰੀਦ ਨੇ ਇਕ ਹੋਰ ਵੱਡਾ ਮੀਲ ਪੱਥਰ ਪਾਰ ਕਰ ਲਿਆ ਹੈ, ਜਿਸ ਤਹਿਤ ਮੰਡੀਆਂ ਵਿਚ ਝੋਨੇ ਦੀ ਕੁੱਲ ਆਮਦ 173 ਲੱਖ ਮੀਟ੍ਰਿਕ ਟਨ (ਐੱਲ. ਐੱਮ.

ਅਜੀਤ ਡੈਸਕ 11-11-2026
ਚੰਡੀਗੜ੍ਹ, 10 ਨਵੰਬਰ (ਅਜੀਤ ਬਿਊਰੋ) : ਖੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਮੰਤਰੀ, ਪੰਜਾਬ, ਲਾਲ ਚੰਦ ਕਟਾਰੂਚੱਕ ਨੇ ਅੱਜ ਦੱਸਿਆ ਕਿ ਸੂਬੇ ਵਿਚ ਝੋਨੇ ਦੀ ਖ਼ਰੀਦ ਨੇ ਇਕ ਹੋਰ ਵੱਡਾ ਮੀਲ ਪੱਥਰ ਪਾਰ ਕਰ ਲਿਆ ਹੈ, ਜਿਸ ਤਹਿਤ ਮੰਡੀਆਂ ਵਿਚ ਝੋਨੇ ਦੀ ਕੁੱਲ ਆਮਦ 173 ਲੱਖ ਮੀਟ੍ਰਿਕ ਟਨ (ਐੱਲ.ਐੱਮ.ਟੀ.) ਤੋਂ ਪਾਰ ਹੋ ਗਈ ਹੈ । ਮੰਤਰੀ ਨੇ ਕਿਹਾ ਕਿ ਕੁੱਲ ਖ਼ਰੀਦ ਵੀ 169 ਐੱਲ.ਐੱਮ.ਟੀ. ਤੋਂ ਵੱਧ ਹੋ ਗਈ ਹੈ, ਜੋ ਪੰਜਾਬ ਦੀਆਂ ਸਮੂਹ ਮੰਡੀਆਂ ਵਿਚ ਚੱਲ ਰਹੇ ਸੁਚਾਰੂ, ਨਿਰਵਿਘਨ ਤੇ ਸੁਚੱਜੇ ਖ਼ਰੀਦ ਕਾਰਜਾਂ ਨੂੰ ਦਰਸਾਉਂਦੀ ਹੈ। ਮੰਤਰੀ ਨੇ ਕਿਹਾ ਕਿ ਚੁਕਾਈ ਦਾ ਕੰਮ ਵੀ ਚੰਗੀ ਰਫ਼ਤਾਰ ਨਾਲ ਚੱਲ ਰਿਹਾ ਹੈ । ਹੁਣ ਤੱਕ 128.22 ਐੱਲ.ਐੱਮ.ਟੀ. ਤੋਂ ਵੱਧ ਝੋਨੇ ਦੀ ਚੁਕਾਈ ਹੋ ਚੁੱਕੀ ਹੈ, ਜਿਸ ਨਾਲ ਮੰਡੀਆਂ ਦੀ ਸਮੇਂ ਸਿਰ ਸਫ਼ਾਈ ਤੇ ਖ਼ਰੀਦੇ ਗਏ ਝੋਨੇ ਦੀ ਸੁਚਾਰੂ ਢੋਆ-ਢੁਆਈ ਯਕੀਨੀ ਬਣ ਰਹੀ ਹੈ । ਕਿਸਾਨਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ 3.82 ਲੱਖ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਸਿੱਧੇ ਤੌਰ ’ਤੇ 37,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਮ੍ਹਾਂ ਕਰਵਾਈ ਜਾ ਚੁੱਕੀ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਕਿਸਾਨ ਨੂੰ ਨਿਰਵਿਘਨ ਖ਼ਰੀਦ, ਸਮੇਂ ਸਿਰ ਚੁਕਾਈ, ਅਨਾਜ ਦੇ ਹਰੇਕ ਦਾਣੇ ਦੀ ਖ਼ਰੀਦ ਅਤੇ ਤੁਰੰਤ ਅਦਾਇਗੀ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ।
ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਕੈਂਸਰ ਦੀਆਂ 1,364 ਦਵਾਈਆਂ ਦੀਆਂ ਕੀਮਤਾਂ ਘਟਾਈਆਂ-ਸ਼ਵੇਤ ਮਲਿਕ ਅਗਲੀ ਖ਼ਬਰ ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਹੋਈ ਕੁੱਟਮਾਰ ਦੇ ਮਾਮਲੇ ’ਚ ਆਇਆ ਨਵਾਂ ਮੋੜ ਸੀ.ਬੀ.ਆਈ. ਅਦਾਲਤ ਨੇ ਮੋਬਾਈਲ ਟਾਵਰ ਲੋਕੇਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।