10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਝੋਨੇ ਦੀ ਖਰੀਦ ਬੰਦ ਕਰਕੇ ਸਰਕਾਰ ਕਰ ਰਹੀ ਕਿਸਾਨਾਂ ਦਾ ਸ਼ੋਸ਼ਣ - ਲੱਖੋਵਾਲ ਐਨ.ਪੀ.ਕੇ. ਖਾਦ ਦੀਆਂ ਵਧਾਈਆਂ ਕੀਮਤਾਂ ਸਰਕਾਰ ਵਾਪਸ ਲਵੇ

ਲੁਧਿਆਣਾ, 10 ਨਵੰਬਰ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸਰਪਰਸਤ ਅਵਤਾਰ ਸਿੰਘ ਮੇਹਲੋਂ ਤੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਦੀਆਂ ਕਈ ਮੰਡੀਆਂ ਵਿਚ ਨਿਰਧਾਰਤ ਖਰੀਦ ਸੀਮਾ ਤੋਂ ਵੱਧ ਖਰੀਦ ਹੋਣ ਦਾ ਬਹਾਨਾ ਬਣਾ ਕੇ ਝੋਨੇ ਦੀ ਖਰੀਦ ਬੰਦ ਕੀਤੀ ਜਾ ਰਹੀ ਹੈ । ਇਸ ਤੋਂ ਇਲਾਵਾ ਪਿਛਲੇ ਕਈ ਦਿਨਾਂ ਤੋਂ ਵੇਚੀ ਗਈ ਫਸਲ ਦੀ ਅਦਾਇਗੀ ਵੀ ਕਿਸਾਨਾਂ ਦੇ ਖਾਤਿਆਂ ਵਿਚ ਨਹੀਂ ਪਹੁੰਚੀ ।

ਅਜੀਤ ਡੈਸਕ 11-11-2026
ਲੁਧਿਆਣਾ, 10 ਨਵੰਬਰ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸਰਪਰਸਤ ਅਵਤਾਰ ਸਿੰਘ ਮੇਹਲੋਂ ਤੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਦੀਆਂ ਕਈ ਮੰਡੀਆਂ ਵਿਚ ਨਿਰਧਾਰਤ ਖਰੀਦ ਸੀਮਾ ਤੋਂ ਵੱਧ ਖਰੀਦ ਹੋਣ ਦਾ ਬਹਾਨਾ ਬਣਾ ਕੇ ਝੋਨੇ ਦੀ ਖਰੀਦ ਬੰਦ ਕੀਤੀ ਜਾ ਰਹੀ ਹੈ । ਇਸ ਤੋਂ ਇਲਾਵਾ ਪਿਛਲੇ ਕਈ ਦਿਨਾਂ ਤੋਂ ਵੇਚੀ ਗਈ ਫਸਲ ਦੀ ਅਦਾਇਗੀ ਵੀ ਕਿਸਾਨਾਂ ਦੇ ਖਾਤਿਆਂ ਵਿਚ ਨਹੀਂ ਪਹੁੰਚੀ । ਉਨ੍ਹਾਂ ਦੋਸ਼ ਲਾਇਆ ਕਿ ਪ੍ਰਾਈਵੇਟ ਵਪਾਰੀ ਮਨਮਰਜ਼ੀ ਦੇ ਭਾਅ ਲਗਾ ਕੇ ਕਿਸਾਨਾਂ ਦੀ ਲੁੱਟ ਕਰ ਰਹੇ ਹਨ ਤੇ ਸ਼ੈਲਰ ਮਾਲਕ ਤੈਅਸ਼ੁਦਾ ਭਾਰ ਤੋਂ ਵੱਧ ਝੋਨਾ ਭਰ ਕੇ ਕਿਸਾਨਾਂ ਨੂੰ ਆਰਥਿਕ ਨੁਕਸਾਨ ਪਹੁੰਚਾ ਰਹੇ ਹਨ । ਕਿਸਾਨਾਂ ਨੂੰ ਮੰਡੀਆਂ ਵਿਚ ਲੰਮਾ ਸਮਾਂ ਬੈਠਣ ਕਾਰਨ ਕਣਕ ਦੀ ਬਿਜਾਈ ਪਛੜਨ ਦਾ ਡਰ ਵੀ ਸਤਾ ਰਿਹਾ ਹੈ । ਲੱਖੋਵਾਲ ਨੇ ਸਰਕਾਰ ਤੋਂ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਨ ਤੇ ਬਕਾਇਆ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ । ਇਸ ਮੌਕੇ ਰਣਜੀਤ ਸਿੰਘ ਰੁਟੇਡਾ, ਪਰਮਿੰਦਰ ਸਿੰਘ ਪਾਲਮਾਜ਼ਰਾ, ਪਰਸ਼ੋਤਮ ਸਿੰਘ ਗਿੱਲ, ਸਰੂਪ ਸਿੰਘ ਰਾਮਾ ਅਤੇ ਨਿਰਮਲ ਸਿੰਘ ਝੰਡੂਕੇ ਨੇ ਐਨ.ਪੀ.ਕੇ. ਖਾਦ ਦੀ ਕੀਮਤ ਵਿਚ 500 ਰੁਪਏ ਪ੍ਰਤੀ ਕੁਇੰਟਲ ਵਾਧੇ ਦੀ ਨਿੰਦਾ ਕੀਤੀ । ਉਨ੍ਹਾਂ ਕਿਹਾ ਕਿ ਅਗਸਤ ਵਿਚ ਵੀ 1100 ਰੁਪਏ ਦਾ ਵਾਧਾ ਕੀਤਾ ਗਿਆ ਸੀ। ਆਗੂਆਂ ਨੇ ਸਰਕਾਰ ਤੋਂ ਸਬਸਿਡੀ ਵਧਾ ਕੇ ਖਾਦਾਂ ਦੀਆਂ ਕੀਮਤਾਂ ਕੰਟਰੋਲ ਕਰਨ ਅਤੇ ਵਾਧਾ ਵਾਪਸ ਕਰਵਾਉਣ ਦੀ ਮੰਗ ਕੀਤੀ। ਅੱਜ ਦੀ ਮੀਟਿੰਗ ਵਿੱਚ ਹਰਦਿਆਲ ਸਿੰਘ ਅਲੀਪੁਰ,ਇਕਬਾਲ ਸਿੰਘ,ਹਰਨੇਕ ਸਿੰਘ ਅਹੁਦੇਦਾਰ ਪੰਜਾਬ ਦਰਸ਼ਣ ਸਿੰਘ ਜਟਾਣਾ,ਜੋਗਿੰਦਰ ਸਿੰਘ ਢਿੱਲੋ,ਅਮਰੀਕਾ ਸਿੰਘ ਮੀਕੇ, ਦਾਰਾ ਸਿੰਘ ਮਾਈਸਰਖਾਨਾ, ਦਲਜੀਤ ਸਿਘ ਚਲਾਕੀ, ਜਸਵੀਰ ਸਿੰਘ ਖੇੜੀਰਾਜੂ, ਦਵਿੰਦਰ ਸਿੰਘ ਦੇਹਕਲਾ, ਭੁਪਿੰਦਰ ਸਿੰਘ ਦੌਲਤਪੁਰ, ਜਸਵੰਤ ਸਿੰਘ, ਰਣਜੀਤ ਸਿੰਘ ਸਾਰੇ ਜਿਲਾ ਪ੍ਰਧਾਨ ਗੁਰਪ੍ਰੀਤ ਸਿੰਘ ਸਾਹਾਬਾਣਾ, ਪਮਨਦੀਪ ਮੇਹਲੋਂ, ਕਿਰਪਾਲ ਸਿੰਘ ਪੂਨਾਵਾਲਾ, ਚਮਕੌਰ ਸਿੰਘ ਖੋਸਾ, ਜਗਸੀਰ ਸਿੰਘ, ਦਵਿੰਦਰ ਸਿੰਘ, ਹਰਪਿੰਦਰ ਸਿੰਘ, ਲਖਵੀਰ ਸਿੰਘ, ਬਲਵੀਰ ਸਿੰਘ, ਸੁੱਖਵਿੰਦਰ ਸਿੰਘ, ਸਤਬੀਰ ਸਿੰਘ, ਰਣਧੀਰ ਸਿੰਘ, ਬੂਟਾ ਸਿੰਘ, ਜਸਵੀਰ ਸਿੰਘ, ਦਰਸ਼ਣ ਸਿੰਘ, ਇਕਬਾਲ ਸਿੰਘ, ਮੇਜ਼ਰ ਸਿੰਘ, ਮੋਦਨ ਸਿੰਘ, ਗੁਰਪ੍ਰੀਤ ਸਿੰਘ, ਰਾਭਿੰਦਰ ਸਿੰਘ, ਕੈਪਟਨ ਸੁਖਚੈਨ ਸਿੰਘ, ਇਕਬਾਲ ਸਿੰਘ, ਮੋਦਨ ਸਿੰਘ,ਮੇਜ਼ਰ ਸਿੰਘ, ਬਾਵੂ ਸਿੰਘ, ਗੁਰਜੰਟ ਸਿੰਘ, ਜੱਗਰ ਸਿੰਘ, ਦਵਿੰਦਰ ਸਿੰਘ, ਪਰਮਿੰਦਰ ਸਿੰਘ, ਨਾਇਬ ਸਿੰਘ, ਬਾਬੂ ਸਿੰਘ, ਗੁਰਜੰਟ ਸਿੰਘ, ਅਮਰੀਕ ਸਿੰਘ, ਜੈਮਲ ਸਿੰਘ, ਦਲਜੀਤ ਸਿੰਘ, ਗੁਰਸੇਵਕ ਸਿੰਘ ਮੰਜਾਲੀਆਂ, ਅਮਨਦੀਪ ਸਿੰਘ, ਮਨਦੀਪ ਸਿੰਘ, ਅਵਤਾਰ ਸਿੰਘ, ਸੁਖਵੀਰ ਸਿੰਘ, ਗੁਰਪ੍ਰੀਤ ਸਿੰਘ, ਮਨਕਰਨ ਸਿੰਘ, ਗੁਰਮਨ ਸਿੰਘ, ਹਰਦਿਆਲ ਸਿੰਘ, ਕਿਰਨਪਾਲ ਸਿੰਘ, ਚਰਨਜੀਤ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਤਰਬੇਲਾ ਡੈਮ ਪ੍ਰੋਜੈਕਟ ਹਾਦਸੇ ’ਤੇ ਪਾਕਿ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਉੱਚ-ਪੱਧਰੀ ਜਾਂਚ ਦੇ ਹੁਕਮ ਅਗਲੀ ਖ਼ਬਰ ਪੀ.ਸੀ.ਐਸ. ਮੇਨਜ਼ ਦੇ ਰਿਜ਼ਲਟ ਨੂੰ ਲੈ ਕੇ ਪ੍ਰੀਖਿਆਰਥੀਆਂ ਨਾਲ ਪੀ.ਪੀ.ਐਸ.ਸੀ. ਦਫ਼ਤਰ ਦੇ ਬਾਹਰ ਬੈਠੇ ਸਾ. ਕੇਂਦਰੀ ਮੰਤਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।