12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੀ.ਪੀ.ਐਸ.ਸੀ. ਦੀ ਪ੍ਰੀਖਿਆ ਸੰਬੰਧੀ ਉਠਾਏ ਇਤਰਾਜ਼ਾਂ ਨੂੰ ਅਣਡਿੱਠਾ ਨਹੀਂ ਕੀਤਾ ਜਾ ਸਕਦਾ-ਜਾਖੜ

ਚੰਡੀਗੜ੍ਹ, 11 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਲੋਕ ਸੇਵਾ ਕਮਿਸ਼ਨ (ਪੀ. ਪੀ.

ਸੁਨੀਲ ਜਾਖੜ ਚੰਡੀਗੜ੍ਹ ਸੂਬਾਈ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਗੁਰਿੰਦਰ ਸਿੰਘ 12-11-2026
ਚੰਡੀਗੜ੍ਹ, 11 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੀ ਮੁੱਖ ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਪ੍ਰੀਖਿਆਰਥੀਆਂ ਵਲੋਂ ਚੋਣ ਪ੍ਰਕਿਰਿਆ ਵਿਚ ਕਥਿਤ ਬੇਨਿਯਮੀਆਂ ਦੇ ਦੋਸ਼ ਲਗਾਏ ਜਾਣ ਦਰਮਿਆਨ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੂਰੇ ਮਾਮਲੇ ਦੀ ਸੀ.ਬੀ.ਆਈ. ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪ੍ਰੀਖਿਆ ਦੇ ਨਤੀਜਿਆਂ, ਮੁਲਾਂਕਣ ਪ੍ਰਕਿਰਿਆ ਅਤੇ ਉਮੀਦਵਾਰਾਂ ਦੀ ਚੋਣ ਸਬੰਧੀ ਉਠਾਏ ਗਏ ਸਵਾਲਾਂ ਦਾ ਤਸੱਲੀਬਖ਼ਸ਼ ਜਵਾਬ ਨਹੀਂ ਮਿਲਦਾ, ਉਦੋਂ ਤੱਕ ਇੰਟਰਵਿਊਆਂ ਸਮੇਤ ਭਰਤੀ ਪ੍ਰਕਿਰਿਆ ਦੇ ਅਗਲੇ ਪੜਾਅ ਮੁਲਤਵੀ ਕੀਤੇ ਜਾਣ। ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾਈ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਕਿਹਾ ਕਿ ਪੀ.ਪੀ.ਐਸ.ਸੀ. ਦੀ ਮੁੱਖ ਪ੍ਰੀਖਿਆ ਵਿਚ ਸਫਲ ਹੋਏ 751 ਉਮੀਦਵਾਰਾਂ ਦੇ ਨਤੀਜਿਆਂ ਨੂੰ ਲੈ ਕੇ ਪ੍ਰੀਖਿਆਰਥੀਆਂ ਵਲੋਂ ਕਈ ਗੰਭੀਰ ਸਵਾਲ ਉਠਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰੀਖਿਆਰਥੀਆਂ ਵਲੋਂ ਉਠਾਏ ਗਏ ਇਨ੍ਹਾਂ ਇਤਰਾਜ਼ਾਂ ਨੂੰ ਅਣਡਿੱਠਾ ਨਹੀਂ ਕੀਤਾ ਜਾ ਸਕਦਾ ਅਤੇ ਸਰਕਾਰ ਨੂੰ ਸਾਰੇ ਸਵਾਲਾਂ ਦੇ ਤੱਥਾਂ ਦੇ ਆਧਾਰ ’ਤੇ ਜਵਾਬ ਦੇਣੇ ਚਾਹੀਦੇ ਹਨ। ਇਕ ਆਈ.ਪੀ.ਐਸ ਅਧਿਕਾਰੀ ਦੇ ਪੁੱਤਰ ਅਤੇ ਨੂੰਹ ਦੀ ਚੋਣ ਨੂੰ ਲੈ ਕੇ ਉੱਠੇ ਵਿਵਾਦ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਦਾਅਵੇ ਕੀਤੇ ਜਾ ਰਹੇ ਹਨ ਕਿ ਦੋਵਾਂ ਨੂੰ ਖੇਡ ਕੋਟੇ ਤਹਿਤ ਮੁੱਢਲੀ ਪ੍ਰੀਖਿਆ ਪਾਸ ਕਰਨ ਲਈ ਗ੍ਰੇਸ ਅੰਕ ਮਿਲੇ ਸਨ। ਜਾਖੜ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਖੇਡ ਸਰਟੀਫਿਕੇਟਾਂ ਅਤੇ ਗ੍ਰੇਸ ਅੰਕਾਂ ਸਬੰਧੀ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇ।
ਪਿਛਲੀ ਖ਼ਬਰ ਜਥੇਦਾਰ ਵਲੋਂ ਜਤਿੰਦਰ ਸਿੰਘ ਸਚਦੇਵਾ ਨੂੰ 10 ਦਸਬੰਰ ਤੱਕ ਨਿੱਜੀ ਰੂਪ ’ਚ ਪੇਸ਼ ਹੋਣ ਦਾ ਆਦੇਸ਼ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਵਾਅਦਾ ਖਿਲਾਫ਼ੀ ਖ਼ਿਲਾਫ਼ ਏਡਜ਼ ਕੰਟਰੋਲ ਮੁਲਾਜ਼ਮਾਂ ਵਲੋਂ ਸਿਹਤ ਸੇਵਾਵਾਂ ਠੱਪ ਕਰਨ ਦੀ ਵੱਡੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।